ਗ੍ਰੰਥੀ ਸਿੰਘ ਨੇ ਕੀਤੀ 8 ਸਾਲਾਂ ਦੀ ਮਾਸੂਮ ਬੱਚੀ ਨਾਲ ਛੇੜਛਾੜ,ਗਿਰਫ਼ਤਾਰ
Advertisement
Article Detail0/zeephh/zeephh905573

ਗ੍ਰੰਥੀ ਸਿੰਘ ਨੇ ਕੀਤੀ 8 ਸਾਲਾਂ ਦੀ ਮਾਸੂਮ ਬੱਚੀ ਨਾਲ ਛੇੜਛਾੜ,ਗਿਰਫ਼ਤਾਰ

 


ਪਿੰਡ ਨੰਦਗੜ੍ਹ ਕੋਟੜਾ ਵਿਖੇ 60 ਵਰ੍ਹਿਆਂ ਦੇ ਗ੍ਰੰਥੀ ਸਿੰਘ ਵੱਲੋਂ 8 ਸਾਲਾਂ ਦੀ ਮਾਸੂਮ ਬੱਚੀ ਨਾਲ ਛੇੜਛਾੜ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ

ਗ੍ਰੰਥੀ ਸਿੰਘ ਨੇ ਕੀਤੀ 8 ਸਾਲਾਂ ਦੀ ਮਾਸੂਮ ਬੱਚੀ ਨਾਲ ਛੇੜਛਾੜ,ਗਿਰਫ਼ਤਾਰ

ਦੇਵਾਨੰਦ ਸ਼ਰਮਾ/ਬਠਿੰਡਾ: ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਨੰਦਗੜ੍ਹ ਕੋਟੜਾ ਵਿਖੇ 60 ਵਰ੍ਹਿਆਂ ਦੇ ਗ੍ਰੰਥੀ ਸਿੰਘ ਵੱਲੋਂ 8 ਸਾਲਾਂ ਦੀ ਮਾਸੂਮ ਬੱਚੀ ਨਾਲ ਛੇੜਛਾੜ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਸਵੀਂ ਦਾ ਦਿਹਾੜਾ ਹੋਣ ਕਰਕੇ 8 ਸਾਲਾਂ ਬੱਚੀ ਤੇ ਉਸਦਾ ਚਾਚਾ ਗੁਰੂਘਰ ਆਏ, ਤਾਂ ਉਸਦਾ ਚਾਚਾ ਗੁਰੂਘਰ ਵਿਖੇ ਸੇਵਾ ਕਰਨ ਲਗ ਗਿਆ ਤੇ ਬੱਚੀ ਖੇਡਦੀ ਖੇਡਦੀ ਗ੍ਰੰਥੀ ਸਿੰਘ ਦੀ ਰਿਹਾਇਸ਼ ਵੱਲ ਚਲੀ ਗਈ. ਤਾਂ ਗ੍ਰੰਥੀ ਸਿੰਘ ਗੁਰਨਾਮ ਸਿੰਘ ਵੱਲੋਂ ਬੱਚੀ ਨੂੰ ਇਕੱਲਿਆਂ ਦੇਖ ਕੇ ਉਸ ਨਾਲ ਸਰੀਰਕ ਛੇੜਛਾੜ ਕੀਤੀ।

 ਡਰਦੀ ਹੋਈ ਬੱਚੀ ਨੇ ਭੱਜ ਕੇ ਉਕਤ ਘਟਨਾ ਬਾਰੇ ਆਪਣੇ ਚਾਚੇ ਨੂੰ ਦੱਸਿਆ ਤਾਂ ਉਸਨੇ ਪਿੰਡ ਵਾਸੀਆਂ ਦੀ ਮਦਦ ਨਾਲ ਗੁਰਨਾਮ ਸਿੰਘ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਉਕਤ ਮਾਮਲੇ ਸਬੰਧੀ ਥਾਣਾ ਬਾਲਿਆਂਵਾਲੀ ਦੇ ਸਬ-ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਲੜਕੀ ਦੇ ਚਾਚਾ ਜਸਵੰਤ ਸਿੰਘ ਦੇ ਬਿਆਨਾਂ ਦੇ ਅਧਾਰਿਤ ਕੇਸ ਦੇ ਤਫਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਪਰਮਿੰਦਰ ਕੌਰ ਨੇ  354,ਪੋਸਕੋ ਆਦਿ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਹਵਾਲਤ ਚ ਬੰਦ ਕਰ ਦਿੱਤਾ ਗਿਆ ਹੈ।

WATCH LIVE TV

Trending news