ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ 'ਆਪ' ਵੱਲੋਂ ਰੋਸ ਪ੍ਰਦਰਸ਼ਨ, ਕੈਪਟਨ ਤੋਂ ਮੰਗਿਆ ਅਸਤੀਫ਼ਾ

 ਆਪ ਵਰਕਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।   

ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ 'ਆਪ' ਵੱਲੋਂ ਰੋਸ ਪ੍ਰਦਰਸ਼ਨ, ਕੈਪਟਨ ਤੋਂ ਮੰਗਿਆ ਅਸਤੀਫ਼ਾ
ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ 'ਆਪ' ਵੱਲੋਂ ਰੋਸ ਪ੍ਰਦਰਸ਼ਨ, ਕੈਪਟਨ ਤੋਂ ਮੰਗਿਆ ਅਸਤੀਫ਼ਾ

ਬਰਨਾਲਾ/ ਪਟਿਆਲਾ: ਲੰਘੇ ਦਿਨੀਂ ਪੰਜਾਬ ਦੇ ਮਾਝੇ ਖੇਤਰ ਜ਼ਹਿਰਲੀ ਸ਼ਰਾਬ ਦੇ ਕਹਿਰ ਨੇ 86 ਲੋਕਾਂ ਦੀ ਜਾਨ ਲੈ ਲਈ। ਜਿਸ ਤੋਂ ਬਾਅਦ ਸੂਬਾ ਸਰਕਾਰ 'ਤੇ ਸਵਾਲ ਉੱਠਣੇ ਤਾਂ ਲਾਜ਼ਮੀ ਸਨ, ਵਿਰੋਧੀ ਪਾਰਟੀਆਂ ਨੇ ਜੰਮ ਕੇ ਸੂਬਾ ਸਰਕਾਰ 'ਤੇ ਤੰਜ ਕਸੇ ਤੇ ਲਗਾਤਾਰ ਮੁੱਖ ਮੰਤਰੀ ਦਾ ਵਿਰੋਧ ਕਰ ਰਹੇ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਇਸ ਮੁੱਦੇ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਗਏ। ਪੰਜਾਬ ਦੇ ਪਟਿਆਲਾ, ਪਠਾਨਕੋਟ, ਬਰਨਾਲਾ ਸਮੇਤ ਕਈ ਹੋਰ ਥਾਵਾਂ 'ਤੇ ਆਪ ਵਰਕਰਾਂ ਵੱਲੋਂ ਕਾਂਗਰਸ ਨੂੰ ਨਿਸ਼ਾਨੇ 'ਤੇ ਲਿਆ ਗਿਆ। ਆਪ ਵਰਕਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। 

ਉਹਨਾਂ ਦਾ ਕਹਿਣਾ ਹੈ ਕਿ ਐਕਸਾਈਜ਼ ਵਿਭਾਗ ਖੁਦ ਕੈਪਟਨ ਅਮਰਿੰਦਰ ਸਿੰਘ ਕੋਲ ਹੈ, ਉਹਨਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹਨਾਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ। 'ਆਪ' ਆਗੂਆਂ ਦੀ ਮੰਗ ਹੈ ਕਿ ਸਰਕਾਰ ਵੱਲੋਂ ਮ੍ਰਿਤਕਾਂ ਨੂੰ 20-20 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣੀ ਚਾਹੀਦੀ ਹੈ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਵੀ ਮੰਗ ਕੀਤੀ ਹੈ। 

ਮੀਤ ਹੇਅਰ ਨੇ ਘੇਰਿਆ ਕੈਪਟਨ 

ਉਧਰ ਬਰਨਾਲਾ 'ਚ 'ਆਪ' ਵਿਧਾਇਕ ਮੀਤ ਹੇਅਰ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਘੇਰਿਆ ਹੈ, ਉਹਨਾਂ ਕਿਹਾ ਕਿ ਕੈਪਟਨ ਉ ਸਭ ਪਤਾ ਹੈ ਕਿ ਇਹ ਗੈਰਕਾਨੂੰਨੀ ਸ਼ਰਾਬ ਕਿਥੇ ਬਣਦੀ ਹੈ ਤੇ ਕੌਣ ਬਣਾਉਂਦਾ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। 

ਇਹ ਵੀ ਪੜ੍ਹੋ: 2 ਜ਼ਿਲ੍ਹੇ ਤੇ ਇੱਕ ਸ਼ਹਿਰ, ਪਿੰਡ-ਪਿੰਡ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਕਹਿਰ

ਤੁਹਾਨੂੰ ਦੱਸ ਦੇਈਏ ਕਿ ਜ਼ਹਿਰੀਲੀ ਸ਼ਰਾਬ ਨੇ ਕਈ ਹੱਸਦੇ-ਵੱਸਦੇ ਪਰਿਵਾਰ ਤਬਾਹ ਕਰ ਕੇ ਰੱਖ ਦਿੱਤੇ, ਕਈ ਮਾਵਾਂ ਦੇ ਪੁੱਤ ਤੇ ਕਈ ਭੈਣਾਂ ਦੇ ਵੀਰ ਇਸ ਜ਼ਹਿਰ ਦਾ ਸ਼ਿਕਾਰ ਹੋ ਗਏ। ਰੱਖੜੀ ਦਾ ਤਿਉਹਾਰ ਸੀ ਭੈਣਾਂ ਨੂੰ ਆਸ ਸੀ ਕਿ ਵੀਰਾਂ ਤੋਂ ਇਸ ਵਾਰ ਚੰਗਾ ਤੋਹਫ਼ਾ ਮਿਲੇਗਾ, ਪਰ ਉਹਨਾਂ ਨੂੰ ਨਹੀਂ ਪਤਾ ਸੀ ਕਿ ਵੀਰਾਂ ਦੀ ਮੌਤ ਉਹਨਾਂ ਨੂੰ ਝੰਜੋੜ ਕੇ ਰੱਖ ਦੇਵੇਗੀ।

ਇੰਨਾ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ 

ਭਾਵੇਂ ਕਿ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈ ਮੌਤਾਂ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Captain Amarinder singh) ਨੇ 7 ਐਕਸਾਈਜ਼   ਅਤੇ ਟੈਕਸੇਸ਼ਨ ਵਿਭਾਗ ਦੇ ਅਫ਼ਸਰਾਂ (Excise and Taxsation) ਨੂੰ ਸਸਪੈਂਡ (Suspend) ਕਰ ਦਿੱਤਾ ਹੈ, ਜਦਕਿ 4 sho 2 Dsp ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ, ਪਰ ਸਵਾਲ ਇਹ ਹੈ ਕਿ ਇਸ ਧੜੱਲੇ ਨਾਲ ਚੱਲ ਰਹੇ ਗੋਰਖਧੰਦੇ ਨੂੰ ਰੋਕਣ 'ਚ ਸਰਕਾਰ ਕਿਉਂ ਨਾਕਾਮ ਰਹੀ ? ਕੀ ਸਿਆਸੀ ਆਗੂ ਸਿਰਫ ਸਿਆਸੀ ਰੋਟੀਆਂ ਸੇਕਣ ਲਈ ਮਸਰੂਫ ਨੇ ? ਸਰਕਾਰ ਕਿਉਂ ਨਹੀਂ ਸੁਣੀ ਜਾ ਰਹੀ ਲੋਕਾਂ ਦੀ ਗੱਲ ? ਇਹਨਾਂ ਸਾਰੇ ਸਵਾਲਾਂ ਦਾ ਜਵਾਬ ਸਰਕਾਰ ਕਦੋ ਦੇਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਫਿਲਹਾਲ ਇਸ ਮੰਦਭਾਗੀ ਘਟਨਾ ਨੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। 

Watch Tv-