Punjab Crime: ਸੁਲਤਾਨਪੁਰ ਲੋਧੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾਂ ਨੇ ਨੌਜਵਾਨ ਦੀ ਕੀਤੀ ਸ਼ਰੇਆਮ ਕੁੱਟਮਾਰ
Advertisement
Article Detail0/zeephh/zeephh1713404

Punjab Crime: ਸੁਲਤਾਨਪੁਰ ਲੋਧੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾਂ ਨੇ ਨੌਜਵਾਨ ਦੀ ਕੀਤੀ ਸ਼ਰੇਆਮ ਕੁੱਟਮਾਰ

Punjab Crime: ਪੰਜਾਬ ਵਿੱਚ ਆਏ ਦਿਨ ਵਾਰਦਾਤਾਂ ਵਾਪਰ ਰਹੀਆਂ ਹਨ। ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵੀ ਨਾਕਾਫੀ ਸਾਬਤ ਹੋ ਰਹੀਆਂ ਹਨ।

Punjab Crime: ਸੁਲਤਾਨਪੁਰ ਲੋਧੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾਂ ਨੇ ਨੌਜਵਾਨ ਦੀ ਕੀਤੀ ਸ਼ਰੇਆਮ ਕੁੱਟਮਾਰ

Punjab Crime: ਪੰਜਾਬ ਵਿੱਚ ਆਏ ਦਿਨ ਸ਼ਰੇਆਮ ਗੁੰਡਾਗਰਦੀ ਦੀਆਂ ਵਾਰਦਾਤਾਂ ਵੇਖਣ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ। ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮੋਟਰਸਾਈਕਲ ਉਤੇ ਜਾਂਦੇ ਨੌਜਵਾਨ ਕੁਝ ਨੌਜਵਾਨਾਂ ਵੱਲੋਂ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਕਾਬਿਲੇਗੌਰ ਹੈ ਕਿ ਜਿਸ ਵੇਲੇ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।

ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਉਹ ਇੱਕ ਬੱਸ ਕੰਡਕਟਰ ਹੈ ਤੇ ਉਹ ਆਪਣੇ ਘਰ ਤੋਂ ਕੰਮ ਵੱਲ ਆਪਣੇ ਦੋਸਤ ਨਾਲ ਮੋਟਰਸਾਈਕਲ ਉਪਰ ਜਾ ਰਿਹਾ ਸੀ ਤਾਂ ਜਦੋਂ ਉਹ ਤਲਵੰਡੀ ਪੁੱਲ ਚੌਕ ਨੇੜੇ ਪਹੁੰਚੇ ਤਾਂ ਕੁਝ ਨੌਜਵਾਨਾਂ ਵੱਲੋਂ ਉਸ ਦੇ ਮੋਟਰਸਾਈਕਲ ਅੱਗੇ ਆ ਕੇ ਉਸ ਨੂੰ ਘੇਰਾ ਪਾ ਲਿਆ ਗਿਆ। ਇਸ ਤੋਂ ਬਾਅਦ ਉਸ ਦੀ ਡੰਡਿਆਂ ਦੇ ਨਾਲ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।

ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਉਸ ਨੂੰ ਅਜਿਹਾ ਜਾਪਦਾ ਹੈ ਕਿ ਜਿਵੇਂ ਇਹ ਸਾਰੇ ਨੌਜਵਾਨ ਲੁੱਟ ਕਰਨ ਦੀ ਨੀਅਤ ਨਾਲ ਆਏ ਹੋਣ, ਕਿਉਂਕਿ ਉਸ ਦਾ ਕਹਿਣਾ ਹੈ ਕਿ ਜਿਸ ਵੇਲੇ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਉਸਦਾ ਇੱਕ ਪੈਸੇ ਨਾਲ ਭਰਿਆ ਬੈਗ ਗਾਇਬ ਸੀ ਅਤੇ ਉਸ ਦੇ ਮੋਟਰਸਾਈਕਲ ਦੀ ਚਾਬੀ ਵੀ ਉਸ ਵਿੱਚ ਨਹੀਂ ਸੀ। ਨੌਜਵਾਨ ਦੀ ਕੁੱਟਮਾਰ ਹੁੰਦਿਆਂ ਦੇਖ ਕੁਝ ਸਥਾਨਕ ਲੋਕਾਂ ਵੱਲੋਂ ਆ ਕੇ ਨੌਜਵਾਨ ਦਾ ਬਚਾਅ ਕੀਤਾ ਜਾਂਦਾ ਹੈ ਤੇ ਉਸ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਜਾਂਦਾ ਹੈ। ਫਿਲਹਾਲ ਪੀੜਤ ਨੌਜਵਾਨ ਸਥਾਨਕ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ : Pearl Scam: ਹੁਣ SIT ਕਰੇਗੀ 60 ਹਜ਼ਾਰ ਕਰੋੜ ਦੇ ਘੁਟਾਲੇ ਦੀ ਜਾਂਚ; ਜਾਣੋ ਪੂਰਾ ਮਾਮਲਾ

ਦੂਜੇ ਪਾਸੇ ਡਿਊਟੀ ਉਤੇ ਤਾਇਨਾਤ ਡਾਕਟਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ ਅਤੇ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਪੀੜਤ ਨੌਜਵਾਨ ਦੀ ਐਮ ਐਲ ਆਰ ਕੱਟਕੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ,ਜਿਸ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ। ਉਹ ਅਮਲ ਦੇ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : Punjab News: ਮਲੋਟ 'ਚ ਵਿਅਕਤੀ ਦਾ ਕਤਲ, ਗੁਆਂਢੀ 'ਤੇ ਲੱਗਿਆ ਇਲਜ਼ਾਮ

ਕਪੂਰਥਲਾ ਤੋਂ ਚੰਦਰ ਮੜੀਆ ਦੀ ਰਿਪੋਰਟ

Trending news