Punjab News: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਖਰੜ ਲਾਂਡਰਾ ਰੋਡ, ਮੋਹਾਲੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗੈਂਗਸਟਰ ਲਾਰੈਂਸ ਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।


COMMERCIAL BREAK
SCROLL TO CONTINUE READING

ਮੁਲਜ਼ਮ ਗੈਂਗਸਟਰ ਦੀ ਪਛਾਣ ਸਚਿਨ ਉਰਫ਼ ਬਚੀ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੁਹਾਲੀ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਆਏ ਸਨ।


ਉਸ ਨੇ ਵਿਦੇਸ਼ ਬੈਠੇ ਹੋਰ ਗੈਂਗਸਟਰਾਂ ਤੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਖਰੜ ਲਾਂਡਰਾ ਰੋਡ ’ਤੇ ਰੇਕੀ ਕਰ ਰਿਹਾ ਸੀ। ਉਦੋਂ ਹੀ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ। ਪੁਲਿਸ ਨੇ ਮੁਲਜ਼ਮ ਨੂੰ ਤੜਕੇ 3 ਵਜੇ ਗ੍ਰਿਫ਼ਤਾਰ ਕਰ ਲਿਆ।


ਐਂਟੀ ਗੈਂਗਸਟਰ ਟੈਰਰ ਫੋਰਸ ਪੰਜਾਬ (AGTF Punjab) ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਸਚਿਨ ਉਰਫ਼ ਬੱਚੀ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ 4 ਪਿਸਤੌਲਾਂ ਤੇ 12 ਕਾਰਤੂਸ ਬਰਾਮਦ ਹੋਏ ਹਨ।


ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ CM ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿਵਾਇਆ ਅਹਿਦ, ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਮੰਗਿਆ ਸਾਥ


ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਿਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਜ਼ ਵੱਲੋਂ ਦਿੱਤੇ ਗਏ ਟੀਚਿਆਂ 'ਤੇ ਅਮਲ ਕਰਨ ਦੀ ਸਾਜ਼ਿਸ਼ ਘੜ ਰਹੇ ਸਨ।


ਕਾਬਿਲੇਗੌਰ ਹੈ ਕਿ ਬੀਤੇ ਦਿਨ ਪਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਇੱਕ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਗਿਰੋਹ ਨੂੰ ਪਾਕਿਸਤਾਨ ਵਿੱਚ ਲੁਕੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਹੈ ਜਦੋਂ ਕਿ ਇਸਨੂੰ ਅਮਰੀਕਾ ਸਥਿਤ ਗੈਂਗਸਟਰ ਹੈਪੀ ਪਾਸੀਆ ਚਲਾ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦਸ ਕਾਰਤੂਸ ਬਰਾਮਦ ਕੀਤੇ ਹਨ। ਇਸ ਗਿਰੋਹ ਦਾ ਮਕਸਦ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਦਾ ਮਾਹੌਲ ਖਰਾਬ ਕਰਨਾ ਸੀ।


ਇਹ ਵੀ ਪੜ੍ਹੋ : Chandigarh EV Policy: ਇਲੈਕਟ੍ਰਿਕ ਵਹੀਕਲ ਨੀਤੀ ਤਹਿਤ ਕੈਂਪਿੰਗ ਹਟਾਉਣ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ