Nabha Crime: ਕੁੜੀ ਨੂੰ ਅਗ਼ਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਰਵਾਸੀ ਮਜ਼ਦੂਰ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ
Nabha Crime: ਨਾਭਾ ਵਿੱਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਲੋਕਾਂ ਦੀ ਭੀੜ ਨੇ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ਾਂ ਵਿੱਚ ਇੱਕ ਮਜ਼ਦੂਰ ਦਾ ਜੰਮ ਕੇ ਕੁਟਾਪਾ ਚਾੜ੍ਹਿਆ।
Nabha Crime: ਨਾਭਾ ਦੇ ਸ਼ਿਵਾ ਐਨਕਲੇਵ ਵਿੱਚ ਉਦੋਂ ਸਨਸਨੀ ਫੈਲ ਗਈ ਜਦੋਂ ਇੱਕ ਪਰਵਾਸੀ ਮਜ਼ਦੂਰ ਉਪਰ ਬੱਚਿਆਂ ਨੂੰ ਅਗਵਾ ਕਰਨ ਦੇ ਦੋਸ਼ ਲੱਗੇ ਹਨ। ਇਸ ਤੋਂ ਬਾਅਦ ਮੌਕੇ ਉਪਰ ਮੌਜੂਦ ਲੋਕਾਂ ਵੱਲੋਂ ਪਰਵਾਸੀ ਮਜ਼ਦੂਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਸ਼ਿਵਾ ਐਨਕਲੇਵ ਨੇ ਦੋਸ਼ ਲਗਾਏ ਕਿ ਫੜ੍ਹੇ ਗਏ ਵਿਅਕਤੀ ਨੇ 14 ਸਾਲਾ ਲੜਕੀ ਨੂੰ ਅਗ਼ਵਾ ਕਰਨ ਦੀ ਕੋਸ਼ਿਸ਼ ਕੀਤੀ।
ਸੀਸੀਟੀਵੀ ਕੈਮਰੇ ਵਿੱਚ ਵੀ ਵੇਖਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਫੜਿਆ ਗਿਆ ਵਿਅਕਤੀ ਆਪਣੀ ਹੱਥ ਰੇਹੜੀ ਨੂੰ ਭਜਾ ਕੇ ਲੈ ਕੇ ਜਾ ਰਿਹਾ ਹੈ। ਜਿਸ ਤੋਂ ਬਾਅਦ ਉਕਤ ਵਿਅਕਤੀ ਵੱਲੋਂ ਨੇੜੇ ਹੀ ਆਪਣੀ ਝੁੱਗੀ ਵਿੱਚ ਜਾ ਕੇ ਕੱਪੜੇ ਬਦਲ ਲਏ ਪਰ ਲੋਕਾਂ ਨੇ ਸੀਸੀਟੀਵੀ ਦੀ ਮਦਦ ਨਾਲ ਉਸ ਦੀ ਪਹਿਚਾਣ ਕਰਕੇ ਉਸਨੂੰ 4 ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਫੜ ਲਿਆ ਗਿਆ।
ਲੋਕਾਂ ਵੱਲੋਂ ਬਣਾਈ ਗਈ ਵੀਡੀਓ ਵਿੱਚ ਵੇਖਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਤੋਂ ਬਾਅਦ ਇਕੱਠੇ ਹੋਏ ਲੋਕ ਕਿਸ ਤਰ੍ਹਾਂ ਵਿਅਕਤੀ ਨੂੰ ਬੁਰੀ ਤਰਾਂ ਕੁੱਟ ਰਹੇ ਹਨ। ਪਰਵਾਸੀ ਮਜ਼ਦੂਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਵੱਲੋਂ ਹੁਣ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸ ਮਾਮਲੇ ਤੇ ਗੱਲ ਕਰਦੇ ਹੋਏ ਪੀੜਤ ਲੜਕੀ ਦੇ ਪਿਤਾ ਪ੍ਰੋਫੈਸਰ ਸੁਕਾਂਤ ਮਿੱਤਲ ਨੇ ਦੱਸਿਆ ਕਿ ਉਸ ਦੀ ਲੜਕੀ ਸਵੇਰੇ ਜਦੋਂ ਕੈਂਪ ਵਿੱਚ ਹਿੱਸਾ ਲੈਣ ਜਾ ਰਹੀ ਸੀ ਤਾਂ ਇਸ ਵਿਅਕਤੀ ਵੱਲੋਂ ਪਹਿਲਾਂ ਕਿਸੇ ਹੋਰ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਬਾਅਦ ਵਿੱਚ ਉਸ ਦੀ ਲੜਕੀ ਨੂੰ ਵੀ ਅਗ਼ਵਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਉਸ ਦੇ ਰੌਲਾ ਪਾਉਣ ਤੋਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਮੁਲਜ਼ਮ ਭੱਜ ਗਿਆ ਜਿਸ ਨੂੰ ਬਾਅਦ ਵਿੱਚ ਸੀਸੀਟੀਵੀ ਦੇ ਆਧਾਰ ਉਤੇ ਬੜੀ ਮੁਸ਼ਕਿਲ ਨਾਲ ਨੇੜੇ ਹੀ ਬਣੀ ਝੌਂਪੜੀ ਵਿੱਚੋਂ ਉਸ ਨੂੰ ਫੜ ਲਿਆ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪ੍ਰਤੱਖਦਰਸ਼ੀਆਂ ਅਨੁਸਾਰ ਫੜ੍ਹੇ ਗਏ ਪਰਵਾਸੀ ਮਜ਼ਦੂਰ ਵੱਲੋਂ ਲੜਕੀ ਨੂੰ ਅਗ਼ਵਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਬੜੀ ਮੁਸ਼ਕਿਲ ਨਾਲ ਉਸ ਦੀ ਝੌਂਪੜੀ ਤੋਂ ਦਬੋਚ ਲਿਆ ਗਿਆ।
ਇਹ ਵੀ ਪੜ੍ਹੋ: Raghav Chadha and Parineeti Chopra News: ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਉਨ੍ਹਾਂ ਨੇ ਪੁਲਿਸ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਫੜ੍ਹੇ ਗਏ ਪਰਵਾਸੀ ਵਿਅਕਤੀ ਨੇ ਕੈਮਰੇ ਉਤੇ ਇਹ ਜ਼ਰੂਰ ਮੰਨਿਆ ਕਿ ਉਸ ਵੱਲੋਂ ਲੜਕੀ ਨਾਲ ਛੇੜਛਾੜ ਕੀਤੀ ਗਈ ਹੈ ਪਰ ਉਸ ਵੱਲੋਂ ਅਗ਼ਵਾ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੇ ਤਫਤੀਸ਼ੀ ਅਫਸਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਮੌਕੇ ਉਤੇ ਪਹੁੰਚੇ ਹਨ ਅਤੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: Maharashtra Bus Fire News: ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ, 26 ਦੀ ਹੋਈ ਮੌਤ