Mahendragarh School Bus Accident News: ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਵਾਪਰੇ ਸਕੂਲ ਬੱਸ ਹਾਦਸੇ ਸਬੰਧੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸ਼ਨੀਵਾਰ ਨੂੰ ਪੁਲਿਸ ਨੇ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮਹਿੰਦਰਗੜ੍ਹ ਪੁਲਿਸ ਨੇ ਦੱਸਿਆ ਕਿ ਬੱਚਿਆਂ ਨੂੰ ਲੈਣ ਜਾਣ ਤੋਂ ਪਹਿਲਾਂ ਦੋਵਾਂ ਨੇ ਸਕੂਲ ਬੱਸ ਦੇ ਅੰਦਰ ਡਰਾਈਵਰ ਨਾਲ ਕਥਿਤ ਤੌਰ 'ਤੇ ਸ਼ਰਾਬ ਪੀਤੀ ਸੀ।


COMMERCIAL BREAK
SCROLL TO CONTINUE READING

ਪੁਲਿਸ ਮੁਤਾਬਕ, ਬੱਸ ਡਰਾਈਵਰ ਧਰਮਿੰਦਰ ਕਥਿਤ ਤੌਰ 'ਤੇ ਸ਼ਰਾਬ ਪੀ ਰਿਹਾ ਸੀ ਅਤੇ ਤੇਜ਼ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਉਸ ਨੇ ਵਾਹਨ 'ਤੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਵੀਰਵਾਰ ਸਵੇਰੇ ਕਰੀਬ 8.30 ਵਜੇ ਮਹਿੰਦਰਗੜ੍ਹ ਜ਼ਿਲੇ ਦੇ ਕਨੀਨਾ ਦੇ ਉਨਹਾਨੀ ਪਿੰਡ ਨੇੜੇ ਇਹ ਹਾਦਸਾ ਵਾਪਰ ਗਿਆ।


ਪੁਲਿਸ ਜਾਂਚ ਜਾਰੀ
ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਸਕੂਲ ਬੱਸ ਡਰਾਈਵਰ ਨੇ ਮਹਿੰਦਰਗੜ੍ਹ ਜ਼ਿਲੇ ਦੇ ਪਿੰਡ ਸਹਿਲਾਂਗ 'ਚ ਬੱਸ ਖੜ੍ਹੀ ਕਰਕੇ ਆਪਣੇ ਸਾਥੀਆਂ ਨਾਲ ਸ਼ਰਾਬ ਪੀਤੀ ਸੀ। ਇਸ ਤੋਂ ਬਾਅਦ ਉਹ ਬੱਚਿਆਂ ਨੂੰ ਲੈਣ ਲਈ ਜੀ ਐਲ ਪਬਲਿਕ ਸਕੂਲ ਪਹੁੰਚੇ। ਪੁਲਿਸ ਨੇ ਦੱਸਿਆ ਕਿ ਦੋ ਸਾਥੀਆਂ, ਨੀਟੂ ਉਰਫ਼ ਹਰੀਸ਼ ਅਤੇ ਸੰਦੀਪ, ਸਹਿਲਾਂਗ ਦੇ ਵਸਨੀਕ, ਭਾਰਤੀ ਦੰਡਾਵਲੀ ਅਤੇ ਮੋਟਰ ਵਹੀਕਲ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


5 ਮੁਲਜ਼ਮ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
ਇਸ ਹਾਦਸੇ ਤੋਂ ਬਾਅਦ ਐਸ.ਪੀ ਮਹਿੰਦਰਗੜ੍ਹ ਅਰਸ਼ ਵਰਮਾ ਦੀਆਂ ਹਦਾਇਤਾਂ ਅਨੁਸਾਰ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ ਮਹਿੰਦਰਗੜ੍ਹ ਅਤੇ ਥਾਣਾ (ਸਿਟੀ) ਕਨੀਨਾ ਦੇ ਮੁਲਾਜ਼ਮਾਂ ਦੀ ਟੀਮ ਉਪ ਪੁਲਿਸ ਕਪਤਾਨ ਕਨੀਨਾ ਦੀ ਅਗਵਾਈ ਹੇਠ ਟੀਮ ਗਠਿਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਡਰਾਈਵਰ ਤੇ ਸਕੂਲ ਪ੍ਰਿੰਸੀਪਲ ਸਮੇਤ ਤਿੰਨ ਮੁਲਜ਼ਮਾਂ ਨੂੰ ਉਸੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ।


ਪੁਲਿਸ ਨੇ ਦੱਸਿਆ ਕਿ ਵੀਰਵਾਰ ਨੂੰ ਗ੍ਰਿਫਤਾਰ ਕੀਤੇ ਗਏ ਤਿੰਨਾਂ ਦੋਸ਼ੀਆਂ ਨੂੰ ਸ਼ਨੀਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਪੰਜ ਦਿਨਾਂ ਦੇ ਪੁਲਸ ਰਿਮਾਂਡ 'ਤੇ ਲਿਆ ਗਿਆ ਸੀ।


ਡਰਾਈਵਰ ਸ਼ਰਾਬ ਦੇ ਨਸ਼ੇ 'ਚ ਬੱਸ ਚਲਾ ਰਿਹਾ ਸੀ
ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਡਰਾਈਵਰ ਨੂੰ ਹਾਦਸੇ ਵਾਲੀ ਥਾਂ ਤੋਂ ਫੜ ਲਿਆ ਗਿਆ ਸੀ ਅਤੇ ਉਸਦੀ ਡਾਕਟਰੀ ਜਾਂਚ ਤੋਂ ਪੁਸ਼ਟੀ ਹੋਈ ਸੀ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਸੀ।