Jagraon Murder: ਜਗਰਾਓਂ 'ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਦਿਨ-ਦਿਹਾੜੇ ਲੜਕੀ ਦਾ ਬੇਰਹਿਮੀ ਨਾਲ ਕਤਲ
Advertisement
Article Detail0/zeephh/zeephh1808679

Jagraon Murder: ਜਗਰਾਓਂ 'ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਦਿਨ-ਦਿਹਾੜੇ ਲੜਕੀ ਦਾ ਬੇਰਹਿਮੀ ਨਾਲ ਕਤਲ

Jagraon Murder: ਜਗਰਾਓਂ ਦੇ ਨਜ਼ਦੀਕੀ ਪਿੰਡ ਵਿੱਚ ਘਰ ਵਿੱਚ ਵੜ ਕੇ ਦਿਨ-ਦਿਹਾੜੇ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Jagraon Murder: ਜਗਰਾਓਂ 'ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਦਿਨ-ਦਿਹਾੜੇ ਲੜਕੀ ਦਾ ਬੇਰਹਿਮੀ ਨਾਲ ਕਤਲ

Jagraon Murder: ਜਗਰਾਓਂ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਗਰਾਓਂ ਦੇ ਇੱਕ ਪਿੰਡ ਵਿੱਚ ਦਿਨ-ਦਿਹਾੜੇ ਲੜਕੀ ਦੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਅੱਜ ਬੁੱਧਵਾਰ ਦੁਪਹਿਰ ਉਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਕੁੜੀ ਅਤੇ ਉਸ ਦੀ ਦਾਦੀ ਘਰ ਵਿੱਚ ਇਕੱਲੀਆਂ ਸਨ। ਪਿੰਡ ਚਿਮਨਾ ਵਾਸੀ ਨਿਰਪਾਲ ਸਿੰਘ ਆਪਣੀ ਪਤਨੀ ਪਰਮਜੀਤ ਕੋਰ ਨਾਲ ਜਗਰਾਉਂ ਕਿਸੇ ਕੰਮ ਗਿਆ ਸੀ।

ਦੁਪਹਿਰ ਵੇਲੇ ਗੁਰਮਨਜੋਤ ਘਰ ਵਿੱਚ ਮੌਜੂਦ ਸੀ ਉਸ ਨੂੰ ਪਸ਼ੂਆਂ ਵਾਲੇ ਬਰਾਂਡੇ ਵਿੱਚ ਨੌਜਵਾਨ ਨਜ਼ਰ ਆਇਆ, ਜਿਸ ਨੇ ਗੁਰਮਨਜੋਤ ਦੇ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਹ ਖੂਨ ਨਾਲ ਲਥਪਥ ਹੋ ਕੇ  ਡਿੱਗ ਪਈ। ਉਸ ਦਾ ਰੌਲਾ ਸੁਣ ਕੇ ਕੇ ਬਰਾਂਡੇ ਵਿੱਚੋਂ ਦਾਦੀ ਨੇ ਇੱਕ ਨੌਜਵਾਨ ਨੂੰ ਬਾਹਰ ਭੱਜਦਿਆਂ ਦੇਖ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਕਤ ਨੌਜਵਾਨ ਦਾਦੀ ਦੇ ਰੌਲਾ ਪਾਉਣ ਮਗਰੋਂ ਫ਼ਰਾਰ ਹੋ ਗਿਆ।

ਦਾਦੀ ਦਾ ਰੌਲਾ ਸੁਣ ਕੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਪਰ ਉਦੋਂ ਤੱਕ ਲੜਕੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਲੜਕੀ ਦੇ ਪਿਤਾ ਪਾਲ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕੀ ਉਹ ਆਪਣੀ ਮਾਤਾ ਦੀ ਦਵਾਈ ਲੈਣ ਆਪਣੀ ਪਤਨੀ ਦੇ ਨਾਲ ਜਗਰਾਓਂ ਸ਼ਹਿਰ ਵਿਖੇ ਗਿਆ ਹੋਇਆ ਤਾਂ ਉਸ ਨੂੰ ਪਿੰਡ ਦੇ ਕਿਸੇ ਵਿਅਕਤੀ ਨੇ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਉਸਦੇ ਘਰ ਵਿੱਚ ਦਾਖਲ ਹੋ ਕਿਸੇ ਅਣਪਛਾਤੇ ਵਿਅਕਤੀ ਨੇ ਉਸਦੀ ਲੜਕੀ ਦਾ ਕਤਲ ਕਰ ਦਿੱਤਾ ਹੈ ਜਿਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਤੁਰੰਤ ਆਪਣੀ ਪਤਨੀ ਦੇ ਨਾਲ ਆਪਣੇ ਘਰੇ ਪਹੁੰਚਿਆ।

ਇਹ ਵੀ ਪੜ੍ਹੋ : Haryana Violence News: ਹਰਿਆਣਾ ਦੇ ਕੁਝ ਹਿੱਸਿਆਂ 'ਚ ਇੰਟਰਨੈੱਟ 'ਤੇ ਪਾਬੰਦੀ, ਨੂਹ ਹਿੰਸਾ ਮਾਮਲੇ 'ਚ ਹੁਣ ਤੱਕ 6 ਲੋਕਾਂ ਦੀ ਮੌਤ

ਮ੍ਰਿਤਕ ਲੜਕੀ ਦੇ ਪਿਤਾ ਦੇ ਦੱਸਣ ਮੁਤਾਬਿਕ ਉਸਦੇ ਪਹੁੰਚਣ ਤੋਂ ਪਹਿਲਾਂ ਹੀ ਪਿੰਡ ਵਾਸੀਆਂ ਨੇ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਸੀ ਤੇ ਪੁਲਿਸ ਮੌਕੇ ਉਤੇ ਕੇ ਪਹੁੰਚ ਜਾਂਚ ਕਰ ਰਹੀ ਸੀ। ਇਸ ਪੂਰੇ ਮਾਮਲੇ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕੀ ਕਤਲ ਦੇ ਮਾਮਲੇ ਵਿੱਚ ਪੁਲਿਸ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ ਅਤੇ ਜਲਦੀ ਇਸ ਮਾਮਲੇ ਨੂੰ ਸੁਲਝਾ ਕੇ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : Haryana violence news: ਹਰਿਆਣਾ 'ਚ ਮਾਹੌਲ ਤਣਾਅਪੂਰਨ, ਕੇਂਦਰ ਤੋਂ ਮੰਗੀ ਗਈ ਸੁਰੱਖਿਆ ਬਲਾਂ ਦੀ ਹੋਰ 4 ਕੰਪਨੀਆਂ

ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ

Trending news