Amritpal Singh Latest News:'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਪਾਈ ਗਈ ਪਟੀਸ਼ਨ ਉਤੇ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਵੱਲੋਂ ਪੈਰਵੀ ਕਰ ਰਹੇ ਐਡਵੋਕੇਟ ਜਨਰਲ ਨੇ ਹਾਈ ਕੋਰਟ ਵਿੱਚ ਵੱਡੇ ਖ਼ੁਲਾਸੇ ਕੀਤੇ। ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿੱਚ ਨਹੀਂ ਹੈ।


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰੀ ਦੇ ਬੇਹੱਦ ਨੇੜੇ ਹੈ। ਇਸ ਪਿੱਛੋਂ ਅਦਾਲਤ ਨੇ ਸਰਕਾਰ ਨੂੰ ਇਸ ਸਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿੱਚ ਹੋਣ ਦੇ ਸਬੂਤ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ।  ਇਸ ਦੌਰਾਨ ਐਡਵੋਕੇਟ ਜਨਰਲ ਨੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਕਿਹਾ ਕਿ ਉਹ ਸਬੂਤ ਦੇਣ ਕਿ ਅੰਮ੍ਰਿਤਪਾਲ ਪੁਲਿਸ ਦੀ ਹਿਰਾਸਤ ਵਿੱਚ ਹੈ।


ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਅਖ਼ਬਾਰਾਂ ਵਿੱਚ ਖ਼ਬਰਾਂ ਆਈਆਂ ਸਨ। ਸੀਸੀਟੀਵੀ ਫੁਟੇਜ ਆ ਗਈ ਹੈ। ਹਾਈ ਕੋਰਟ ਨੇ ਕਿਹਾ ਕਿ ਖ਼ਬਰਾਂ ਦਾ ਮਤਲਬ ਸਬੂਤ ਨਹੀਂ ਹੁੰਦਾ। ਜੇਕਰ ਤੁਹਾਡੇ ਕੋਲ ਫੁਟੇਜ ਹੈ ਤਾਂ ਲਿਆਓ। ਇਸ ਤੋਂ ਬਾਅਦ ਹਾਈ ਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਇਸ ਮਾਮਲੇ 'ਚ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਦੀਆਂ ਸੀਸੀਟੀਵੀ ਫੁਟੇਜ਼ ਵਾਇਰਲ ਕਰਕੇ ਅਕਸ ਨੂੰ ਢਾਹ ਲਗਾਈ ਜਾ ਰਹੀ ਹੈ ਤੇ ਉਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ : Punjab Cabinet Meeting News: 31 ਮਾਰਚ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਲਏ ਜਾ ਸਕਦੇ ਹਨ ਅਹਿਮ ਫੈਸਲੇ


ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਆਈਜੀ ਤੋਂ ਹਲਫ਼ਨਾਮਾ ਵੀ ਮੰਗਿਆ ਗਿਆ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਹੈ? ਹਾਈ ਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਕਿਹਾ ਕਿ ਜੇਕਰ ਉਹ ਗ੍ਰਿਫਤਾਰੀ ਦਾ ਕੋਈ ਸਬੂਤ ਲੈ ਕੇ ਆਉਂਦਾ ਹੈ ਤਾਂ ਵਾਰੰਟ ਅਫਸਰ ਨਿਯੁਕਤ ਕੀਤਾ ਜਾਵੇਗਾ। ਪੰਜਾਬ ਦੇ ਏਜੀ ਨੇ ਹਾਈ ਕੋਰਟ ਵਿੱਚ ਦਾਅਵਾ ਕੀਤਾ ਹੈ ਕਿ ਉਹ ਅੰਮ੍ਰਿਤਪਾਲ ਨੂੰ ਫੜਨ ਦੇ ਕਰੀਬ ਹੈ। ਮਾਮਲੇ ਦੀ ਅਗਲੀ ਸੁਣਵਾਈ 29 ਮਾਰਚ ਨੂੰ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Amritpal Singh News: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਭਾਰਤੀ ਸਫ਼ਾਰਤਖਾਨੇ ਨੇ ਨੇਪਾਲ ਨੂੰ ਲਿਖੀ ਚਿੱਠੀ 'ਚ ਕੀਤੀ ਇਹ ਮੰਗ