​ਕੈਪਟਨ ਵੱਲੋਂ ਖਣਨ ਕਾਰਜ 'ਤੇ ਰਾਤ ਨੂੰ ਲੱਗੇਗੀ ਪਾਬੰਦੀ, ਉਲੰਘਣਾ ਕਰਨ 'ਤੇ ਹੋਵੇਗੀ ਕਰਵਾਈ
Advertisement
Article Detail0/zeephh/zeephh889700

​ਕੈਪਟਨ ਵੱਲੋਂ ਖਣਨ ਕਾਰਜ 'ਤੇ ਰਾਤ ਨੂੰ ਲੱਗੇਗੀ ਪਾਬੰਦੀ, ਉਲੰਘਣਾ ਕਰਨ 'ਤੇ ਹੋਵੇਗੀ ਕਰਵਾਈ

ਸੂਬੇ ਵਿੱਚ ਗੈਰ-ਕਾਨੂੰਨੀ ਖਣਨ ਖਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਕਰਨ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। 

​ਕੈਪਟਨ ਵੱਲੋਂ ਖਣਨ ਕਾਰਜ 'ਤੇ ਰਾਤ ਨੂੰ ਲੱਗੇਗੀ ਪਾਬੰਦੀ, ਉਲੰਘਣਾ ਕਰਨ 'ਤੇ ਹੋਵੇਗੀ ਕਰਵਾਈ

ਚੰਡੀਗੜ੍ਹ: ਸੂਬੇ ਵਿੱਚ ਗੈਰ-ਕਾਨੂੰਨੀ ਖਣਨ ਖਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਕਰਨ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਅਤੇ ਇਨਫੋਰਸਮੈਂਟ ਡਾਇਰਕੈਟੋਰੇਟ ਨੂੰ ਵੀ ਰਾਤ ਨੂੰ ਮਾਈਨਿੰਗ ਕਾਰਜਾਂ ਵਿਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।      
ਸੂਬੇ ਵਿਚ ਗੈਰ-ਕਾਨੂੰਨੀ ਖਣਨ ਦੀ ਸਥਿਤੀ ਬਾਰੇ ਜਾਇਜਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮਾਈਨਿੰਗ ਵਿਭਾਗ ਇਹ ਸਖ਼ਤੀ ਨਾਲ ਯਕੀਨੀ ਬਣਾਏਗਾ ਕਿ ਕਿਸੇ ਵੀ ਅਧਿਕਾਰਤ ਠੇਕੇਦਾਰ ਵੱਲੋਂ ਦਰਿਆਵਾਂ ਦੇ ਬੈੱਡ ਜਾਂ ਹੋਰ ਇਲਾਕਿਆਂ ਵਿਚ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਮਾਈਨਿੰਗ ਨਾ ਕੀਤੀ ਜਾਵੇ।

ਸਖ਼ਤ ਕਾਰਵਾਈ ਕਰਨ ਦੇ ਹੁਕਮ
 ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ, ਚਾਹੇ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਹੋਵੇ, ਗੈਰ-ਕਾਨੂੰਨੀ ਖਣਨ ਕਾਰਜਾਂ ਵਿਚ ਸ਼ਾਮਲ ਪਾਇਆ ਗਿਆ ਤਾਂ ਇਸ ਨਾਲ ਕਰੜੇ ਹੱਥੀਂ ਨਿਪਟਿਆ ਜਾਣਾ ਚਾਹੀਦਾ ਹੈ।

 ਡੀ.ਜੀ.ਪੀ. ਅਤੇ ਨਵ-ਗਠਿਤ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਨੂੰ ਰਾਤ ਦੇ ਸਮੇਂ ਕਿਸੇ ਵੀ ਖਣਨ ਸਰਗਰਮੀ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੰਦੇ ਹੋਏ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਹਾਲਾਂਕਿ, ਇਸ ਦੇ ਨਾਲ ਹੀ ਸੂਬੇ ਵਿਚ ਵੱਡੇ ਪੱਧਰ ਉਤੇ ਚੱਲ ਰਹੀਆਂ ਉਸਾਰੀ ਗਤੀਵਿਧੀਆਂ ਦੇ ਮੱਦੇਨਜ਼ਰ ਰਾਤ ਦੇ ਸਮੇਂ ਦੌਰਾਨ ਰੇਤਾ ਅਤੇ ਬੱਜਰੀ ਦੀ ਨਿਰਵਿਘਨ ਆਵਾਜਾਈ ਵਿਚ ਕੋਈ ਅੜਿੱਕਾ ਨਹੀਂ ਪਾਇਆ ਜਾਣਾ ਚਾਹੀਦਾ। ਉਨ੍ਹਾਂ ਨੇ ਵਿਭਾਗ ਨੂੰ ਰੇਤਾ-ਬੱਜਰੀ ਵੀ ਵਾਜਬ ਕੀਮਤਾਂ ਉਤੇ ਮਿਲਣਾ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਮਾਈਨਿੰਗ ਨੂੰ ਰੇਤਾ-ਬੱਜਰੀ ਦੀਆਂ ਕੀਮਤਾਂ ਹੇਠਾਂ ਲਿਆਉਣ ਲਈ ਅਧਿਕਾਰਤ ਠੇਕੇਦਾਰਾਂ ਨਾਲ ਤਾਲਮੇਲ ਕਰਨ ਲਈ ਆਖਿਆ।

ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ 
 ਮੀਟਿੰਗ ਦੌਰਾਨ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਮਾਈਨਿੰਗ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਸਥਾਪਨਾ ਕਰਨ ਨਾਲ ਰੇਤਾ ਦੇ ਗੈਰ-ਕਾਨੂੰਨੀ ਖਣਨ ਦੀਆਂ ਗਤੀਵਿਧੀਆਂ ਨੂੰ ਰੋਕਣ ਵਿਚ ਜ਼ਮੀਨੀ ਪੱਧਰ ਉਤੇ ਸਾਕਾਰਤਮਕ ਪ੍ਰਭਾਵ ਪਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਸੂਬੇ ਵਿਚ ਰੇਤਾ ਦੇ ਖਣਨ ਦੇ ਕਾਰਜ ਸੁਚਾਰੂ ਢੰਗ ਨਾਲ ਚਲਾਏ ਜਾਣਗੇ ਅਤੇ ਰੇਤਾ ਦੀ ਨਿਰਵਿਘਨ ਆਵਾਜਾਈ ਵੀ ਯਕੀਨੀ ਬਣਾਈ ਜਾਵੇਗੀ।

ਡੀ.ਜੀ.ਪੀ. ਨੇ ਪੁਲਿਸ ਕਮਿਸ਼ਨਰਾਂ ਨੂੰ ਹੁਕਮ ਕੀਤੇ ਜਾਰੀ 
ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਜਿਲ੍ਹਾ ਪੁਲਿਸ ਮੁਖੀਆਂ ਨੂੰ ਹੁਕਮ ਦਿੱਤੇ ਕਿ ਗੈਰ-ਕਾਨੂੰਨੀ ਖਣਨ ਵਿੱਚ ਸ਼ਾਮਲ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਹੁਣ ਰਾਤ ਸਮੇਂ ਰੇਤਾ ਦੀ ਮਾਈਨਿੰਗ ਰੋਕਣ ਲਈ ਹੋਰ ਫੋਰਸ ਤਾਇਨਾਤ ਕੀਤੀ ਜਾਵੇਗੀ।
ਏ.ਡੀ.ਜੀ.ਪੀ.-ਕਮ-ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਡਾਇਰੈਕਟਰ ਆਰ.ਐਨ. ਢੋਕੇ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਡਾਇਰੈਕਟੋਰੇਟ ਦੇ ਗਠਨ ਤੋਂ ਲੈ ਕੇ ਹੁਣ ਤੱਕ ਗੈਰ-ਕਾਨੂੰਨੀ ਰੇਤ ਮਾਈਨਿੰਗ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ 93 ਵਿਅਕਤੀਆਂ ਖਿਲਾਫ਼ 70 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 70 ਵਾਹਨ ਜਬਤ ਕੀਤੇ ਗਏ ਹਨ। ਗੈਰ-ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ਦੀ ਫੋਟੋਗ੍ਰਾਫੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਕਿਸ ਹੱਦ ਤੱਕ ਖੁਦਾਈ ਕੀਤੀ ਗਈ ਅਤੇ ਇਸ ਤੋਂ ਇਲਾਵਾ ਪੰਜਾਬ ਦੀਆਂ ਅੰਤਰ-ਰਾਜੀ ਸਰਹੱਦਾਂ ਉਤੇ ਖਣਿਜਾਂ ਦੀ ਗੈਰ-ਅਧਿਕਾਰਤ ਆਵਾਜਾਈ ਨੂੰ ਬਹੁਤ ਹੱਦ ਤੱਕ ਰੋਕਿਆ ਜਾ ਚੁੱਕਾ ਹੈ।

WATCH LIVE TV

 

 

Trending news