Amritpal Singh News: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਭਾਰਤੀ ਸਫ਼ਾਰਤਖਾਨੇ ਨੇ ਨੇਪਾਲ ਨੂੰ ਲਿਖੀ ਚਿੱਠੀ `ਚ ਕੀਤੀ ਇਹ ਮੰਗ
Amritpal Singh News: ਅੰਮ੍ਰਿਤਪਾਲ ਸਿੰਘ ਅਜੇ ਤੱਕ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਹੁਣ ਉਸ ਦੇ ਨੇਪਾਲ ਭੱਜਣ ਦਾ ਖ਼ਦਸ਼ਾ ਹੈ, ਜਿਸ ਕਾਰਨ ਭਾਰਤੀ ਸਫਾਰਤਖਾਨੇ ਵੱਲੋ ਨੇਪਾਲ ਇੰਮੀਗ੍ਰੇਸ਼ਨ ਵਿਭਾਗ ਨੂੰ ਚਿੱਠੀ ਲਿਖ ਕੇ ਵੱਡੀ ਮੰਗ ਕੀਤੀ ਗਈ ਹੈ।
Amritpal Singh News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨੇਪਾਲ ਵਿੱਚ ਲੁਕੇ ਹੋਣ ਦਾ ਖ਼ਦਸ਼ਾ ਹੈ, ਜਿਸ ਕਾਰਨ ਕਾਠਮੰਡੂ ਵਿੱਚ ਭਾਰਤੀ ਸਫਾਰਤਖਾਨੇ ਵੱਲੋਂ ਇੰਮੀਗ੍ਰੇਸ਼ਨ ਵਿਭਾਗ ਨੂੰ ਚਿੱਠੀ ਲਿਖ ਕੇ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਤੀਜੇ ਮੁਲਕ ਨਾ ਭੱਜਣ ਦੇਣ ਦੀ ਅਪੀਲ ਕੀਤੀ ਗਈ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਤਲਾਸ਼ 5 ਸੂਬਿਆਂ ਦੀ ਪੁਲਿਸ ਕਰ ਰਹੀ ਹੈ ਪਰ ਹੁਣ ਜਿਹੜੀ ਖ਼ਬਰ ਆ ਰਹੀ ਹੈ ਉਸ ਮੁਤਾਬਿਕ ਉਹ ਨੇਪਾਲ ਪਹੁੰਚ ਚੁੱਕਾ ਹੈ।
ਭਾਰਤ ਸਰਕਾਰ ਨੇ ਇਸ ਬਾਬਤ ਨੇਪਾਲ ਸਰਕਾਰ ਨੂੰ ਵੀ ਜਾਣਕਾਰੀ ਦਿੱਤੀ ਹੈ। ਭਾਰਤ ਵੱਲੋਂ ਲਿਖੀ ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਜੋ ਕਿ ਭਾਰਤ ਵਿੱਚ ਲੋੜੀਂਦਾ ਹੈ ਤੇ ਉਸ ਦਾ ਲੁੱਕਆਊਟ ਨੋਟਿਸ ਵੀ ਜਾਰੀ ਹੋ ਚੁੱਕਾ ਹੈ। ਅੱਗੇ ਲਿਖਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਨੇਪਾਲ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਉਹ ਭਾਰਤੀ ਪਾਸਪੋਰਟ ਜਾਂ ਜਾਅਲੀ ਪਾਸਪੋਰਟ ਰਾਹੀਂ ਕਿਸੇ ਤੀਜੇ ਮੁਲਕ ਭੱਜਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਭੱਜਣ ਤੋਂ ਰੋਕਿਆ ਜਾਵੇ।
ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਨੂੰ ਵੱਡਾ ਝਟਕਾ, ਪੰਜਾਬ ਸਰਕਾਰ ਖਿਲਾਫ ਦਾਇਰ ਕੀਤੀ ਗਈ ਪਟੀਸ਼ਨ ਹੋਈ ਖਾਰਜ
ਨੇਪਾਲ ਦੇ ਇਨਫਾਰਮੇਸ਼ਨ ਅਫ਼ਸਰ ਆਫ ਇਮੀਗਰੇਸ਼ਨ ਡਿਪਾਰਟਮੈਂਟ ਕਮਲ ਪ੍ਰਸ਼ਾਦ ਪਾਂਡੇ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਕੈ ਭਾਰਤ ਤੋਂ ਮਿਲੀ ਚਿੱਠੀ ਮਗਰੋਂ ਸੁਰੱਖਿਆ ਪ੍ਰਬੰਧ ਪੁਖ਼ਤਾ ਕਰ ਦਿੱਤੇ ਗਏ ਹਨ। ਕਮਲ ਪ੍ਰਸ਼ਾਦ ਪਾਂਡੇ ਨੇ ਕਿਹਾ ਕਿ ਜੇਕਰ ਉਹ ਅੰਮ੍ਰਿਤਪਾਲ ਸਿੰਘ ਨੂੰ ਫੜ ਲੈਂਦੇ ਹਨ ਤਾਂ ਉਸ ਨੂੰ ਭਾਰਤ ਭੇਜਿਆ ਜਾਵੇਗਾ।
ਉਧਰ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਦੀਆਂ ਸੋਸ਼ਲ ਮੀਡੀਆ ਉਤੇ ਰੋਜ਼ਾਨਾ ਹੀ ਨਵੀਂਆਂ ਫੁਟੇਜ਼ ਵਾਇਰਲ ਹੋ ਰਹੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ ਹੁਣ ਦਿੱਲੀ ਬੱਸ ਅੱਡੇ ਉਪਰ ਅੰਮ੍ਰਿਤਪਾਲ ਸਿੰਘ ਦੀ ਫੁਟੇਜ਼ ਸਾਹਮਣੇ ਆਈ ਹੈ। ਕਾਬਿਲੇਗੌਰ ਹੈ ਕਿ 18 ਮਾਰਚ ਨੂੰ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਗਈ ਸੀ ਹਾਲਾਂਕਿ 'ਵਾਰਿਸ ਪੰਜਾਬ ਦੇ' ਦਾ ਮੁਖੀ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਿਲਾਫ਼ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab Cabinet Meeting News: 31 ਮਾਰਚ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਲਏ ਜਾ ਸਕਦੇ ਹਨ ਅਹਿਮ ਫੈਸਲੇ