Punjab Crime News: ਕੁਝ ਦਿਨ ਪਹਿਲਾਂ ਹਸਪਤਾਲ ਵਿੱਚ ਇਲਾਜ ਦੌਰਾਨ ਫ਼ਰਾਰ ਹੋਏ ਬੰਬੀਹਾ ਗਿਰੋਹ ਦੇ ਗੁਰਗੇ ਸੁਰਿੰਦਰਪਾਲ ਸਿੰਘ ਉਰਫ ਬਿੱਲਾ ਨੇ ਖ਼ੁਦ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
Trending Photos
Punjab Crime News: ਪੁਲਿਸ ਦੀ ਅਣਗਹਿਲੀ ਕਾਰਨ ਚਾਰ ਦਿਨ ਪਹਿਲਾਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਤੋਂ ਫ਼ਰਾਰ ਹੋਇਆ ਬੰਬੀਹਾ ਗਿਰੋਹ ਦਾ ਗੁਰਗਾ ਬਿੱਲਾ ਬੁੱਧਵਾਰ ਸ਼ਾਮ ਨੂੰ ਖ਼ੁਦ ਪੁਲਿਸ ਸਾਹਮਣੇ ਪੇਸ਼ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਬਿੱਲਾ ਨੂੰ ਦੁਬਾਰਾ ਜੀਜੀਐਸਐਮਸੀਐਚ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ 15 ਜੁਲਾਈ ਨੂੰ ਸਵੇਰੇ 4 ਵਜੇ ਦੇ ਕਰੀਬ ਬੰਬੀਹਾ ਗਿਰੋਹ ਦਾ ਗੁਰਗਾ ਸੁਰਿੰਦਰਪਾਲ ਸਿੰਘ ਬਿੱਲਾ ਸਥਾਨਕ ਜੀਜੀਐਸਐਮਸੀਐਚ ਵਿੱਚ ਇਲਾਜ ਦੌਰਾਨ ਫ਼ਰਾਰ ਹੋ ਗਿਆ ਸੀ।
ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਟੀਮ ਬਣਾ ਕੇ ਉਸ ਦੀ ਭਾਲ ਕਰ ਰਹੀ ਸੀ। ਇਸ ਸਬੰਧੀ ਪੁਲਿਸ ਵੀ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਵਿੱਚ ਸੀ। ਪੁਲਿਸ ਵੱਲੋਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ ਕਿ ਉਸਦੀ ਲੱਤ ਵਿੱਚ ਗੋਲੀ ਲੱਗੀ ਹੈ ਤੇ ਉਸਦਾ ਇਲਾਜ ਜ਼ਰੂਰੀ ਹੈ।
ਇਲਾਜ ਨਾ ਹੋਣ ਦੀ ਸੂਰਤ ਵਿੱਚ ਉਸਦੀ ਲੱਤ ਕੱਟਣੀ ਪੈ ਸਕਦੀ ਹੈ। ਜਿਸ ਕਾਰਨ ਜਿਵੇਂ ਹੀ ਫ਼ਰਾਰ ਮੁਲਜ਼ਮ ਬਿੱਲਾ ਕੋਟਕਪੂਰਾ ਸਥਿਤ ਆਪਣੇ ਜਾਣਕਾਰ ਬਾਬਾ ਲਖਵੀਰ ਸਿੰਘ ਕੋਲ ਪੁੱਜਾ ਤਾਂ ਉਸ ਨੇ ਪਰਿਵਾਰ ਨਾਲ ਸੰਪਰਕ ਕਰਕੇ ਬੁੱਧਵਾਰ ਸ਼ਾਮ ਨੂੰ ਉਸ ਨੂੰ ਪੁਲਿਸ ਦੇ ਸਾਹਮਣੇ ਪੇਸ਼ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਇੱਕ ਵਾਰ ਫਿਰ ਉਸਨੂੰ ਇਲਾਜ ਲਈ ਜੀਜੀਐਸਐਮਸੀਐਚ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਬਿੱਲਾ ਨੂੰ ਸੀਆਈਏ ਸਟਾਫ਼ ਨੇ 10 ਜੁਲਾਈ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ ਜਿਸ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ। ਜਿਸਦੇ ਇਲਾਜ ਲਈ ਹੀ ਉਸਨੂੰ ਜੀ.ਜੀ.ਐਸ.ਐਮ.ਸੀ.ਐਚ. ਉਕਤ ਮੁਲਜ਼ਮ ਸੁਰਿੰਦਰਪਾਲ ਬਿੱਲਾ ਜ਼ਿਲ੍ਹਾ ਪੁਲਿਸ ਨੂੰ ਜੈਤੋ ਵਿਖੇ ਇੱਕ ਕਾਰੋਬਾਰੀ ਤੋਂ ਫਿਰੌਤੀ ਮੰਗਣ ਤੇ ਫਿਰ ਜੈਤੋ ਦੇ ਰਾਮਲੀਲਾ ਮੈਦਾਨ ਵਿੱਚ ਹਵਾ ਵਿੱਚ ਗੋਲੀਆਂ ਚਲਾ ਕੇ ਦਿਨ-ਦਿਹਾੜੇ ਆਪਣੇ ਸਾਥੀਆਂ ਸਮੇਤ ਫ਼ਰਾਰ ਹੋਣ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਨੂੰ ਲੋੜੀਂਦਾ ਸੀ। ਜਿਸ ਕਾਰਨ ਸੂਚਨਾ ਦੇ ਆਧਾਰ 'ਤੇ ਸੀਆਈਏ ਸਟਾਫ਼ ਨੇ ਉਸ ਨੂੰ ਕਾਬੂ ਕਰ ਲਿਆ ਸੀ।
ਜ਼ਿਕਰਯੋਗ ਹੈ ਕਿ ਬਿੱਲਾ ਦੇ ਫਰਾਰ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਉਸ ਸਮੇਂ ਡਿਊਟੀ 'ਤੇ ਤਾਇਨਾਤ ਏ.ਐਸ.ਆਈ ਨਾਨਕ ਚੰਦ, ਕਾਂਸਟੇਬਲ ਗੁਰਤੇਜ ਸਿੰਘ, ਹੋਮ ਗਾਰਡ ਹਰਜਿੰਦਰ ਸਿੰਘ, ਹੋਮ ਗਾਰਡ ਹਰਪਾਲ ਸਿੰਘ ਅਤੇ ਹੋਮ ਗਾਰਡ ਰਜਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਮੁਲਜ਼ਮ ਬਿੱਲਾ ਦੀ ਮਾਂ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ ਇੱਕ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧ ਰੱਖਦੀ ਹੈ ਅਤੇ ਉਸ ਦੇ ਲੜਕੇ ਨੇ ਗਲਤੀ ਕੀਤੀ ਹੈ।
ਇਹ ਵੀ ਪੜ੍ਹੋ : Punjab News: ਹੁਣ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਬਣਿਆ ਹੜ੍ਹ ਦਾ ਖਤਰਾ, ਇਸ ਇਲਾਕੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ
ਇਸੇ ਲਈ ਪਤਾ ਲੱਗਦਿਆਂ ਹੀ ਉਸ ਨੇ ਆਪਣੇ ਲੜਕੇ ਨੂੰ ਪੁਲਿਸ ਕੋਲ ਪੇਸ਼ ਕੀਤਾ ਹੈ। ਇਸ ਸਬੰਧੀ ਡੀਐਸਪੀ ਸ਼ਮਸ਼ੇਰ ਸਿੰਘ ਗਿੱਲ ਨੇ ਦੱਸਿਆ ਕਿ ਭਾਵੇਂ ਪੁਲਿਸ ਟੀਮ ਬਿੱਲਾ ਦੀ ਭਾਲ ਕਰ ਰਹੀ ਸੀ ਪਰ ਹੁਣ ਬਿੱਲਾ ਖੁਦ ਬਾਬਾ ਲਖਵੀਰ ਸਿੰਘ ਰਾਹੀਂ ਪੇਸ਼ ਹੋਇਆ ਹੈ।
ਇਹ ਵੀ ਪੜ੍ਹੋ : Beas River Water Level: ਹਾਈ ਅਲਰਟ 'ਤੇ ਬਿਆਸ ਦਰਿਆ ਨਾਲ ਲੱਗਦੇ ਇਲਾਕੇ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਹਦਾਇਤ