Terrorist Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਸ਼ਨੀਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਹਵਾਈ ਫੌਜ ਦੇ ਕਾਫਲੇ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਇਕ ਜਵਾਨ ਸ਼ਹੀਦ ਹੋ ਗਿਆ ਹੈ, ਜਦਕਿ ਪੰਜ-ਚਾਰ ਜਵਾਨ ਜ਼ਖਮੀ ਹੋ ਗਏ ਹਨ, ਜਿਨ੍ਹਾਂ 'ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
Trending Photos
Terrorist Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਸ਼ਨੀਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਹਵਾਈ ਫੌਜ ਦੇ ਕਾਫਲੇ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ, ਜਦਕਿ ਪੰਜ-ਚਾਰ ਜਵਾਨ ਜ਼ਖਮੀ ਹੋ ਗਏ ਹਨ, ਜਿਨ੍ਹਾਂ 'ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਕਾਫਲੇ 'ਤੇ ਹਮਲਾ ਕੀਤਾ, ਜਿਸ 'ਚ ਇਕ ਫੌਜੀ ਸ਼ਹੀਦ ਹੋ ਗਿਆ, ਜਦਕਿ ਚਾਰ ਹੋਰ ਜਵਾਨ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ ਇਕ ਫੌਜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸ ਦੌਰਾਨ ਫੌਜ ਨੇ ਅੱਤਵਾਦੀਆਂ ਖਿਲਾਫ਼ ਆਪਣੀ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਵਾਧੂ ਫੌਜੀ ਜਵਾਨ ਪੁੰਛ ਦੇ ਜਾਰਾ ਵਾਲੀ ਗਲੀ (ਜੇਡਬਲਯੂਜੀ) ਪਹੁੰਚ ਗਏ ਹਨ। ਇਸ ਹਮਲੇ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਅੱਤਵਾਦੀਆਂ ਨੇ ਫੌਜ ਦੀਆਂ ਗੱਡੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ।
ਫੌਜ ਦੇ ਕਾਫਲੇ 'ਚ ਸ਼ਾਮਲ ਇਕ ਟਰੱਕ ਦੀ ਵਿੰਡਸਕਰੀਨ 'ਤੇ ਦੋ ਦਰਜਨ ਤੋਂ ਵੱਧ ਗੋਲੀਆਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਅਧਿਕਾਰੀਆਂ ਮੁਤਾਬਕ ਏ ਕੇ ਅਸਾਲਟ ਰਾਈਫਲਾਂ ਨਾਲ ਲੈਸ ਅੱਤਵਾਦੀ ਨੇੜਲੇ ਜੰਗਲਾਂ 'ਚ ਭੱਜ ਗਏ ਹਨ।
ਇਹ ਵੀ ਪੜ੍ਹੋ: Firozpur News: ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਕੀਤੀ ਨਿੰਦਾ
ਸਥਾਨਕ ਰਾਸ਼ਟਰੀ ਰਾਈਫਲਜ਼ (ਆਰ.ਆਰ.) ਯੂਨਿਟ ਨੇ ਖੇਤਰ ਵਿੱਚ ਵੱਡੇ ਪੱਧਰ 'ਤੇ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ ਹੈ। ਅੱਜ ਵੀ ਸੁਰੱਖਿਆ ਬਲਾਂ ਵੱਲੋਂ ਇੱਥੋਂ ਲੰਘਣ ਵਾਲੇ ਹਰ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ। ਫੌਜ ਦੀਆਂ ਗੱਡੀਆਂ ਸ਼ਾਹਸਿਤਰ ਨੇੜੇ ਜਨਰਲ ਖੇਤਰ 'ਚ ਸਥਿਤ ਹਵਾਈ ਅੱਡੇ ਦੇ ਅੰਦਰ ਸੁਰੱਖਿਅਤ ਪਹੁੰਚ ਗਈਆਂ ਹਨ, ਸ਼ੱਕੀ ਲੋਕਾਂ ਦੀ ਆਵਾਜਾਈ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਨੀਮ ਫੌਜੀ ਬਲਾਂ ਦੀ ਮਦਦ ਨਾਲ ਸ਼ੁੱਕਰਵਾਰ ਤੋਂ ਪੁੰਛ ਸ਼ਹਿਰ 'ਚ ਤਲਾਸ਼ੀ ਲਈ ਸੀ। ਓਪਰੇਸ਼ਨ ਦੌਰਾਨ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ।