Looted in Khanna: ਨਕਾਬਪੋਸ਼ ਲੁਟੇਰਿਆਂ ਨੇ ਹਥਿਆਰਾਂ ਦੇ ਜ਼ੋਰ `ਤੇ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟੇ
Loot in Khanna: ਖੰਨਾ ਵਿੱਚ ਸੋਮਵਾਰ ਨੂੰ ਲੁੱਟ ਦੀ ਵੱਡੀ ਵਾਰਦਾਤ ਵਾਪਰੀ। ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ।
Loot in Khanna: ਸਰਹਿੰਦ ਨੇੜਲੇ ਪਿੰਡ ਭੱਟ ਮਾਜਰਾ ਵਿੱਚ ਪੈਟਰੋਲ ਪੰਪ ਦੇ ਸੇਲਜ਼ਮੈਨ ਤੋਂ ਚਾਰ ਹਥਿਆਰਬੰਦ ਲੁਟੇਰੇ 40 ਲੱਖ ਰੁਪਏ ਖੋਹ ਕੇ ਲੈ ਗਏ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਨੈਸ਼ਨਲ ਹਾਈਵੇ ਉੁਪਰ ਪੈਂਦੇ ਪਿੰਡ ਭੱਟਮਾਜਰਾ ਵਿੱਚ ਸਥਿਤ ਭਾਰਤ ਪੈਟਰੋਲੀਅਮ ਕੰਪਨੀ ਦੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਨਕਾਬਪੋਸ਼ ਲੁਟੇਰਿਆਂ ਨੇ ਕਰੀਬ 40 ਲੱਖ ਰੁਪਏ ਲੁੱਟ ਲਏ।
ਕਰਿੰਦੇ ਕਰੀਬ 4 ਦਿਨ ਦੀ ਨਕਦੀ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਸਰਹਿੰਦ ਦੇ ਐਸਬੀਆਈ ਬੈਂਕ ਜਾ ਰਹੇ ਸਨ। ਅੰਨ੍ਹੇਵਾਹ ਫਾਇਰਿੰਗ ਕਰਕੇ ਨਕਦੀ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਐਸਐਸਪੀ ਡਾ. ਰਵਜੋਤ ਗਰੇਵਾਲ ਤੇ ਪੁਲਿਸ ਅਧਿਕਾਰੀ ਤੋਂ ਇਲਾਵਾ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਪੈਟਰੋਲ ਪੰਪ ਦੇ ਕਰਿੰਦੇ ਹਰਮੀਤ ਸਿੰਘ ਨੇ ਦੱਸਿਆ ਕਿ ਉਹ ਪੰਪ ਤੋਂ ਕਰੀਬ 40 ਲੱਖ ਰੁਪਏ ਨਕਦੀ ਲੈ ਕੇ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਜਾ ਰਹੇ ਸੀ ਜਿਵੇਂ ਹੀ ਉਹ ਓਵਰਬ੍ਰਿਜ ਤੋਂ ਗੱਡੀ ਕੱਢਣੇ ਲੱਗੇ ਉਦੋਂ ਹੀ ਲੁਟੇਰਿਆਂ ਨੇ ਗੱਡੀ ਅੱਗੇ ਲਗਾ ਲਈ ਅਤੇ ਕਾਰ ਵਿਚੋਂ ਪਿਸਟਲ ਦੇ ਨਾਲ ਨਿਕਲੇ ਚਾਰ ਲੁਟੇਰਿਆਂ ਨੇ ਉਨ੍ਹਾਂ ਉੱਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਤੋਂ ਨਕਦੀ ਖੋਹ ਕੇ ਫਰਾਰ ਹੋ ਗਏ।
ਉਸ ਨੇ ਦੱਸਿਆ ਕਿ ਲੁਟੇਰਿਆਂ ਨੇ ਹਥਿਆਰਾਂ ਨਾਲ ਉਸਦੀ ਕਾਰ ਨੂੰ ਘੇਰ ਲਿਆ ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਸਾਰੇ ਲੁਟੇਰਿਆਂ ਨੇ ਟੋਪੀਆਂ ਪਾਈਆਂ ਹੋਈਆਂ ਸਨ ਤੇ ਮੂੰਹ ਢੱਕੇ ਹੋਏ ਸਨ। ਜਿਵੇਂ ਹੀ ਪੈਟਰੋਲ ਪੰਪ ਦੇ ਸੁਰੱਖਿਆ ਗਾਰਡ ਨੇ ਲੁਟੇਰਿਆਂ ਵੱਲ ਬੰਦੂਕ ਤਾਣੀ ਤਾਂ ਉਨ੍ਹਾਂ ਨੇ ਉਸ ਦੀ ਬੰਦੂਕ ਖੋਹ ਲਈ ਤੇ ਨਕਦੀ ਖੋਹ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : Punjab News: ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ- ਬਾਰਾਂ ਤੇ ਰੈਸਟੋਰੈਂਟਾਂ ਦੀ ਕੀਤੀ ਚੈਕਿੰਗ, ਛਾਪੇਮਾਰੀ ਦੌਰਾਨ ਮਿਲੇ 20 ਹੁੱਕੇ
ਉਥੇ ਹੀ ਮੌਕੇ ਉਤੇ ਪਹੁੰਚੇ ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪੰਪ ਦੇ ਤਿੰਨ ਮੁਲਾਜ਼ਮ ਸਵਿਫਟ ਕਾਰ ਵਿੱਚ ਸਵਾਰ ਹੋਕੇ ਬੈਂਕ ਵਿੱਚ ਕੈਸ਼ ਜਮਾਂ ਕਰਵਾਉਣ ਲਈ ਨਿਕਲੇ ਸਨ ਜਿਨ੍ਹਾਂ ਤੋਂ ਚਾਰ ਲੁਟੇਰਿਆਂ ਨੇ ਕਰੀਬ 40 ਲੱਖ ਦੀ ਲੁੱਟ ਕੀਤੀ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਨੂੰ ਛੇਤੀ ਹੀ ਟਰੇਸ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ