Hoshiarpur Police:(RAMAN KHOSLA): ਹੁਸ਼ਿਆਰਪੁਰ ਪੁਲਿਸ ਨੇ ਟਾਂਡਾ ਇਲਾਕੇ 'ਚ ਬੰਬੀਹਾ ਗੈਂਗ ਦੇ ਨਾਂ 'ਤੇ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਪ੍ਰਿੰਸੀਪਲ ਦੇ ਬੇਟੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਫੋਨ ’ਤੇ ਧਮਕੀਆਂ ਦੇ ਕੇ 3 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਮੁਲਜ਼ਮ ਯੂ-ਟਿਊਬ 'ਤੇ ਵੀਡੀਓ ਦੇਖ ਕੇ ਫਿਰੌਤੀ ਦੀ ਮੰਗ ਕਰਦੇ ਸਨ। ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


COMMERCIAL BREAK
SCROLL TO CONTINUE READING

ਐਸਐਸਪੀ ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਟਾਂਡਾ ਥਾਣੇ ਦੇ ਮੁੱਖ ਅਫਸਰ ਓਂਕਾਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਹੁਸ਼ਿਆਰਪੁਰ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਮੁਲਜ਼ਮਾਂ ਨੇ ਦੋਸ਼ ਲਾਇਆ ਕਿ 20 ਦਸੰਬਰ 2023 ਨੂੰ ਅਰਾਇਣ ਥਾਣਾ ਖੇਤਰ ਵਿੱਚ ਕੁਝ ਵਿਅਕਤੀਆਂ ਨੇ ਕਾਲਜ ਪ੍ਰਿੰਸੀਪਲ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਬਦਮਾਸ਼ਾਂ ਨੇ ਧਮਕੀਆਂ ਦੇ ਕੇ 3 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਇਸ ਮਾਮਲੇ 'ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 


ਉਨ੍ਹਾਂ ਨੇ ਦੱਸਿਆ ਕਿ 20 ਦਸੰਬਰ 2023 ਨੂੰ ਟਾਂਡਾ ਨਿਵਾਸੀ ਰੋਹਿਤ ਟੰਡਨ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਦੇ ਪੁੱਤਰ ਸਚਿਨ ਨੂੰ ਮੋਟਰਸਾਇਕਲ ਤੇ ਸਵਾਰ 2 ਅਣਪਛਾਤੇ ਲੋਕਾਂ ਨੇ ਅਗਵਾਹ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਨੂੰ ਪੁਲਿਸ ਨੇ ਬਾਅਦ ਵਿੱਚ ਕਾਬੂ ਕਰ ਲਿਆ ਸੀ। ਮੁਲਜ਼ਮਾਂ ਦੇ ਵਿਰੁੱਧ 363 ਅਤੇ 511 ਆਈਪੀਸੀ ਧਾਰਾ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਭਾਜਪਾ ਨੂੰ ਵੱਡਾ ਝਟਕਾ; ਕੌਂਸਲਰ ਗੁਰਚਰਨਜੀਤ ਕਾਲਾ 'ਆਪ' 'ਚ ਸ਼ਾਮਿਲ


ਦੂਜੇ ਮਾਮਲੇੇ ਵਿੱਚ ਪੁਲਿਸ ਨੇ ਟਾਂਡਾ ਵਿਖੇ ਹੀ ਨਗਰ ਕੀਰਤਨ ਦੌਰਾਨ ਕੁੱਝ ਅਣਪਛਾਤੇ ਲੋਕਾਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ ਪੁਲਿਸ ਨੇ ਹਮਲਾ ਕਰਨ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਜਿਹਨਾਂ ਵਿੱਚੋ 5 ਵਿਅਕਤੀ ਪੁਲਿਸ ਵਲੋਂ ਹਿਰਾਸਤ ਵਿੱਚ ਲੈ ਲਿਆ ਸੀ। ਜਾਂਚ ਵਿੱਚ ਸਹਾਮਣੇ ਆਇਆ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਸੀ।


ਇਹ ਵੀ ਪੜ੍ਹੋ: Barnala News: ਲੋਹੜੀ ਦੇ ਤਿਉਹਾਰ ਮੌਕੇ ਬਰਨਾਲਾ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ