Kerala Boat Tragedy: ਹਨੇਰੇ `ਚ ਚੱਲ ਰਹੀ ਸੀ ਹਾਊਸਬੋਟ, ਡੁੱਬਣ ਕਾਰਨ 20 ਦੇ ਕਰੀਬ ਲੋਕਾਂ ਦੀ ਹੋਈ ਮੌਤ
Kerala Boat Tragedy: ਪੁਲਿਸ ਮੁਤਾਬਕ ਇਹ ਘਟਨਾ ਸ਼ਾਮ ਕਰੀਬ ਸੱਤ ਵਜੇ ਵਾਪਰੀ। ਪਰ ਹਾਦਸੇ ਦੇ ਸਹੀ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਕਿਸ਼ਤੀ ਆਪਣੀ ਸਮਰੱਥਾ ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਸੀ।
Kerala Boat Tragedy: ਕੇਰਲ ਦੇ ਮਲੱਪਾਪੁਰਮ 'ਚ ਐਤਵਾਰ ਸ਼ਾਮ ਨੂੰ ਇਕ ਨਦੀ 'ਚ ਹਾਊਸਬੋਟ ਪਲਟ ਗਈ। ਇਸ 'ਚ 40 ਲੋਕ ਸਨ, ਜਿਨ੍ਹਾਂ 'ਚੋਂ 21 ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਰਨ ਵਾਲਿਆਂ ਦੀ ਗਿਣਤੀ ਅਜੇ ਵਧ ਸਕਦੀ ਹੈ। ਇਸ ਕਿਸ਼ਤੀ ਹਾਦਸੇ ਵਿੱਚ ਕਈ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਹਾਲਾਂਕਿ ਪਲਟਣ ਦਾ ਸਹੀ ਕਾਰਨ ਪਤਾ ਨਹੀਂ ਲੱਗ ਸਕਿਆ ਹੈ।
ਦੇਰ ਰਾਤ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਗਈ। ਪਤਾ ਲੱਗਾ ਹੈ ਕਿ ਕਿਸ਼ਤੀ ਹੇਠਾਂ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਡੁੱਬੀ ਕਿਸ਼ਤੀ ਨੂੰ ਕਿਨਾਰੇ 'ਤੇ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਸ ਬਚਾਅ ਕਾਰਜ ਵਿੱਚ ਕਈ ਵਾਲੰਟੀਅਰ-ਕਰਮਚਾਰੀ ਵੀ ਮਦਦ ਕਰ ਰਹੇ ਹਨ। ਲੋਕਾਂ ਨੂੰ ਲੱਭਣ, ਜ਼ਿੰਦਾ ਬਚਾਉਣ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਸਿਲਸਿਲਾ ਪੂਰੀ ਰਾਤ ਤੱਕ ਜਾਰੀ ਰਿਹਾ।
ਇਹ ਵੀ ਪੜ੍ਹੋ: Amritsar News: ਸ੍ਰੀ ਦਰਬਾਰ ਸਾਹਿਬ ਨੇੜੇ ਹੋਇਆ ਵੱਡਾ ਧਮਾਕਾ! ਕਈ ਸ਼ਰਧਾਲੂ ਜ਼ਖ਼ਮੀ
ਪੁਲਿਸ ਮੁਤਾਬਕ ਇਹ ਘਟਨਾ ਸ਼ਾਮ ਕਰੀਬ ਸੱਤ ਵਜੇ ਵਾਪਰੀ। ਪਰ ਹਾਦਸੇ ਦੇ ਸਹੀ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਕਿਸ਼ਤੀ ਆਪਣੀ ਸਮਰੱਥਾ ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਸੀ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਿਸ਼ਤੀ 'ਤੇ ਕੋਈ ਰੱਖਿਆ ਉਪਕਰਨ ਨਹੀਂ ਹੈ। ਜਿਸ ਸਥਾਨ 'ਤੇ ਇਹ ਹਾਦਸਾ ਹੋਇਆ ਹੈ ਉਹ ਸਮੁੰਦਰ ਤੋਂ ਕੁਝ ਦੂਰੀ 'ਤੇ ਸਥਿਤ ਹੈ। ਇਹ ਹਾਦਸਾ ਤਨੂਰ ਜ਼ਿਲ੍ਹੇ ਦੇ ਨੇੜੇ ਓਟੀਪੁਰਮ ਵਿਖੇ ਵਗਦੀ ਨਦੀ ਵਿੱਚ ਉਸ ਸਮੇਂ ਵਾਪਰਿਆ ਜਦੋਂ ਕਿਸ਼ਤੀ ਕਿਨਾਰੇ ਤੋਂ 300 ਮੀਟਰ ਦੂਰ ਸੀ। ਪੁਲਿਸ ਅਨੁਸਾਰ ਸ਼ਾਮ ਦੇ ਸੱਤ ਵੱਜ ਚੁੱਕੇ ਸਨ ਜਦੋਂ ਇਹ ਘਟਨਾ ਸਾਹਮਣੇ ਆਈ।
ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪੀਐਮ ਨੇ ਟਵੀਟ ਕੀਤਾ ਕਿ ਕੇਰਲ ਦੇ ਮਲਪੁਰਮ ਵਿੱਚ ਕਿਸ਼ਤੀ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਮੈਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। PMNRF ਤੋਂ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੇ ਜਾਣਗੇ।