Ludhiana Nihang Murder Case: ਪੁਲਿਸ ਨੇ 12 ਘੰਟਿਆਂ `ਚ ਸੁਲਝਾਇਆ ਨਿਹੰਗ ਕਤਲ ਮਾਮਲਾ, ਦੋ ਮੁਲਜ਼ਮ ਗ੍ਰਿਫ਼ਤਾਰ
Ludhiana Nihang Murder Case: ਲੁਧਿਆਣਾ ਪੁਲਿਸ ਨੇ ਮੁਸਤੈਦੀ ਵਰਤਦੇ ਹੋਏ ਬੀਤੀ ਰਾਤ ਨਿਹੰਗ ਕਤਲ ਕਾਂਡ ਨੂੰ 12 ਘੰਟਿਆਂ ਵਿੱਚ ਹੱਲ ਕਰ ਲਿਆ ਹੈ। ਪੁਲਿਸ ਨੇ ਇਸ ਕਤਲ ਕਾਂਡ ਨੂੰ ਲੈ ਕੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
Ludhiana Nihang Murder Case: ਨਿਹੰਗ ਸਿੰਘ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦੇਣ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਪੁਲਿਸ ਨੇ ਬੀਤੀ ਦੇਰ ਰਾਤ ਗਿੱਲ ਕਲੋਨੀ ਵਿੱਚ 30 ਸਾਲ ਦੇ ਸਿੱਖ ਨੌਜਵਾਨ ਬਲਦੇਵ ਸਿੰਘ ਉਰਫ ਜੱਸਾ ਦਾ ਕਤਲ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਬੀਤੀ ਦੇਰ ਰਾਤ ਹੀ ਦੋਵੇਂ ਮੁਲਜ਼ਮਾਂ ਨੇ ਰੰਜਿਸ਼ ਦੇ ਚੱਲਦਿਆਂ ਬਲਦੇਵ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਅੱਜ ਇਨ੍ਹਾਂ ਦੋਵਾਂ ਨੂੰ ਪੁਲਿਸ ਵੱਲੋਂ ਟੀਮਾਂ ਬਣਾ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸ ਦੀ ਪੁਸ਼ਟੀ ਲੁਧਿਆਣਾ ਦੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਵੱਲੋਂ ਸਾਂਝੀ ਕੀਤੀ ਗਈ ਹੈ। ਥਾਣਾ ਡਾਬਾ ਦੇ ਅਧੀਨ ਇਹ ਮਾਮਲਾ ਦਰਜ ਕੀਤਾ ਗਿਆ ਸੀ, ਪੁਲਿਸ ਨੇ ਇਸ ਨੂੰ 12 ਘੰਟੇ ਦੇ ਵਿੱਚ ਸੁਲਝਾ ਲਿਆ ਹੈ। ਮੁਲਜ਼ਮਾਂ ਦੀ ਪਛਾਣ ਪ੍ਰਿੰਸ ਤੇ ਅੰਕਿਤ ਵਜੋਂ ਹੋਈਂ ਹੈ। ਪ੍ਰਿੰਸ ਨਿਊ ਸ਼ਿਮਲਾਪੁਰੀ ਦਾ ਰਹਿਣ ਵਾਲਾ ਹੈ ਅਤੇ ਅੰਕਿਤ ਗਿੱਲ ਕਲੋਨੀ ਵਿੱਚ ਰਹਿੰਦਾ ਹੈ।
ਮ੍ਰਿਤਕਾ ਦੇ ਪਿਤਾ ਬਾਬਾ ਗਿੱਲ ਕਾਲੋਨੀ ਦੇ ਵਾਸੀ ਨੇ ਦੋਸ਼ ਲਗਾਏ ਕਿ ਮੁਲਜ਼ਮ ਪ੍ਰਿੰਸ ਉਸ ਦੀ ਕੁੜੀ ’ਤੇ ਮਾੜੀ ਨਜ਼ਰ ਰੱਖਦਾ ਸੀ। ਉਸ ਦੇ ਪੁੱਤਰ ਬਲਦੇਵ ਸਿੰਘ ਨੇ ਉਨ੍ਹਾਂ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ। ਕੁਝ ਦਿਨ ਪਹਿਲਾਂ ਉਹ ਬਲਦੇਵ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਲਾਕੇ ਵਿੱਚ ਛਬੀਲ ਲਗਾਈ ਸੀ। ਇਸ ਦੌਰਾਨ ਮੁਲਜ਼ਮਾਂ ਦਾ ਬਲਦੇਵ ਸਿੰਘ ਨਾਲ ਝਗੜਾ ਹੋ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ! ਗਿਆਨੀ ਰਘਬੀਰ ਸਿੰਘ ਬਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ
ਇਸ ਝਗੜੇ ਦੌਰਾਨ ਕੁਝ ਲੋਕ ਬਲਦੇਵ ਸਿੰਘ ਦੀ ਹਮਾਇਤ ਵਿੱਚ ਅੱਗੇ ਆ ਗਏ ਤੇ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਰੰਜ਼ਿਸ਼ ਰੱਖੀ ਬੈਠੇ ਮੁਲਜ਼ਮਾਂ ਨੇ ਮੌਕਾ ਦੇਖਦੇ ਹੀ ਬਲਦੇਵ ਸਿੰਘ ਉਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸ਼ੁੱਕਰਵਾਰ ਨੂੰ ਪੁਲਿਸ ਨੇ ਨਾਕਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ। ਪੁਲਿਸ ਨੇ ਮੁਲਜ਼ਮਾਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Punjab News: ਡਿਊਟੀ ਦੌਰਾਨ ਭਾਰਤੀ ਫੌਜ ਦਾ ਜਵਾਨ ਹੋਇਆ ਸ਼ਹੀਦ, ਇੱਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ