Faridkot News: ਲੜਕਾ-ਲੜਕੀ ਖੁਦਕੁਸ਼ੀ ਮਾਮਲੇ `ਚ ਪੁਲਿਸ ਨੇ ਔਰਤ ਸਮੇਤ ਦੋ ਨੂੰ ਕੀਤਾ ਨਾਮਜ਼ਦ
Faridkot News: ਫਰੀਦਕੋਟ ਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਸੰਗਰੂਰ ਜ਼ਿਲ੍ਹੇ ਦੇ ਇੱਕ ਨੌਜਵਾਨ ਤੇ ਬਰਨਾਲਾ ਜ਼ਿਲ੍ਹੇ ਦੀ ਇੱਕ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲਣ ਦੇ ਮਾਮਲੇ ਵਿੱਚ ਦੋ ਜਣਿਆਂ ਨੂੰ ਨਾਮਜ਼ਦ ਕਰ ਲਿਆ ਹੈ।
Faridkot News: ਫਰੀਦਕੋਟ ਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਸੰਗਰੂਰ ਜ਼ਿਲ੍ਹੇ ਦੇ ਇੱਕ ਨੌਜਵਾਨ ਤੇ ਬਰਨਾਲਾ ਜ਼ਿਲ੍ਹੇ ਦੀ ਇੱਕ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲਣ ਦੇ ਮਾਮਲੇ ਵਿੱਚ ਦੋ ਜਣਿਆਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਵੇਰੇ ਸਕੂਲ ਸਟਾਫ਼ ਸਫ਼ਾਈ ਲਈ ਪਹੁੰਚਿਆ ਅਤੇ ਪੰਚਾਇਤ ਨੂੰ ਮਾਮਲੇ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਮ੍ਰਿਤਕ ਬਿੰਦਰ ਸਿੰਘ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਇੱਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਜੋ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰਨ ਮਗਰੋਂ ਪੁੱਜੀ। ਜ਼ਿਕਰਯੋਗ ਹੈ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਦੋਂ ਉਨ੍ਹਾਂ ਦੋਵਾਂ ਨੂੰ ਦੇਖਿਆ ਤਾਂ ਲੜਕੇ ਦੀ ਮੌਤ ਹੋ ਚੁੱਕੀ ਸੀ ਜਦਕਿ ਲੜਕੀ ਸਾਹ ਲੈ ਰਹੀ ਸੀ। ਜਿਸ ਕਾਰਨ ਲੜਕੀ ਨੂੰ ਤੁਰੰਤ ਫਰੀਦਕੋਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕਾਂ ਦੀ ਪਛਾਣ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਂਝਲਾ ਦੇ ਰਹਿਣ ਵਾਲੇ ਬਿੰਦਰ ਸਿੰਘ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹੈ। ਜ਼ਹਿਰੀਲੀ ਚੀਜ਼ ਨਿਗਲਣ ਤੋਂ ਪਹਿਲਾਂ ਉਸ ਨੇ ਸਕੂਲ ਦੇ ਬਾਥਰੂਮ ਦੀ ਕੰਧ 'ਤੇ ਆਪਣੇ ਪਿੰਡ ਦਾ ਨਾਮ ਅਤੇ ਮੋਬਾਈਲ ਨੰਬਰ ਲਿਖ ਦਿੱਤਾ ਅਤੇ ਲੜਕੀ ਦਾ ਆਧਾਰ ਕਾਰਡ ਵੀ ਬਰਾਮਦ ਕਰ ਲਿਆ ਗਿਆ।
ਇਸ ਦੌਰਾਨ ਮੌਕੇ 'ਤੇ ਨੌਜਵਾਨ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਜਿਸ ਕਾਰਨ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ ਸਕੂਲ ਆਉਣ ਤੋਂ ਬਾਅਦ ਉਨ੍ਹਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਪੁਲਿਸ ਅਨੁਸਾਰ ਲੜਕੀ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਜੋ ਕਿ ਅਣਵਿਆਹੀ ਸੀ ਅਤੇ ਲੜਕੇ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਜੋ ਕਿ ਵਿਆਹਿਆ ਹੋਇਆ ਸੀ।
ਮ੍ਰਿਤਕ ਬਿੰਦਰ ਸਿੰਘ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਇੱਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਸਬੰਧੀ ਪਰਮਜੀਤ ਕੌਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਹ ਅਤੇ ਉਸ ਦਾ ਪਤੀ ਬਿੰਦਰ ਸਿੰਘ ਸੰਗਰੂਰ ਜ਼ਿਲ੍ਹੇ ਦੇ ਗੈਂਚ ਭਿੰਡਰਾਂਵਾਲਾ ਵਿਖੇ ਸਥਿਤ ਅੰਬਾਨੀ ਥਰਿੱਡ ਫੈਕਟਰੀ ਵਿੱਚ ਕੰਮ ਕਰਦੇ ਹਨ ਤੇ ਲੜਕੀ ਵੀ ਉਥੇ ਕੰਮ ਕਰਦੀ ਸੀ। ਇਸੇ ਫੈਕਟਰੀ ਵਿੱਚ ਕੰਮ ਕਰਦੇ ਮੁਨਸ਼ੀ ਸ਼ਿਆਮ ਸੁੰਦਰ ਅਤੇ ਗੁਰਦੀਪ ਕੌਰ ਨੇ ਫੈਕਟਰੀ ਵਿੱਚ ਉਸ ਦੇ ਪਤੀ ਬਿੰਦਰ ਸਿੰਘ ਅਤੇ ਲੜਕੀ ਸਬੰਧੀ ਅਫਵਾਹ ਫੈਲਾ ਦਿੱਤੀ ਸੀ।
ਇਸ ਕਾਰਨ ਬਿੰਦਰ ਸਿੰਘ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਉਹ ਬਦਨਾਮੀ ਬਰਦਾਸ਼ਤ ਨਹੀਂ ਕਰ ਸਕਦਾ। ਜਿਸ ਤੋਂ ਬਾਅਦ 14 ਨਵੰਬਰ ਨੂੰ ਉਹ ਇਹ ਕਹਿ ਕੇ ਘਰੋਂ ਚਲਾ ਗਿਆ ਕਿ ਉਹ ਆਪਣੇ ਦੋਸਤ ਦੇ ਬਿਮਾਰ ਹੋਣ ਕਾਰਨ ਉਸ ਦਾ ਹਾਲ-ਚਾਲ ਪੁੱਛਣ ਜਾ ਰਿਹਾ ਹੈ। ਪਰ ਜਦੋਂ ਉਸ ਦੇ ਪਤੀ ਦਾ ਫ਼ੋਨ ਸਵਿੱਚ ਆਫ਼ ਆਉਣ ਲੱਗਾ ਤਾਂ ਉਸ ਨੇ ਆਪਣੇ ਦੋਸਤ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਕਿ ਬਿੰਦਰ ਸਿੰਘ ਉੱਥੇ ਨਹੀਂ ਪਹੁੰਚਿਆ। ਜਦੋਂਕਿ ਸ਼ੁੱਕਰਵਾਰ ਸਵੇਰੇ ਉਨ੍ਹਾਂ ਨੂੰ ਇੱਥੋਂ ਸੂਚਨਾ ਮਿਲੀ ਕਿ ਬਿੰਦਰ ਸਿੰਘ ਤੇ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ। ਐਸਆਈ ਜਗਿੰਦਰ ਕੌਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 306,34 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Samrala News: ਸਮਰਾਲਾ ’ਚ ਭੱਠਾ ਮਾਲਕ ਵੱਲੋਂ ਬੰਧੂਆਂ ਮਜ਼ਦੂਰ ਛੁਡਾਉਣ ਆਏ ਡਿਊਟੀ ਮੈਜਿਸਟ੍ਰੇਟ ਤੇ ਸਰਕਾਰੀ ਟੀਮ ’ਤੇ ਹਮਲਾ
ਫਰੀਦਕੋਟ ਦੇਵ ਅਨੰਦ ਸ਼ਰਮਾ ਦੀ ਰਿਪੋਰਟ