Punjab Drugs Case: ਗ੍ਰਹਿ ਮੰਤਰਾਲੇ ਵੱਲੋਂ ਸੰਸਦ ਵਿੱਚ ਨਸ਼ਿਆਂ ਦੇ ਮਾਮਲਿਆਂ ਨੂੰ ਲੈ ਕੇ ਪੇਸ਼ ਕੀਤੀ ਗਈ ਰਿਪੋਰਟ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਦੇਸ਼ ਭਰ ਦੇ ਨਸ਼ਿਆਂ ਦੇ ਅੰਕੜੇ ਕਾਫੀ ਹੈਰਾਨ ਕਰਨ ਵਾਲੇ ਹਨ।
Trending Photos
Punjab Drugs Case: ਭਾਰਤ ਸਰਕਾਰ ਨੇ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ਲਈ ਕਈ ਕਦਮ ਚੁੱਕੇ ਹਨ। ਭਾਰਤ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਤੇ ਜਾਂਚ ਏਜੰਸੀਆਂ ਨਸ਼ਾ ਤੇ ਨਸ਼ਾ ਸਮੱਗਲਰਾਂ ਉਪਰ ਸ਼ਿਕੰਜਾ ਕੱਸਣ ਦੇ ਯਤਨ ਦੇ ਦਾਅਵੇ ਕਰਦੀਆਂ ਹਨ। ਹਾਲ ਵਿੱਚ ਦੇਸ਼ ਵਿੱਚ ਨਸ਼ੇ ਦੇ ਮਾਮਲਿਆਂ ਨੂੰ ਲੈ ਕੇ ਸਾਹਮਣੇ ਆਈ ਰਿਪੋਰਟ ਨੇ ਸਭ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ।
ਇਸ ਰਿਪੋਰਟ ਅਨੁਸਾਰ ਪੂਰੇ ਦੇਸ਼ ਵਿੱਚ ਨਸ਼ੇ ਦੇ ਅੰਕੜਿਆਂ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਰਿਪੋਰਟ ਅਨੁਸਾਰ 2019 ਤੋਂ ਲੈ ਕੇ 2021 ਤੱਕ ਨਸ਼ੇ ਦੇ ਕੇਸਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਪਹਿਲੇ, ਮਹਾਰਾਸ਼ਟਰ ਦੂਜੇ ਤੇ ਪੰਜਾਬ ਤੀਜੇ ਸਥਾਨ ਉਪਰ ਹੈ। ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਵਿੱਚ ਗ੍ਰਹਿ ਮੰਤਰਾਲੇ ਦੇ ਅਜੇ ਕੁਮਾਰ ਮਿਸ਼ਰਾ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਵਿੱਚ ਨਸ਼ੇ ਦੇ ਮਾਮਲਿਆਂ ਨੂੰ ਲੈ ਕੇ ਸਨਸਨੀਖੇਜ ਖੁਲਾਸੇ ਹੋਏ ਹਨ। ਅਜੇ ਕੁਮਾਰ ਮਿਸ਼ਰਾ ਨੇ ਪੂਰੇ ਦੇਸ਼ ਵਿੱਚ 2019 ਤੋਂ 2021 ਤੱਕ ਦੇ ਨਸ਼ੇ ਦੇ ਮਾਮਲਿਆਂ ਨੂੰ ਲੈ ਕੇ ਰਿਪੋਰਟ ਪੇਸ਼ ਕੀਤੀ।
ਇਸ ਰਿਪੋਰਟ ਅਨੁਸਾਰ 2019 ਵਿੱਚ ਮਹਾਰਾਸ਼ਟਰ 14158 ਮਾਮਲਿਆਂ ਨਾਲ ਪਹਿਲੇ ਸਥਾਨ ਉਤੇ ਸਨ ਅਤੇ 11536 ਮਾਮਲਿਆਂ ਨਾਲ ਪੰਜਾਬ ਦੂਜੇ ਨੰਬਰ ਉਪਰ ਸੀ। 10198 ਮਾਮਲਿਆਂ ਨਾਲ ਉੱਤਰ ਪ੍ਰਦੇਸ਼ ਤੀਜੇ ਸਥਾਨ ਉਪਰ ਸੀ। ਇਸ ਤੋਂ ਇਲਾਵਾ 2020 ਵਿੱਚ ਉੱਤਰ ਪ੍ਰਦੇਸ਼ ਵਿੱਚ ਨਸ਼ੇ ਦੇ ਮਾਮਲਿਆਂ ਵਿੱਚ ਵਾਧਾ ਹੋਇਆ। 10852 ਮਾਮਲਿਆਂ ਨਾਲ ਯੂਪੀ ਪਹਿਲੇ ਸਥਾਨ ਉਪਰ ਸੀ।
6909 ਮਾਮਲਿਆਂ ਨਾਲ ਪੰਜਾਬ ਦੂਜੇ ਸਥਾਨ ਉਪਰ ਸੀ ਤੇ 2020 ਵਿੱਚ ਤਮਿਲਨਾਡੂ ਵਿੱਚ 5403 ਮਾਮਲੇ ਦਰਜ ਕੀਤੇ ਗਏ ਸਨ। ਰਿਪੋਰਟ ਅਨੁਸਾਰ 2021 ਵਿੱਚ ਉੱਤਰ ਪ੍ਰਦੇਸ਼ ਵਿੱਚ ਨਸ਼ੇ ਨੂੰ ਲੈ ਕੇ 10432 ਮਾਮਲੇ ਦਰਜ ਕੀਤੇ ਗਏ ਸਨ ਜਦਕਿ ਮਹਾਰਾਸ਼ਟਰ ਵਿੱਚ 10087 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ 9972 ਮਾਮਲੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ : Punjab Floods 2023: ਰਾਜਪਾਲ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ, "ਸਰਕਾਰ ਨੇ ਸਮਾਂ ਰਹਿੰਦੇ ਨਹੀਂ ਕੀਤੇ ਕੰਮ"
ਇਸ ਰਿਪੋਰਟ ਅਨੁਸਾਰ ਚੰਡੀਗੜ੍ਹ ਵਿੱਚ 2019 ਵਿੱਚ 226, 2020 ਵਿੱਚ 134 ਜਦਕਿ 2021 ਵਿੱਚ ਸਿਰਫ਼ 89 ਕੇਸ ਦਰਜ ਕੀਤੇ ਗਏ ਹਨ। ਇਸ ਰਿਪੋਰਟ ਅਨੁਸਾਰ ਉੱਤਰ ਪ੍ਰਦੇਸ਼ ਵਿੱਚ ਨਸ਼ੇ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ 2020 ਵਿੱਚ ਨਸ਼ਿਆਂ ਦੇ ਕੇਸਾਂ ਵਿੱਚ ਕਮੀ ਦਰਜ ਕੀਤੀ ਗਈ ਹੈ ਪਰ 2021 ਵਿੱਚ ਮੁੜ ਇਜ਼ਾਫਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਵਿੱਚ 2019 ਵਿੱਚ 2677 ਜਦਕਿ 2020 ਵਿੱਚ 3060 ਅਤੇ 2021 ਵਿੱਚ 2741 ਕੇਸ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ : Punjab News: 3 ਸਾਲ ਦੇ ਵਿੱਚ ਪੰਜਾਬ ਤੋਂ 18,908 ਕੁੜੀਆਂ ਲਾਪਤਾ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ