ਹਾਥਰਸ ਜਬਰ ਜਨਾਹ ਮਾਮਲਾ : CM ਯੋਗੀ ਨੇ ਬਣਾਈ SIT, ਪੂਰੇ ਮਾਮਲੇ ਦੀ ਕਰੇਗੀ ਛਾਣਬੀਣ

ਚਾਰ ਹੈਵਾਨਾਂ ਨੇ 19 ਸਾਲ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਕੇ ਉਸ ਦੀ ਜੀਭ ਕੱਟ ਦਿੱਤੀ ਸੀ  

ਹਾਥਰਸ ਜਬਰ ਜਨਾਹ ਮਾਮਲਾ : CM ਯੋਗੀ ਨੇ ਬਣਾਈ SIT, ਪੂਰੇ ਮਾਮਲੇ ਦੀ ਕਰੇਗੀ ਛਾਣਬੀਣ
ਫਾਈਲ ਫੋਟੋ

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਜੋ ਉਹ ਕੋਈ ਨਹੀਂ ਭੁੱਲ ਸਕਦਾ। ਚਾਰ ਹੈਵਾਨਾਂ ਨੇ ਇੱਕ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਲੋਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਗਠਨ (ਐੱਸ. ਆਈ. ਟੀ.) ਦਾ ਗਠਨ ਕਰ ਦਿੱਤਾ ਹੈ। 

ਇਸ ਟੀਮ ਵਲੋਂ ਸੱਤਾਂ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਯੋਗੀ ਨੇ ਇਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਫਾਸਟ ਟਰੈਕ ਅਦਾਲਤ 'ਚ ਮੁਕੱਦਮਾ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। 

ਜ਼ਿਕਰਯੋਗ ਹੈ ਕਿ ਉਤਰ ਪ੍ਰਦੇਸ਼ ਦੇ ਹਾਥਰਸ 'ਚ ਚਾਰ ਹੈਵਾਨਾਂ ਨੇ 19 ਸਾਲ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਕੇ ਉਸ ਦੀ ਜੀਭ ਕੱਟ ਦਿੱਤੀ ਸੀ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। 

ਪੀੜਤਾਂ ਦਾ ਕੀਤਾ ਅੰਤਿਮ ਸਸਕਾਰ- 
ਸਮੂਹਿਕ ਜਬਰ ਜਨਾਹ ਦੀ ਪੀੜਤਾ ਦਾ ਸਸਕਾਰ ਯੂਪੀ ਪੁਲਿਸ ਨੇ ਹਨੇਰੇ 'ਚ ਕਰੀਬ 2.30 ਵਜੇ ਕਰ ਦਿੱਤਾ। ਇਲਜ਼ਾਮ ਲੱਗ ਰਹੇ ਹਨ ਕਿ ਇਸ ਦੌਰਾਨ ਪੁਲਿਸ ਵਾਲਿਆਂ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਵਿਚ ਕੈਦ ਕਰ ਦਿੱਤਾ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਬਿਨਾਂ ਦੱਸੇ ਲਾਸ਼ ਨੂੰ ਘਰ ਤੋਂ ਦੂਰ ਲਿਜਾ ਕੇ ਚੁੱਪਚਾਪ ਸਸਕਾਰ ਕਰ ਦਿੱਤਾ। 

Watch Live Tv-