Khanna News: ਖੰਨਾ ਪੁਲਿਸ ਨੇ ਇੱਕ ਵਾਰ ਫਿਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਘਰ ਵਿੱਚ ਚਲਾਈ ਜਾ ਰਹੀ ਗੈਰ ਕਾਨੂੰਨੀ ਅਸਲਾ ਫੈਕਟਰੀ ਫੜੀ ਗਈ। ਇੱਥੋਂ ਪੰਜਾਬ ਨੂੰ ਹਥਿਆਰ ਸਪਲਾਈ ਕੀਤੇ ਜਾਂਦੇ ਸੀ। ਅਸਲਾ ਬਣਾਉਣ ਵਾਲੇ ਮੁਲਜ਼ਮ ਸਮੇਤ ਕੁੱਲ 10 ਵਿਅਕਤੀਆਂ ਨੂੰ 22 ਨਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ। ਇਸ ਸਫਲਤਾ ਨਾਲ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਹੋਇਆ ਹੈ।


COMMERCIAL BREAK
SCROLL TO CONTINUE READING

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਕਾਰਵਾਈ 1 ਦਸੰਬਰ ਤੋਂ ਸ਼ੁਰੂ ਹੋਈ।  ਜਦੋਂ ਖੰਨਾ ਪੁਲੀਸ ਨੇ ਨਾਕਾਬੰਦੀ ਦੌਰਾਨ ਗੁਰਲਾਲ ਸਿੰਘ ਸਾਜਨ ਵਾਸੀ ਹੋਠੀਆਂ (ਤਰਨਤਾਰਨ) ਅਤੇ ਮਨਦੀਪ ਸਿੰਘ ਵਾਸੀ ਜੰਡਿਆਲਾ ਪੱਟੀ ਨੂੰ 4 ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਅੰਮ੍ਰਿਤਸਰ ਦੇ ਰਕਸ਼ਿਤ ਸੈਣੀ ਦਾ ਨਾਂ ਸਾਹਮਣੇ ਆਇਆ, ਜਿਸਨੂੰ ਇਹ ਹਥਿਆਰ ਸਪਲਾਈ ਕੀਤੇ ਜਾਣੇ ਸਨ। ਰਕਸ਼ਿਤ ਸੈਣੀ ਨੂੰ ਪ੍ਰੋਡਕਸ਼ਨ ਵਾਰੰਟ ''ਤੇ ਲਿਆਂਦਾ ਗਿਆ ਸੀ। ਜਿਸਨੇ ਖੁਲਾਸਾ ਕੀਤਾ ਸੀ ਕਿ ਇਹ ਹਥਿਆਰ ਅਭਿਨਵ ਮਿਸ਼ਰਾ ਉਰਫ ਅਨੁਜ ਵਾਸੀ ਖਰਗੋਨ (ਮੱਧ ਪ੍ਰਦੇਸ਼), ਕਮਲ ਬਡੋਲੇ ਵਾਸੀ ਖਰਗੋਨ (ਮੱਧ ਪ੍ਰਦੇਸ਼) ਅਤੇ ਕੁਲਦੀਪ ਸਿੰਘ ਵਾਸੀ ਮੁਨਾਵਰ (ਮੱਧ ਪ੍ਰਦੇਸ਼) ਤੋਂ ਲਿਆਂਦੇ ਸਨ।


ਅਭਿਨਵ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਵਿਸ਼ੇਸ਼ ਟੀਮ ਮੱਧ ਪ੍ਰਦੇਸ਼ ਭੇਜੀ ਗਈ ਸੀ। ਅਭਿਨਵ ਨੂੰ 11 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਕੋਲੋਂ 2 ਪਿਸਤੌਲ ਬਰਾਮਦ ਹੋਏ। ਕਮਲ ਬਡੋਲੇ ਨੂੰ ਕਾਬੂ ਕਰਕੇ 5 ਪਿਸਤੌਲ ਬਰਾਮਦ ਕੀਤੇ। ਕੁਲਦੀਪ ਸਿੰਘ ਕੋਲੋਂ ਵੀ 5 ਪਿਸਤੌਲ ਬਰਾਮਦ ਹੋਏ। ਐਸਐਸਪੀ ਕੌਂਡਲ ਨੇ ਦੱਸਿਆ ਕਿ ਇਸੇ ਤਰ੍ਹਾਂ 6 ਦਸੰਬਰ ਨੂੰ ਸੀਆਈਏ ਸਟਾਫ਼ ਨੇ ਤਜਿੰਦਰ ਸਿੰਘ ਸਾਬੀ ਅਤੇ ਅਰਜਿੰਦਰ ਸਿੰਘ ਜੋਹਨ ਨੂੰ ਨਜਾਇਜ਼ ਅਸਲੇ ਸਮੇਤ ਕਾਬੂ ਕੀਤਾ ਸੀ। ਇਨ੍ਹਾਂ ਦੇ ਸਬੰਧ ਬਾਹਰਲੇ ਸੂਬਿਆਂ ਵਿੱਚ ਬੈਠੇ ਹਥਿਆਰ ਸਪਲਾਈ ਕਰਨ ਵਾਲੇ ਸਮੱਗਲਰਾਂ ਨਾਲ ਵੀ ਜੁੜੇ ਹੋ ਸਕਦੇ ਹਨ।


ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਕੋਲੋਂ 6 ਹਥਿਆਰ ਬਰਾਮਦ ਹੋਏ ਹਨ। ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ ਦਾ ਕਿੰਗਪਿਨ ਅਭਿਨਵ ਹੈ। ਉਹ ਪਹਿਲਾਂ ਵੀ ਦੋ ਵਾਰ ਹਥਿਆਰਾਂ ਦੀ ਸਪਲਾਈ ਕਰ ਚੁੱਕਾ ਹੈ। ਜਲੰਧਰ ''ਚ ਦਰਜ ਇੱਕ ਮਾਮਲੇ ''ਚ ਪੀ.ਓ. ਹੈ। ਕੁਲਦੀਪ ਸਿੰਘ ਮੱਧ ਪ੍ਰਦੇਸ਼ ਵਿੱਚ ਹਥਿਆਰ ਬਣਾਉਣ ਦਾ ਕੰਮ ਕਰਦਾ ਸੀ। ਪਹਿਲਾਂ ਵੀ ਉਹ ਹਥਿਆਰ ਬਣਾ ਕੇ ਸਪਲਾਈ ਕਰ ਚੁੱਕੇ ਹਨ।


ਕੁਲਦੀਪ ਦੇ ਪਿਤਾ ਪ੍ਰਹਿਲਾਦ ਸਿੰਘ ਖ਼ਿਲਾਫ਼ ਮੱਧ ਪ੍ਰਦੇਸ਼ ਵਿੱਚ ਅਸਲਾ ਐਕਟ ਤਹਿਤ 10 ਤੋਂ ਵੱਧ ਕੇਸ ਦਰਜ ਹਨ। ਖੰਨਾ ਪੁਲਿਸ ਪ੍ਰਹਿਲਾਦ ਖਿਲਾਫ ਵੀ ਕਾਰਵਾਈ ਕਰ ਸਕਦੀ ਹੈ। ਇਹ ਗਿਰੋਹ ਇੰਨਾ ਨਿਪੁੰਨ ਸੀ ਕਿ ਉਹ ਆਪਣੇ ਘਰ ਵਿੱਚ ਚੱਲਦੀ ਗੈਰ-ਕਾਨੂੰਨੀ ਫੈਕਟਰੀ ਵਿੱਚ ਸਕਰੈਪ ਤੋਂ ਪਿਸਤੌਲ ਵਰਗੇ ਵਿਦੇਸ਼ੀ ਹਥਿਆਰ ਬਣਾ ਲੈਂਦੇ ਸਨ। ਪਿਸਤੌਲ ਬਣ ਜਾਣ ਤੋਂ ਬਾਅਦ ਕੋਈ ਇਹ ਅੰਦਾਜ਼ਾ ਵੀ ਨਹੀਂ ਲਗਾ ਸਕਦਾ ਕਿ ਘਰ ਦੇ ਅੰਦਰ ਕਿਸੇ ਵਿਅਕਤੀ ਨੇ ਇਨ੍ਹਾਂ ਨੂੰ ਸਕਰੈਪ ਤੋਂ ਤਿਆਰ ਕੀਤਾ ਹੈ। ਇਹ ਹਥਿਆਰ ਮੰਗੇ ਭਾਅ ਵੇਚੇ ਜਾਂਦੇ ਸਨ।


ਇਹ ਵੀ ਪੜ੍ਹੋ : Parliament Security Breach: ਸੰਸਦ ਭਵਨ 'ਚ ਦਾਖ਼ਲ ਹੋਣ ਵਾਲੇ ਸਾਰੇ ਮੁਲਜ਼ਮ 'ਭਗਤ ਸਿੰਘ ਫੈਨ ਕਲੱਬ' 'ਤੇ ਜੁੜੇ ਹੋਏ


ਖਾਸ ਕਰਕੇ ਗੈਂਗਸਟਰਾਂ ਦੇ ਗਿਰੋਹਾਂ ਨੂੰ ਹਥਿਆਰ ਸਪਲਾਈ ਕੀਤੇ ਜਾ ਰਹੇ ਸਨ। ਪੰਜਾਬ ਵਿੱਚ ਹਥਿਆਰਾਂ ਨਾਲ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਇਹ ਸਮੁੱਚੀ ਕਾਰਵਾਈ ਐਸ.ਐਸ.ਪੀ ਅਮਨੀਤ ਕੌਂਡਲ ਦੀ ਦੇਖ-ਰੇਖ ਹੇਠ ਕੀਤੀ ਗਈ। ਇਸਦੀ ਅਗਵਾਈ ਐੱਸਪੀ (ਆਈ) ਡਾ. ਪ੍ਰਗਿਆ ਜੈਨ ਨੇ ਕੀਤੀ।  ਸੀ.ਆਈ.ਏ ਟੀਮ ਨੇ ਵੱਖ-ਵੱਖ ਥਾਵਾਂ ''ਤੇ ਛਾਪੇਮਾਰੀ ਕਰਕੇ ਸਫਲਤਾ ਹਾਸਲ ਕੀਤੀ। ਇਸ ਨੈੱਟਵਰਕ ਦੀ ਹੋਰ ਜਾਂਚ ਵੀ ਕੀਤੀ ਜਾ ਰਹੀ ਹੈ। ਇਹ ਵੀ ਸ਼ੱਕ ਹੈ ਕਿ ਇਸ ਦੇ ਸਬੰਧ ਜੇਲ੍ਹ ਵਿੱਚ ਬੈਠੇ ਕਿਸੇ ਵੱਡੇ ਗੈਂਗਸਟਰ ਨਾਲ ਹੋ ਸਕਦੇ ਹਨ। 


ਇਹ ਵੀ ਪੜ੍ਹੋ : Ludhiana News: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰੋਗਰਾਮ ਦੌਰਾਨ ਨੌਜਵਾਨ ਦੇ ਮਾਰਿਆ ਥੱਪੜ, ਵੀਡੀਓ ਵਾਇਰਲ