Barnala Murder Case: ਬਰਨਾਲਾ ਵਿੱਚ ਲੁੱਟ ਦੇ ਦੀਆਂ ਨੀਅਤ ਨਾਲ ਘਰ ਵਿੱਚ ਦਾਖ਼ਲ ਹੋਏ ਦੋ ਲੁਟੇਰਿਆਂ ਨੇ ਘਰ ਵਿੱਚ ਇਕੱਲੀ ਔਰਤ ਨੂੰ ਵੇਖ ਕੇ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
Trending Photos
Barnala Murder Case: ਅੱਜ ਦਿਨ ਦਿਹਾੜੇ ਦੋ ਲੁਟੇਰਿਆਂ ਨੇ ਰਿਹਾਇਸ਼ੀ ਇਲਾਕੇ ਦੇ ਇੱਕ ਘਰ ਵਿੱਚ ਲੁੱਟ-ਖੋਹ ਕਰਨ ਦੀ ਨੀਅਤ ਨਾਲ ਦਾਖਲ ਹੋ ਕੇ ਘਰ ਵਿੱਚ ਮੌਜੂਦ ਔਰਤ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਿਸ ਪ੍ਰਸ਼ਾਸਨ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੁਝ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ। ਬਰਨਾਲਾ ਦੀ ਗਲੀ ਨੰਬਰ 1 ਸੇਖਾ ਰੋਡ ਉਪਰ ਇਹ ਘਟਨਾ ਵਾਪਰੀ ਹੈ।
ਫੁਟੇਜ ਵਿੱਚ ਦੋ ਬਾਈਕ ਸਵਾਰ ਲੁਟੇਰੇ ਘਰ ਵਿੱਚ ਦਾਖਲ ਹੁੰਦੇ ਹੋਏ ਦੇਖੇ ਗਏ ਹਨ। ਜਿਨ੍ਹਾਂ ਨੇ ਔਰਤ ਦੇ ਗਹਿਣੇ ਲੁੱਟਣ ਤੋਂ ਬਾਅਦ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋ ਲੁਟੇਰੇ ਲੁੱਟ ਦੀ ਨੀਅਤ ਨਾਲ ਘਰ ਵਿੱਚ ਦਾਖਲ ਹੋਏ ਸਨ। ਲੁਟੇਰਿਆਂ ਵੱਲੋਂ ਘਰ ਵਿੱਚ ਮੌਜੂਦ ਔਰਤ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੰਜੂ ਪਤਨੀ ਜਸਵੰਤ ਰਾਏ ਵਜੋਂ ਹੋਈ ਤੇ ਉਹ ਘਰ 'ਚ ਇਕੱਲੀ ਸੀ।
ਇਹ ਵੀ ਪੜ੍ਹੋ : Terrorist incidents in India: ਚੰਗੀ ਖ਼ਬਰ! ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਦਹਿਸ਼ਤਗਰਦੀ ਤੇ ਘੁਸਪੈਠ ਦੀਆਂ ਘਟਨਾਵਾਂ 'ਚ ਵੱਡੀ ਗਿਰਾਵਟ
ਇਸ ਸਮੁੱਚੀ ਘਟਨਾ ਦੀ ਜਾਂਚ ਕਰ ਰਹੇ ਬਰਨਾਲਾ ਪੁਲਿਸ ਪ੍ਰਸ਼ਾਸਨ ਦੇ ਡੀਐਸਪੀ ਸਤਬੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਗਲੀ ਨੰਬਰ 1, ਸੇਖਾ ਰੋਡ, ਬਰਨਾਲਾ ਵਿੱਚ ਵਾਪਰੀ। ਦੋ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਇੱਕ ਘਰ 'ਚ ਦਾਖਲ ਹੋਏ ਸਨ। ਕੁਝ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ, ਜਿਸ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਲੁੱਟ ਦੌਰਾਨ ਘਰ ਵਿੱਚ ਮੌਜੂਦ ਔਰਤ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਘਰ 'ਚ ਕੁੱਟਮਾਰ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਗੰਭੀਰਤਾ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : Punjab News: CM ਮਾਨ ਦੀ ਲੁਧਿਆਣਾ ਨੂੰ ਸੌਗਾਤ! 50 ਟਰੈਕਟਰਾਂ ਨੂੰ ਵਿਖਾਈ ਹਰੀ ਝੰਡੀ, 25,000 ਲਾਭਪਾਤਰੀਆਂ ਨੂੰ ਦਿੱਤੇ ਸਰਟੀਫਿਕੇਟ