Vigilance Bureau News: ਵਿਜੀਲੈਂਸ ਵੱਲੋਂ ਪੀਐਸਪੀਸੀਐਲ ਦਾ ਜੇਈ ਰਿਸ਼ਵਤ ਲੈਂਦਾ ਰੰਗੇ ਹੱਥੀ ਗ੍ਰਿਫ਼ਤਾਰ
Vigilance Bureau News: ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੋਮਵਾਰ ਨੂੰ ਜੇਈ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।
Vigilance Bureau News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤੇ ਚੀਫ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸੋਮਵਾਰ ਨੂੰ ਜੇਈ ਸਤਨਾਮ ਸਿੰਘ ਪੀਐਸਪੀਸੀਐਲ ਸ੍ਰੀ ਮੁਕਤਸਰ ਸਾਹਿਬ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਸ੍ਰੀ ਮੁ਼ਕਤਸਰ ਸਾਹਿਬ ਦੇ ਵਾਸੀ ਗੁਰਭੇਜ ਸਿੰਘ ਪੁੱਤਰ ਪੂਰਨ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਮੁੱਦਈ ਗੁਰਭੇਜ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦਾ ਦਰਵੇਸ਼ ਬੱਸ ਸਰਵਿਸ ਦੇ ਨਾਮ ਉਤੇ ਟਰਾਂਸਪੋਰਟ ਦਾ ਕੰਮ ਹੈ।
ਇਸ ਟਰਾਂਸਪੋਰਟ ਦੀ ਇੱਕ ਬੱਸ ਮਿਤੀ 07.8.2023 ਨੂੰ ਆਦੇਸ਼ ਹਸਤਪਾਲ ਸ੍ਰੀ ਮੁਕਤਸਰ ਸਾਹਿਬ ਦੇ ਸਿੱਖਿਆਰਥੀਆ ਨੂੰ ਬਠਿੰਡਾ ਵਿਖੇ ਲੈ ਕੇ ਗਈ ਸੀ। ਵਾਪਸੀ ਸਮੇਂ ਇਸ ਬੱਸ ਦੀ ਛੱਤ ਆਦੇਸ਼ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੇ ਮੇਨ ਗੇਟ ਦੇ ਬਾਹਰ ਬਿਜਲੀ ਦੀਆਂ ਤਾਰਾਂ ਵਿੱਚ ਫਸ ਗਈ ਜਿਸ ਕਾਰਨ ਬਿਜਲੀ ਦੇ ਦੋ ਖੰਬੇ ਟੁੱਟ ਗਏ ਅਤੇ ਬਿਜਲੀ ਦੀ ਸਪਲਾਈ ਬੰਦ ਹੋ ਗਈ।
ਟਰਾਂਸਪੋਰਟ ਕੰਪਨੀ ਵੱਲੋਂ ਪਬਲਿਕ ਹਿੱਤ ਨੂੰ ਦੇਖਦੇ ਹੋਏ ਦੋਵੇਂ ਖੰਬੇ ਪ੍ਰਾਈਵੇਟ ਤੌਰ ਉਤੇ ਲਗਵਾ ਕੇ ਬਿਜਲੀ ਦੀ ਸਪਲਾਈ ਚਾਲੂ ਕਰਵਾ ਦਿੱਤੀ ਗਈ। ਇਹ ਮਾਮਲਾ ਰਫਾ ਦਫਾ ਕਰਨ ਲਈ ਅਤੇ ਇਸ ਨੁਕਸਾਨੀ ਲਈ ਸਰਕਾਰੀ ਪ੍ਰਾਪਰਟੀ ਸਬੰਧੀ ਕੋਈ ਕਾਰਵਾਈ ਨਾ ਕਰਨ ਲਈ ਬਦਲੇ ਦੋਸ਼ੀ ਜੇਈ ਸਤਨਾਮ ਸਿੰਘ ਵੱਲੋਂ ਮੁੱਦਈ ਕੋਲੋਂ 8 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਅਤੇ ਪੰਜ ਹਜ਼ਾਰ ਰੁਪਏ ਲੈਣ ਲਈ ਸਹਿਮਤ ਹੋ ਗਿਆ।
ਇਹ ਵੀ ਪੜ੍ਹੋ : Neeraj Chopra Gold: ਨੀਰਜ ਚੋਪੜਾ ਨੇ ਮੁੜ ਰੱਚਿਆ ਇਤਿਹਾਸ! ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ
ਇਥੇ ਬੁਲਾਰੇ ਨੇ ਦੱਸਿਆ ਕਿ ਮੁੱਦਈ ਗੁਰਭੇਜ ਸਿੰਘ ਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਬਠਿੰਡਾ ਨੇ ਜਾਲ ਵਿਛਾਇਆ ਤੇ ਜੇਈ ਸਤਨਾਮ ਸਿੰਘ ਪੀਐਸਪੀਸੀਐਲ ਸ੍ਰੀ ਮੁਕਤਸਰ ਸਾਹਿਬ ਨੂੰ ਮੁੱਦਈ ਗੁਰਭੇਜ ਸਿੰਘ ਕੋਲੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ਼ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Canada Road Accident news: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਪੂਰਥਲਾ ਦੇ ਨੋਜਵਾਨ ਦੀ ਹੋਈ ਮੌਤ
ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ