Gangster Lawrence Bishnoi: ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਚਾਰ ਦਿਨ ਦਾ ਰਿਮਾਂਡ, ਗੈਂਗਸਟਰ ਕਾਲਾ ਸਾਹਮਣੇ ਹੋਵੇਗੀ ਪੁੱਛਗਿੱਛ
Gangster Lawrence Bishnoi: ਅਸਲਾ ਐਕਟ ਤਹਿਤ ਹੋਏ ਇੱਕ ਕੇਸ ਵਿੱਚ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਇਸ ਰਿਮਾਂਡ ਦੌਰਾਨ ਦਿੱਲੀ ਪੁਲਿਸ ਗੈਂਗਸਟਰ ਤੋਂ ਪੁੱਛਗਿੱਛ ਕਰੇਗੀ।
Gangster Lawrence Bishnoi: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਉਪਰ ਭੇਜ ਦਿੱਤਾ ਹੈ। ਉਸ ਨੂੰ 24 ਮਈ 2023 ਨੂੰ ਦਰਜ ਹੋਏ ਅਸਲਾ ਐਕਟ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 25 ਮਈ ਨੂੰ ਲਾਰੈਂਸ ਨੂੰ ਮੰਡੋਲੀ ਜੇਲ੍ਹ ਦੇ ਉੱਚ ਸੁਰੱਖਿਆ ਸੈੱਲ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੰਡੋਲੀ ਜੇਲ੍ਹ ਨੰਬਰ 15 ਵਿੱਚ ਰੱਖਿਆ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਆਰਮਜ਼ ਐਕਟ ਮਾਮਲੇ ਵਿੱਚ ਅਦਾਲਤ ਤੋਂ ਲਾਰੈਂਸ ਦੇ ਰਿਮਾਂਡ ਦੀ ਮੰਗ ਕੀਤੀ ਸੀ। ਜਿਸ ਵਿੱਚ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ ਚਾਰ ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ ਹੈ। ਹਿਰਾਸਤ ਦੌਰਾਨ ਲਾਰੈਂਸ ਬਿਸ਼ਨੋਈ ਤੋਂ ਗੈਂਗਸਟਰ ਕਾਲਾ ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜੇਲ੍ਹ ਵਿੱਚ ਬੰਦ ਇੱਕ ਹੋਰ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਬਿਸ਼ਨੋਈ ਨੂੰ ਹਥਿਆਰਾਂ ਦੀ ਸਪਲਾਈ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਲਾਰੈਂਸ ਦੀ ਹਿਰਾਸਤ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਗੈਂਗਸਟਰ ਕਾਲਾ ਦੇ ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ। ਇਸ ’ਤੇ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ।
ਇਹ ਵੀ ਪੜ੍ਹੋ : Pearl Scam: ਹੁਣ SIT ਕਰੇਗੀ 60 ਹਜ਼ਾਰ ਕਰੋੜ ਦੇ ਘੁਟਾਲੇ ਦੀ ਜਾਂਚ; ਜਾਣੋ ਪੂਰਾ ਮਾਮਲਾ
ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਦੇ ਉੱਚ ਸੁਰੱਖਿਆ ਸੈੱਲ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੰਡੋਲੀ ਜੇਲ੍ਹ ਨੰਬਰ 15 ਵਿੱਚ ਬੰਦ ਕੀਤਾ ਗਿਆ ਸੀ। ਤਿਹਾੜ ਜੇਲ 'ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਗੈਂਗ ਵਾਰ ਦੇ ਖਦਸ਼ੇ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਸੀ। ਜੇਲ੍ਹ ਸੂਤਰਾਂ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਨੰਬਰ 15 ਦੇ ਉੱਚ ਸੁਰੱਖਿਆ ਸੈੱਲ ਵਿੱਚ ਰੱਖਿਆ ਗਿਆ ਹੈ। ਉੱਥੇ ਸੁਰੱਖਿਆ ਵਧਾਉਣ ਦੇ ਨਾਲ-ਨਾਲ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab News: ਮਲੋਟ 'ਚ ਵਿਅਕਤੀ ਦਾ ਕਤਲ, ਗੁਆਂਢੀ 'ਤੇ ਲੱਗਿਆ ਇਲਜ਼ਾਮ