Ludhiana News: ਲੁਧਿਆਣਾ ਕਮਿਸ਼ਨਰ ਦਫ਼ਤਰ ਦੇ ਬਾਹਰ ਔਰਤ ਨੇ ਪੁਲਿਸ ਵਿਭਾਗ ਵਿੱਚ ਡਾਕ ਲੈ ਕੇ ਜਾਣ ਵਾਲੇ ਮੁਲਾਜ਼ਮ ਉਪਰ ਇਲਜ਼ਾਮ ਲਗਾਉਂਦੇ ਹੋਏ ਹਾਈਵੋਲਟੇਜ ਡਰਾਮਾ ਕੀਤਾ।
Trending Photos
Ludhiana News: ਲੁਧਿਆਣਾ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਉਸ ਵੇਲੇ ਹਾਈ ਵੋਲਟੇਜ ਡਰਾਮਾ ਹੋਇਆ ਜਦੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਮਹਿਲਾ ਨੇ ਪੁਲਿਸ ਦੀ ਡਾਕ ਲੈ ਜਾਣ ਵਾਲੇ ਮੁਲਾਜ਼ਮ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਘੇਰ ਲਿਆ ਤੇ ਉਸ ਉਤੇ ਰੱਜ ਕੇ ਆਪਣੀ ਭੜਾਸ ਕੱਢੀ। ਇਸ ਦੌਰਾਨ ਔਰਤ ਨੇ ਮੁਲਾਜ਼ਮ ਲਈ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਵੀ ਕੀਤਾ।
ਮਹਿਲਾ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦਾ ਜ਼ਮੀਨੀ ਵਿਵਾਦ ਦੇ ਚੱਲਦਿਆਂ ਮੁਲਾਜ਼ਮ ਵੱਲੋਂ ਦੂਜੀ ਪਾਰਟੀ ਨੂੰ ਫਾਇਦਾ ਪਹੁੰਚਾਉਣ ਲਈ ਉਨ੍ਹਾਂ ਦੇ ਦਸਤਾਵੇਜ਼ ਗਾਇਬ ਕਰ ਦਿੱਤੇ। ਔਰਤ ਨੇ ਦੱਸਿਆ ਕਿ ਮੁਲਾਜ਼ਮ ਫੋਕਲ ਪੁਆਇੰਟ ਇਲਾਕੇ ਵਿੱਚ ਤਾਇਨਾਤ ਹੈ ਅਤੇ ਜਿਸ ਧਿਰ ਦੇ ਨਾਲ ਉਨ੍ਹਾਂ ਦਾ ਜ਼ਮੀਨੀ ਵਿਵਾਦ ਚੱਲਦਾ ਹੈ ਉਨ੍ਹਾਂ ਨੂੰ ਫਾਇਦਾ ਪਹੁੰਚਾਉਣ ਲਈ ਉਸ ਨੇ ਇਹ ਸਭ ਡਰਾਮਾ ਰਚਿਆ ਹੈ। ਉਸ ਨੇ ਕਿਹਾ ਕਿ ਉਨ੍ਹਾਂ ਨਾਲ 6 ਲੱਖ ਰੁਪਏ ਦੀ ਧੋਖਾਧੜੀ ਹੋਈ, ਜਿਸ ਕਰਕੇ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਹ ਖੱਜਲ-ਖਰਾਬ ਹੋ ਰਹੇ ਹਨ।
ਇਹ ਵੀ ਪੜ੍ਹੋ : Punjab News: ਲੁਧਿਆਣਾ 'ਚ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ 'ਤੇ ਛੇੜਛਾੜ ਦਾ ਮਾਮਲਾ ਦਰਜ!
ਮਹਿਲਾ ਨੇ ਕਮਿਸ਼ਨਰ ਦਫ਼ਤਰ ਉਤੇ ਮੁਲਾਜ਼ਮ ਦੇ ਪਿੱਛੇ ਪੈ ਕੇ ਉਸ ਨਾਲ ਗਾਲੀ-ਗਲੋਚ ਵੀ ਕੀਤਾ, ਨਾਲ ਹੀ ਕਿਹਾ ਕਿ ਉਸ ਨੇ ਉਨ੍ਹਾਂ ਨਾਲ ਠੱਗੀ ਮਾਰੀ ਹੈ। ਹਾਲਾਂਕਿ ਇਸ ਦੌਰਾਨ ਜਦੋਂ ਪੁਲਿਸ ਮੁਲਾਜ਼ਮ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਮਹਿਲਾ ਨੂੰ ਜਾਣਦਾ ਤੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਬਿਨਾਂ ਗੱਲ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ। ਕਮਿਸ਼ਨਰ ਦਫ਼ਤਰ ਆ ਕੇ ਮਹਿਲਾ ਨੇ ਉਸ ਨਾਲ ਮਾੜੀ ਭਾਸ਼ਾ ਦੀ ਵਰਤੋਂ ਕੀਤੀ ਹੈ ਜਦੋਂ ਕਿ ਉਹ ਸਰਕਾਰੀ ਕੰਮ ਕਰਦਾ ਹੈ ਉਹ ਸਰਕਾਰੀ ਡਾਕ ਲੈ ਕੇ ਜਾਣ ਦਾ ਕੰਮ ਕਰਦਾ ਹੈ। ਫੋਕਲ ਪੁਆਇੰਟ ਇਲਾਕੇ ਵਿੱਚ ਉਸ ਦੀ ਡਿਊਟੀ ਹੈ। ਮੁਲਾਜ਼ਮ ਨੇ ਔਰਤ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਮੁੱਢੋਂ ਨਕਾਰ ਦਿੱਤਾ। ਉਨ੍ਹਾਂ ਨੇ ਔਰਤ ਨੂੰ ਪਛਾਨਣ ਤੋਂ ਵੀ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਪਤਨੀ ਨਾਲ 'Carry On Jatta 3' ਫਿਲਮ ਵੇਖਣ ਪਹੁੰਚੇ ਪੰਜਾਬ CM ਭਗਵੰਤ ਮਾਨ!
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ