kolkata Building Collapse: ਕੋਲਕਾਤਾ `ਚ 5 ਮੰਜ਼ਿਲਾ ਇਮਾਰਤ ਡਿੱਗੀ, ਮਲਬੇ `ਚ ਦੱਬੇ ਕਈ ਲੋਕ ਜ਼ਖਮੀ, 2 ਦੀ ਮੌਤ
kolkata Building Collapse: ਪੱਛਮੀ ਬੰਗਾਲ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਐਤਵਾਰ ਦੇਰ ਰਾਤ ਨਿਰਮਾਣ ਅਧੀਨ 5 ਮੰਜ਼ਿਲਾ ਇਮਾਰਤ ਢਹਿ ਗਈ। ਹਾਦਸੇ ਵਿੱਚ ਇਮਾਰਤ ਦੇ ਮਲਬੇ ਹੇਠ ਕਈ ਲੋਕ ਦੱਬ ਗਏ। ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕੇ `ਚ ਹਫੜਾ-ਦਫੜੀ ਮਚ ਗਈ।
kolkata Building Collapse: ਪੱਛਮੀ ਬੰਗਾਲ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਐਤਵਾਰ ਦੇਰ ਰਾਤ ਨਿਰਮਾਣ ਅਧੀਨ 5 ਮੰਜ਼ਿਲਾ ਇਮਾਰਤ ਡਿੱਗ ਗਈ। ਹਾਦਸੇ ਵਿੱਚ ਇਮਾਰਤ ਦੇ ਮਲਬੇ ਹੇਠ ਕਈ ਲੋਕ ਦੱਬ ਗਏ। ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚੀ, 10 ਲੋਕਾਂ ਨੂੰ ਇਮਾਰਤ 'ਚੋਂ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ (kolkata Building Collapse)ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਨਿਰਮਾਣ ਅਧੀਨ ਬਹੁ-ਮੰਜ਼ਿਲਾ ਇਮਾਰਤ 17 ਮਾਰਚ ਦੀ ਦੇਰ ਰਾਤ ਅਚਾਨਕ ਢਹਿ ਗਈ। ਫਾਇਰ ਅਤੇ ਐਮਰਜੈਂਸੀ ਸੇਵਾਵਾਂ ਮੌਕੇ 'ਤੇ ਮੌਜੂਦ ਹਨ ਅਤੇ ਮਲਬੇ ਨੂੰ ਹਟਾਉਣ ਦਾ ਕੰਮ ਜਾਰੀ ਹੈ।
ਇਹ ਵੀ ਪੜ੍ਹੋ : Gurdaspur News: BSF ਦੀ ਸੂਚਨਾ ਦੇ ਆਧਾਰ 'ਤੇ ਪੰਜ ਤਸਕਰ ਫੜੇ, ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ
ਦੇਰ ਰਾਤ ਵਾਪਰਿਆ ਹਾਦਸਾ (kolkata Building Collapse)
ਕੋਲਕਾਤਾ ਦੇ ਮੇਟੀਆਬਰੂਜ਼ ਦੇ ਗਾਰਡਨ ਰੀਚ ਖੇਤਰ ਵਿੱਚ ਐਤਵਾਰ ਦੇਰ ਰਾਤ ਇੱਕ ਪੰਜ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਢਹਿ ਗਈ, ਜਿਸ ਤੋਂ ਬਾਅਦ ਪੁਲਿਸ ਅਤੇ ਆਫ਼ਤ ਪ੍ਰਬੰਧਨ ਕਰਮਚਾਰੀਆਂ ਨੇ 10 ਲੋਕਾਂ ਨੂੰ ਬਾਹਰ ਕੱਢਿਆ, ਜਦੋਂ ਕਿ ਫਸੇ ਹੋਏ ਹੋਰ ਲੋਕਾਂ ਦੀ ਭਾਲ ਜਾਰੀ ਹੈ। ਘਟਨਾ ਅੱਧੀ ਰਾਤ ਤੋਂ ਬਾਅਦ ਵਾਪਰੀ, ਸਥਾਨਕ ਲੋਕਾਂ ਮੁਤਾਬਕ ਉਸਾਰੀ ਅਧੀਨ ਇਮਾਰਤ ਤੋਂ ਕੰਕਰੀਟ ਦੇ ਟੁਕੜੇ ਡਿੱਗਣੇ ਸ਼ੁਰੂ ਹੋ ਗਏ। ਇਸ ਤੋਂ ਤੁਰੰਤ ਬਾਅਦ ਪੂਰੀ ਇਮਾਰਤ ਅਚਾਨਕ ਢਹਿ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਭਗਦੜ ਮੱਚ ਗਈ।
ਢਹਿ ਗਈ ਇਮਾਰਤ
ਪ੍ਰਾਪਤ ਜਾਣਕਾਰੀ ਅਨੁਸਾਰ ਕੋਲਕਾਤਾ ਦੇ ਗਾਰਡਨ ਰੀਚ ਇਲਾਕੇ ਵਿੱਚ ਡਿੱਗੀ ਇਮਾਰਤ ਨਗਰ ਨਿਗਮ ਦੇ ਵਾਰਡ 134 ਵਿੱਚ ਪੈਂਦੀ ਹੈ। ਦੱਸ ਦਈਏ ਕਿ ਜੋ ਇਮਾਰਤ ਡਿੱਗੀ ਉਹ ਨਿਰਮਾਣ ਅਧੀਨ ਸੀ ਅਤੇ ਇਸ ਦਾ ਕੰਮ ਚੱਲ ਰਿਹਾ ਸੀ। ਨਿਰਮਾਣ ਅਧੀਨ ਇਮਾਰਤ ਦੇ ਅਚਾਨਕ ਢਹਿ ਜਾਣ ਦੀ ਸੂਚਨਾ ਮਿਲਦੇ ਹੀ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਵਿਨੀਤ ਗੋਇਲ ਅਤੇ ਸੀਨੀਅਰ ਅਧਿਕਾਰੀ ਆਫਤ ਪ੍ਰਬੰਧਨ ਟੀਮਾਂ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦੇ ਨਾਲ ਮੌਕੇ 'ਤੇ ਪਹੁੰਚ ਗਏ।