Moga Police: ਮੋਗਾ `ਚ ਸਰਪੰਚ ਤੇ ਸਾਥੀ ਦੇ ਕਤਲ ਕੇਸਾਂ `ਚ 5 ਮੁਲਜ਼ਮ ਗ੍ਰਿਫ਼ਤਾਰ, ਅਸਲਾ ਵੀ ਬਰਾਮਦ
Moga Police: ਮੋਗਾ ਦੇ ਪਿੰਡ ਖੋਸਾ ਕੋਟਲਾ `ਚ ਬੀਤੇ ਦਿਨ ਗੋਲੀ ਮਾਰ ਕੇ ਸਰਪੰਚ ਵੀਰਪਾਲ ਸਿੰਘ ਅਤੇ ਉਸ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ `ਚ ਪੁਲਿਸ ਨੇ 10 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
Moga Police: ਮੋਗਾ ਦੇ ਪਿੰਡ ਖੋਸਾ ਕੋਟਲਾ 'ਚ ਬੀਤੇ ਦਿਨ ਗੋਲੀ ਮਾਰ ਕੇ ਸਰਪੰਚ ਵੀਰਪਾਲ ਸਿੰਘ ਅਤੇ ਉਸ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ 10 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਤਲ ਆਪਸੀ ਰੰਜਿਸ਼ ਕਾਰਨ ਹੋਇਆ ਹੈ।
ਇਸ ਘਟਨਾ ਵਿੱਚ ਦੂਜੀ ਧਿਰ ਦੇ ਦੋ ਵਿਅਕਤੀ ਵੀ ਜ਼ਖ਼ਮੀ ਹੋ ਗਏ ਸਨ ਤੇ ਦੋਵੇਂ ਮੁਲਜ਼ਮ ਧਿਰ ਨਾਲ ਸਬੰਧਤ ਹਨ। ਮੋਗਾ ਦੇ ਐਸਐਸਪੀ ਜੇ ਏਲੇਨਚੇਲੀਅਨ ਨੇ ਦੱਸਿਆ ਕਿ ਫਿਲਹਾਲ ਇਸ ਕਤਲ ਕੇਸ ਵਿੱਚ ਦਸ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 5 ਮੁਲਜ਼ਮ ਪੁਲਿਸ ਹਿਰਾਸਤ ਵਿੱਚ ਹਨ ਅਤੇ ਦੋ ਮੁਲਜ਼ਮ ਹਸਪਤਾਲ ਵਿੱਚ ਦਾਖ਼ਲ ਹਨ।
ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਹ ਲੜਾਈ ਦੋਵੇਂ ਧਿਰਾਂ ਦੀ ਆਪਸੀ ਰੰਜਿਸ਼ ਕਾਰਨ ਹੋਈ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਕੋਲੋਂ ਇੱਕ 32 ਬੋਰ ਦਾ ਰਿਵਾਲਵਰ ਬਰਾਮਦ ਹੋਇਆ। ਆਲਟੋ ਕਾਰ ਜਿਸ ਵਿਚ ਉਹ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਏ ਸਨ, ਜ਼ਬਤ ਕਰ ਲਈ ਗਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਕਤਲ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Punjab News: ਟ੍ਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਵੱਡੇ ਸਿਆਸੀ ਲੋਕਾਂ ਦੀਆਂ ਬੱਸਾਂ ਦੇ ਪਰਮਿਟ ਕੀਤੇ ਰੱਦ
ਕਾਬਿਲੇਗੌਰ ਹੈ ਕਿ ਬੀਤੇ ਦਿਨ ਘਟਨਾ ਸਵੇਰੇ 6 ਵਜੇ ਵਾਪਰੀ ਸੀ ਜਦੋਂ ਸਰਪੰਚ ਦੋਸਤਾਂ ਨਾਲ ਸਵੇਰ ਦੀ ਸੈਰ ਉਪਰ ਲਈ ਨਿਕਲਿਆ ਸੀ। ਇਸ ਦੌਰਾਨ 15 ਦੇ ਕਰੀਬ ਬਦਮਾਸ਼ਾਂ ਨੇ ਉਨ੍ਹਾਂ ਉਪਰ ਹਮਲਾ ਬੋਲ ਦਿੱਤਾ। ਮ੍ਰਿਤਕ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ ਗੋਲੀ ਚਲਾਉਣ ਵਾਲੇ ਵੀ ਉਸ ਪਿੰਡ ਦੇ ਹੀ ਸਨ। ਆਪਸ ਵਿੱਚ ਮੱਤਭੇਦ ਹੋਣ ਕਾਰਨ ਇਨ੍ਹਾਂ ਵਿਚਾਲੇ ਝੜਪ ਹੋਈ ਜਿਸ ਵਿੱਚ ਗੋਲੀਆਂ ਚੱਲੀਆਂ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਵਾਰਦਾਤ ਵਿਚ ਸਰਪੰਚ ਵੀਰ ਸਿੰਘ ਅਤੇ ਉਸਦੇ ਸਾਥੀ ਰਣਜੀਤ ਸਿੰਘ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ : ICICI Bank Fraud Case: ਆਈਸੀਆਈਸੀਆਈ ਬੈਂਕ ਨਾਲ ਆਨਲਾਈਨ 15 ਕਰੋੜ ਰੁਪਏ ਦੀ ਠੱਗੀ; ਮਾਮਲਾ ਦਰਜ