ਪੋਸ਼ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਨੇ ਇਸ ਤਰ੍ਹਾਂ ਕੀਤਾ ਗਿਰਫ਼ਤਾਰ
Advertisement
Article Detail0/zeephh/zeephh864586

ਪੋਸ਼ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਨੇ ਇਸ ਤਰ੍ਹਾਂ ਕੀਤਾ ਗਿਰਫ਼ਤਾਰ

ਲੁਧਿਆਣਾ ਪੁਲਿਸ ਨੇ ਇੱਕ ਸਪਾ ਸੈਂਟਰ ਤੇ ਰੇਡ ਮਾਰ ਕੇ 3 ਕੁੜੀਆਂ ਨੂੰ ਗਿਰਫ਼ਤਾਰ ਕੀਤਾ 

ਲੁਧਿਆਣਾ ਪੁਲਿਸ ਨੇ ਇੱਕ ਸਪਾ ਸੈਂਟਰ ਤੇ ਰੇਡ ਮਾਰ ਕੇ 3 ਕੁੜੀਆਂ ਨੂੰ ਗਿਰਫ਼ਤਾਰ ਕੀਤਾ

ਭਰਤ ਸ਼ਰਮਾ/ਲੁਧਿਆਣਾ : ਲੁਧਿਆਣਾ ਵਿੱਚ ਇੱਕ ਹਫ਼ਤੇ ਦੇ ਅੰਦਰ ਦੂਜੀ ਵਾਰ ਦੇਹ ਵਪਾਰ ਦਾ ਵੱਡਾ ਖ਼ੁਲਾਸਾ ਹੋਇਆ ਹੈ, ਪੁਲਿਸ  ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ  BRS ਨਗਰ ਦੀ ਡਬਲੂ ਮਾਰਕੀਟ ਵਿੱਚ ਚਰਨਜੀਤ ਸਿੰਘ ਨਾਂ ਦੇ ਸ਼ਖ਼ਸ ਨੂੰ ਸਪਾ ਦੀ ਆੜ ਹੇਠ ਜਿਸਮ ਫਿਰੋਸ਼ੀ ਦਾ ਧੰਦਾ ਚਲਾਉਣ ਦੇ ਮਾਮਲੇ ਵਿੱਚ ਗਿਰਫ਼ਤਾਰ ਕੀਤਾ ਹੈ, ਸਪਾ ਸੈਂਟਰ 'ਤੇ ਛਾਪੇਮਾਰੀ ਕੀਤੀ ਗਈ ਤਾਂ ਮੌਕੇ 'ਤੇ ਹੀ ਸਪਾ ਸੈਂਟਰ ਦੇ ਮਾਲਿਕ ਅਤੇ 3 ਕੁੜੀਆਂ ਨੂੰ ਗਿਰਫਤਾਰ ਕੀਤਾ ਗਿਆ ਹੈ 

 ਪੁਲਿਸ ਨੇ ਕਾਬੂ ਕੀਤੇ ਲੋਕਾਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਪਾ ਸੈਂਟਰ ਦੀ ਆੜ 'ਚ ਦੇਹ ਵਪਾਰ ਦੇ ਕਾਰੋਬਾਰ ਨੂੰ ਚਲਾਇਆ ਜਾ ਰਿਹਾ ਸੀ, ਪੁਲਿਸ ਨੇ ਤਿੰਨਾਂ ਕੁੜੀਆਂ ਦਾ ਪਛਾਣ ਵੀ ਕਰ ਲਈ ਹੈ,  ਇਸ ਬਾਰੇ ਵਿੱਚ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਾਬੂ ਕੀਤੇ ਸਪਾ ਮਾਲਿਕ ਅਤੇ ਕੁੜੀਆਂ ਖਿਲਾਫ ਇੰਮੋਰਲ ਟਰੈਫਿਕਿੰਗ ਪ੍ਰੀਵੈਂਸ਼ਨ ਐਕਟ 1956  ਦੇ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਕੋਰਟ ਵਿੱਚ ਪੇਸ਼ ਕੀਤਾ । ਜਿਨਾਂ ਦਾ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਪੁੱਛਗਿਛ ਜਾਰੀ ਹੈ ।

ਦੇਹ ਵਪਾਰ ਦੇ ਮਾਮਲੇ 'ਚ ਪਹਿਲਾਂ ਹੋਈ ਸੀ 14 ਦੀ ਗਿਰਫ਼ਤਾਰੀ   

6 ਮਾਰਚ ਨੂੰ ਲੁਧਿਆਣਾ ਵਿੱਚ ਸਰਗਰਮ ਅੰਤਰਰਾਜੀ ਸੈਕਸ ਰੈਕਟ ਦਾ ਪਰਦਾਫਾਸ਼ ਕੀਤਾ ਹੈ, ਪੁਲਿਸ ਨੇ 10 ਲੜਕੀਆਂ ਸਮੇਤ 14 ਵਿਅਕਤੀਆਂ ਨੂੰ ਗਿਰਫਤਾਰ ਕੀਤਾ ਗਿਆ, ਇਸ ਗਿਰੋਹ ਨੇ ਕੋਵਿਡ ਦੌਰਾਨ ਲੋੜਵੰਦ ਬੇਰੁਜ਼ਗਾਰ ਲੜਕੀਆਂ ਨੂੰ ਦੇਹ-ਵਪਾਰ ਦੇ ਧੰਦੇ ਵਿੱਚ ਲਿਆਇਆ ਸੀ, Sex Racket ਵਿੱਚ ਸ਼ਾਮਲ ਕੁੜੀਆਂ  ਨੇਪਾਲ, ਕੇਰਲਾ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ, ਚੰਡੀਗੜ੍ਹ ਅਤੇ ਅੰਮ੍ਰਿਤਸਰ ਨਾਲ ਸਬੰਧਿਤ ਸਨ

ਮੁਲਜ਼ਮਾਂ ਤੋਂ ਨਸ਼ਾ ਵੀ ਫੜਿਆ ਗਿਆ ਸੀ

ADCP ਨੇ ਦੱਸਿਆ ਸੀ ਕਿ ਮੁਲਜ਼ਮਾਂ  ਕੋਲੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਈਟੀਜੋਲਮ ਅਤੇ ਐਸਕੀਟਲੋਪਰਮ ਔਕਜ਼ਲੇਟ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਸੀ, ਜਿੰਨਾਂ ਨੂੰ ਡਾਕਟਰ ਦੀ ਇਜਾਜ਼ਤ ਤੋਂ ਬਗੈਰ ਇਸਤੇਮਾਲ ਕਰਨ ’ਤੇ ਪਾਬੰਦੀ ਹੈ ਅਤੇ ਸਪਲਾਈ ਦੇ ਸਰੋਤ ਦਾ ਪਤਾ ਲਗਾਉਣ ਲਈ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਮੁੱਢਲੀ ਜਾਂਚ ਦੌਰਾਨ ਦੂਜੇ ਸ਼ਹਿਰਾਂ ਦੇ ਕਈ ਲੋਕਾਂ ਦੇ ਨਾਂ ਸਾਹਮਣੇ ਆ ਰਹੇ ਨੇ,  ਜਿੰਨਾਂ ਵਿੱਚ ਮੁੱਖ ਮੁਲਜ਼ਮ ਅਤੇ ਸਬੰਧਤ ਕੁੜੀਆਂ ਇੱਕ ਦੂਜੇ ਦੇ ਸੰਪਰਕ ਵਿੱਚ ਨੇ,ਪੁਲਿਸ ਇੰਨਾਂ ਸਾਰੇ ਨੈੱਟਵਰਕ ਦੇ ਤਾਰ ਜੋੜਨ ਦੀ ਕੋਸ਼ਿਸ਼ ਕਰ ਰਹੀ 

 

 

Trending news