ਨਹੀਂ ਰੁਕ ਰਿਹਾ ਜ਼ਹਿਰੀਲੀ ਸ਼ਰਾਬ ਦਾ ਕਹਿਰ, ਹੁਣ ਤੱਕ ਇੱਥੇ ਹੋਈਆਂ 75 ਮੌਤਾਂ

ਕਈ ਮਾਵਾਂ ਦੇ ਪੁੱਤ ਤੇ ਕਈ ਭੈਣਾਂ ਦੇ ਵੀਰ ਪਰਿਵਾਰਾਂ ਦੇ ਪਰਿਵਾਰ ਇਸ ਜ਼ਹਿਰੀਲੀ ਸ਼ਰਾਬ ਨੇ ਤਬਾਹ ਕਰ ਦਿੱਤੇ ਹਨ।   

ਨਹੀਂ ਰੁਕ ਰਿਹਾ ਜ਼ਹਿਰੀਲੀ ਸ਼ਰਾਬ ਦਾ ਕਹਿਰ, ਹੁਣ ਤੱਕ ਇੱਥੇ ਹੋਈਆਂ 75 ਮੌਤਾਂ
ਨਹੀਂ ਰੁਕ ਰਿਹਾ ਜ਼ਹਿਰੀਲੀ ਸ਼ਰਾਬ ਦਾ ਕਹਿਰ, ਹੁਣ ਤੱਕ ਇੱਥੇ ਹੋਈਆਂ 75 ਮੌਤਾਂ

ਮਨੀਸ਼ ਸ਼ਰਮਾ/ਤਰਨਤਾਰਨ: ਮਾਝੇ ਖੇਤਰ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ ਹੈ ਤੇ ਲਗਾਤਾਰ ਲੋਕ ਇਸ ਜ਼ਹਿਰ ਦਾ ਸ਼ਿਕਾਰ ਹੋ ਰਹੇ ਹਨ। ਗੱਲ ਤਰਨਤਾਰਨ ਦੀ ਕਰੀਏ ਤਾਂ ਇਥੇ ਮੌਤਾਂ ਦਾ ਅੰਕੜਾ ਵੱਧ ਕੇ 75 ਹੋ ਗਿਆ ਹੈ, ਜਿਸ ਤੋਂ ਬਾਅਦ 98 ਲੋਕ ਇਸ ਜ਼ਹਿਰ ਕਾਰਨ ਮੌਤ ਦੇ ਘਾਟ ਉੱਤਰ ਚੁੱਕੇ ਹਨ। ਕਈ ਮਾਵਾਂ ਦੇ ਪੁੱਤ ਤੇ ਕਈ ਭੈਣਾਂ ਦੇ ਵੀਰ ਪਰਿਵਾਰਾਂ ਦੇ ਪਰਿਵਾਰ ਇਸ ਜ਼ਹਿਰੀਲੀ ਸ਼ਰਾਬ ਨੇ ਤਬਾਹ ਕਰ ਦਿੱਤੇ ਹਨ। 

ਤੁਹਾਨੂੰ ਦੱਸ ਦੇਈਏ ਕਿ ਇਸ ਮੁੱਦੇ 'ਤੇ ਸਿਆਸੀ ਪਾਰਟੀਆਂ ਵੱਲੋਂ ਜੰਮ ਕੇ ਸਿਆਸਤ ਕੀਤੀ ਜਾ ਰਹੀ ਹੈ।ਵਿਰੋਧੀ ਪਾਰਟੀਆਂ ਨੇ ਜੰਮ ਕੇ ਸੂਬਾ ਸਰਕਾਰ 'ਤੇ ਤੰਜ ਕਸੇ ਤੇ ਲਗਾਤਾਰ ਮੁੱਖ ਮੰਤਰੀ ਦਾ ਵਿਰੋਧ ਕਰ ਰਹੇ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਇਸ ਮੁੱਦੇ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਗਏ। ਪੰਜਾਬ ਦੇ ਪਟਿਆਲਾ, ਪਠਾਨਕੋਟ, ਬਰਨਾਲਾ ਸਮੇਤ ਕਈ ਹੋਰ ਥਾਵਾਂ 'ਤੇ ਆਪ ਵਰਕਰਾਂ ਵੱਲੋਂ ਕਾਂਗਰਸ ਨੂੰ ਨਿਸ਼ਾਨੇ 'ਤੇ ਲਿਆ ਗਿਆ। ਆਪ ਵਰਕਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। 

ਇਹਨਾਂ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ 

ਭਾਵੇਂ ਕਿ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈ ਮੌਤਾਂ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Captain Amarinder singh) ਨੇ 7 ਐਕਸਾਈਜ਼   ਅਤੇ ਟੈਕਸੇਸ਼ਨ ਵਿਭਾਗ ਦੇ ਅਫ਼ਸਰਾਂ (Excise and Taxsation) ਨੂੰ ਸਸਪੈਂਡ (Suspend) ਕਰ ਦਿੱਤਾ ਹੈ, ਜਦਕਿ 4 sho 2 Dsp ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ, ਪਰ ਸਵਾਲ ਇਹ ਹੈ ਕਿ ਇਸ ਧੜੱਲੇ ਨਾਲ ਚੱਲ ਰਹੇ ਗੋਰਖਧੰਦੇ ਨੂੰ ਰੋਕਣ 'ਚ ਸਰਕਾਰ ਕਿਉਂ ਨਾਕਾਮ ਰਹੀ ? ਕੀ ਸਿਆਸੀ ਆਗੂ ਸਿਰਫ ਸਿਆਸੀ ਰੋਟੀਆਂ ਸੇਕਣ ਲਈ ਮਸਰੂਫ ਨੇ ? ਸਰਕਾਰ ਕਿਉਂ ਨਹੀਂ ਸੁਣੀ ਜਾ ਰਹੀ ਲੋਕਾਂ ਦੀ ਗੱਲ ? ਇਹਨਾਂ ਸਾਰੇ ਸਵਾਲਾਂ ਦਾ ਜਵਾਬ ਸਰਕਾਰ ਕਦੋ ਦੇਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਫਿਲਹਾਲ ਇਸ ਮੰਦਭਾਗੀ ਘਟਨਾ ਨੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। 

Watch Live Tv-