Haryana Nuh Violence Latest News Today, Internet ban: ਹਰਿਆਣਾ ਦੇ ਨੂਹ ਤੋਂ ਸ਼ੁਰੂ ਹੋਈ ਹਿੰਸਾ ਕਰਕੇ ਹੁਣ ਪੂਰਾ ਸੂਬਾ ਹਾਈ ਅਲਰਟ 'ਤੇ ਹੈ। ਇਸ ਦੌਰਾਨ ਨੂਹ ਦੇ ਨਾਲ ਨਾਲ ਫਰੀਦਾਬਾਦ, ਪਲਵਲ ਅਤੇ ਗੁਰੂਗ੍ਰਾਮ ਦੀਆਂ ਤਿੰਨ ਸਬ-ਡਿਵੀਜ਼ਨਾਂ ਵਿੱਚ ਮਾਹੌਲ ਤਣਾਅਪੂਰਨ ਬਣੇ ਹੋਏ ਹਨ। ਅਜਿਹੇ 'ਚ ਹਰਿਆਣਾ ਸਰਕਾਰ ਵੱਲੋਂ ਉਕਤ ਇਲਾਕਿਆਂ ਵਿੱਚ 5 ਅਗਸਤ ਤੱਕ ਮੋਬਾਈਲ ਇੰਟਰਨੈਟ ਸੇਵਾਵਾਂ ਮੁਅੱਤਲ ਰੱਖਣ ਦਾ ਫੈਸਲਾ ਲਿਆ ਗਿਆ ਹੈ।  


COMMERCIAL BREAK
SCROLL TO CONTINUE READING

ਇਸ ਸੰਬੰਧੀ ਹੁਕਮ ਜਾਰੀ ਕਰਦਿਆਂ, ਹਰਿਆਣਾ ਦੇ ਗ੍ਰਹਿ ਸਕੱਤਰ ਵੱਲੋਂ ਕਿਹਾ ਗਿਆ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਾਲਾਤ ਨਾਜ਼ੁਕ ਅਤੇ ਤਣਾਅਪੂਰਨ ਬਣੇ ਹੋਏ ਹਨ। ਇਸ ਦੌਰਾਨ ਨੂਹ, ਫਰੀਦਾਬਾਦ, ਪਲਵਲ ਅਤੇ ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਗ੍ਰਹਿ ਸਕੱਤਰ ਦੇ ਧਿਆਨ ਵਿੱਚ ਲਿਆਇਆ ਗਿਆ ਕਿ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ ਅਤੇ ਸੂਚਿਤ ਕੀਤਾ ਗਿਆ ਹੈ ਕਿ ਉਹਨਾਂ ਦੇ ਸੰਬੰਧਤ ਜ਼ਿਲ੍ਹਿਆਂ ਵਿੱਚ ਹਾਲਾਤ ਅਜੇ ਵੀ ਤਣਾਅਪੂਰਨ ਬਣੇ ਹੋਏ ਹਨ।


ਦੱਸ ਦਈਏ ਕਿ ਇਸ ਹਫਤੇ ਦੀ ਸ਼ੁਰੂਆਤ ਵਿੱਚ ਯਾਨੀ ਸੋਮਵਾਰ ਦੀ ਦੁਪਹਿਰ ਨੂੰ ਨੂਹ ਵਿੱਚ ਦੋ ਸਮੂਹਾਂ ਵਿਚਕਾਰ ਝੜਪ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹੇ ਵਿੱਚੋਂ ਲੰਘ ਰਹੇ ਇੱਕ ਧਾਰਮਿਕ ਜਲੂਸ 'ਤੇ ਹਮਲਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਝੜਪ ਨੇ ਹਿੰਸਾ ਦਾ ਰੂਪ ਧਰ ਲਿਆ ਸੀ। ਇਸ ਦੌਰਾਨ ਦੋ ਹੋਮਗਾਰਡ ਮਾਰੇ ਗਏ ਸਨ ਅਤੇ ਲਗਭਗ 20 ਪੁਲਿਸ ਕਰਮਚਾਰੀਆਂ ਸਮੇਤ ਕਈ ਲੋਕ ਜ਼ਖਮੀ ਹੋ ਗਏ ਸਨ।


ਇਸ ਦੌਰਾਨ, ਹਰਿਆਣਾ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਦੇ ਨਾਲ ਦੂਜੀ ਆਈਆਰਬੀ ਦੇ ਬਟਾਲੀਅਨ ਹੈੱਡਕੁਆਰਟਰ ਨੂੰ ਭੌਂਡਸੀ ਤੋਂ ਨੂਹ ਵਿੱਚ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।


ਨੂਹ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਇੱਕ ਗੱਲ ਸਪਸ਼ਟ ਕੀਤੀ ਗਈ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।



ਇਹ ਵੀ ਪੜ੍ਹੋ: Justin Trudeau Divorce: ਵਿਆਹ ਦੇ 18 ਸਾਲ ਬਾਅਦ ਜਸਟਿਨ ਟਰੂਡੋ ਦਾ ਤਲਾਕ! 


(For more news apart from Haryana Nuh Violence Latest News Today, Internet ban, stay tuned to Zee PHH)