Goldy Brar Threat Salman Khan: ਭਗੌੜੇ ਗੈਂਗਸਟਰ ਗੋਲਡੀ ਬਰਾੜ ਨੇ ਇੰਡੀਆ ਟੂਡੇ ਨਾਲ ਦੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਉਹ ਸਲਮਾਨ ਖ਼ਾਨ ਨੂੰ ''ਨਿਸ਼ਚਿਤ ਰੂਪ ਨਾਲ ਮਰਾਂਗੇ'' ਕਿਉਂਕਿ ਉਨ੍ਹਾਂ ਨੇ ਕਾਲੇ ਹਿਰਨ ਨੂੰ ਮਾਰ ਕੇ ਬਿਸ਼ਨੋਈ ਭਾਈਚਾਰੇ ਦਾ ਅਪਮਾਨ ਕੀਤਾ ਹੈ। ਉਸ ਨੇ ਕਿਹਾ ਕਿ, ''ਲਾਰੈਂਸ ਬਿਸ਼ਨੋਈ ਨੇ ਉਨ੍ਹਾਂ ਨੂੰ ਮੁਆਫੀ ਮੰਗਣ ਨੂੰ ਕਿਹਾ ਕਿ ਸੀ, ਪਰ ਉਨ੍ਹਾਂ ਨੇ ਮੁਆਫੀ ਨਹੀਂ ਮੰਗੀ।'' ਉਨ੍ਹਾਂ ਨੇ ਕਿਹਾ ਕਿ, ''ਅਸੀਂ ਆਪਣੇ ਦੁਸ਼ਮਣ ਖ਼ਿਲਾਫ਼ ਯਤਨ ਜਾਰੀ ਰੱਖਾਂਗੇ।'' 


COMMERCIAL BREAK
SCROLL TO CONTINUE READING

ਉਸਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਹਵਾਲਾ ਦਿੱਤਾ, ਜਿੱਥੇ ਬਿਸ਼ਨੋਈ ਨੇ ਸਲਮਾਨ ਖਾਨ ਦੀ ਹੱਤਿਆ ਕਰਨ ਲਈ ਆਪਣੀ ਜ਼ਿੰਦਗੀ ਦਾ ਮਕਸਦ ਪ੍ਰਗਟ ਕੀਤਾ ਸੀ, "ਬਾਬਾ ਉਦੋਂ ਹੀ ਦਇਆ ਕਰੇਗਾ ਜਦੋਂ ਉਹ ਦਇਆਵਾਨ ਹੋਵੇਗਾ।" ਉਸਨੇ ਜ਼ੋਰ ਦੇ ਕੇ ਕਿਹਾ ਕਿ ਸਲਮਾਨ ਖਾਨ ਉਨ੍ਹਾਂ ਦਾ ਮੁੱਖ ਨਿਸ਼ਾਨਾ ਹੈ ਅਤੇ ਉਹ ਸਫਲ ਹੋਣ ਤੱਕ ਆਪਣੀਆਂ ਕੋਸ਼ਿਸ਼ਾਂ ਵਿੱਚ ਲੱਗੇ ਰਹਿਣਗੇ।


ਕਾਬਿਲੇਗੌਰ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਵੀ ਇੱਕ ਟੀ. ਵੀ. ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਸਲਮਾਨ ਖ਼ਾਨ ਨੂੰ ਧਮਕੀ ਦਿੱਤੀ ਗਈ ਸੀ। ਇੰਟਰਵਿਊ ’ਚ ਲਾਰੈਂਸ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਨਾਲ-ਨਾਲ ਸਲਮਾਨ ਖ਼ਾਨ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਸੀ ਤੇ ਨਾਲ ਹੀ ਸਲਮਾਨ ਖ਼ਾਨ ਨੂੰ ਮੁੜ ਧਮਕੀ ਵੀ ਦਿੱਤੀ ਸੀ। ਇਸ ਦੌਰਾਨ ਬਿਸ਼ਨੋਈ ਨੇ ਅਦਾਕਾਰ ਸਲਮਾਨ ਖ਼ਾਨ ਨੂੰ ਇੱਕ ਮੁੜ ਧਮਕੀ ਦੇਣ ਦੇ ਲਹਿਜ਼ੇ ’ਚ ਕਿਹਾ ਸੀ ਕਿ ਜਾਂ ਤਾਂ ਸਲਮਾਨ ਖ਼ਾਨ ਨੂੰ ਮੁਆਫ਼ੀ ਮੰਗਣੀ ਪਵੇਗੀ ਜਾਂ ਫਿਰ ਉਸ ਨੂੰ ਅਸੀਂ ਆਪਣੇ ਤਰੀਕੇ ਨਾਲ ਸਮਝਾਵਾਂਗੇ।


ਇਹ ਵੀ ਪੜ੍ਹੋ : Delhi Railway Station Women died: ਦਿੱਲੀ ਰੇਲਵੇ ਸਟੇਸ਼ਨ 'ਚ ਜਮ੍ਹਾਂ ਹੋਏ ਪਾਣੀ 'ਚ ਕਰੰਟ ਆਉਣ ਨਾਲ ਔਰਤ ਦੀ ਮੌਤ


ਇੰਟਰਵਿਊ 'ਚ ਲਾਰੈਂਸ ਨੇ ਖੁੱਲ੍ਹ ਕੇ ਕਬੂਲ ਕੀਤਾ ਸੀ ਕਿ ਉਹ ਪਿਛਲੇ ਚਾਰ-ਪੰਜ ਸਾਲਾਂ ਤੋਂ ਸਲਮਾਨ ਖਾਨ ਨੂੰ ਮਾਰਨਾ ਚਾਹੁੰਦਾ ਹੈ। ਗੈਂਗਸਟਰ ਨੇ ਕਿਹਾ ਸੀ ਕਿ ਜੇਕਰ ਮੇਰਾ ਰਾਹ ਹੁੰਦਾ ਤਾਂ ਮੈਂ ਚਾਰ-ਪੰਜ ਸਾਲ ਪਹਿਲਾਂ ਮਾਰ ਦਿੰਦਾ। ਗੈਂਗਸਟਰ ਨੇ ਕਿਹਾ ਸੀ ਕਿ ਉਸ ਨੂੰ ਬੀਕਾਨੇਰ ਸਥਿਤ ਸਾਡੇ ਮੰਦਰ ਜਾ ਕੇ ਮੁਆਫੀ ਮੰਗਣੀ ਪਵੇਗੀ, ਨਹੀਂ ਤਾਂ ਉਸ ਨੂੰ ਨਤੀਜੇ ਭੁਗਤਣੇ ਪੈਣਗੇ।


ਇਹ ਵੀ ਪੜ੍ਹੋ : Lawrence Bishnoi Gang: ਲਾਰੈਂਸ ਬਿਸ਼ਨੋਈ ਗਿਰੋਹ ਦੀ ਆੜ 'ਚ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼