Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ''ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ''ਤੇ ਸ਼ਿਕਾਇਤ ਦਰਜ ਕਰਵਾਈ ਸੀ।


ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ''ਚ 61,000, 20,000 ਅਤੇ 10,000 ਰੁਪਏ ਲਏ ਹਨ।


ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਤੇ ਗ੍ਰਿਫਤਾਰ ਕਰ ਲਿਆ ਹੈ।


ਇਹ ਵੀ ਪੜ੍ਹੋ : Sukhpal Khaira News: ਸੁਖਪਾਲ ਸਿੰਘ ਖਹਿਰਾ ਦੇ ਕੇਸ 'ਚ ਹੋਈ ਸੁਣਵਾਈ, ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ


ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਅਧਿਕਾਰੀਆਂ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਖਿਲਾਫ਼ ਮੁਹਿੰਮ ਅੱਗੇ ਵੀ ਜਾਰੀ ਰਹੇਗੀ।  ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਰਿਸ਼ਵਤਖੋਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।


ਇਹ ਵੀ ਪੜ੍ਹੋ : Nuh Violence: ਹਰਿਆਣਾ ਦੇ ਨੂੰਹ 'ਚ ਮੁੜ ਤੋਂ ਤਨਾਅ, ਮੰਦਰ ਜਾ ਰਹੀਆਂ ਔਰਤਾਂ 'ਤੇ ਸੁੱਟੇ ਗਏ ਪੱਥਰ