Batala Clash News: ਜਿੱਥੇ ਲੋਕ ਕੱਲ੍ਹ ਦੀਵਾਲੀ ਦੀਆਂ ਖੁਸ਼ੀਆਂ ਮਨਾ ਰਹੇ ਸਨ ਉਥੇ ਹੀ ਕਾਦੀਆਂ ਦੇ ਪਿੰਡ ਨੰਗਲ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਿੱਥੇ ਨਾਲ ਦੇ ਹੀ ਪਿੰਡ ਵਾਲੇ ਕੁਝ ਨੌਜਵਾਨਾਂ ਵੱਲੋਂ ਸਫਾਰੀ ਗੱਡੀ ਉਪਰ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਛੋਟਾ ਨੰਗਲ ਦੇ ਨੌਜਵਾਨ ਉੱਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਹੈ ਅਤੇ ਇਸ ਗੁੰਡਗਰਦੀ ਦੌਰਾਨ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਇਨ੍ਹਾਂ ਵੱਲੋਂ ਉਨ੍ਹਾਂ ਦੇ ਪਿੰਡ ਵਿੱਚ ਦੂਜੀ ਵਾਰ ਹਮਲਾ ਕੀਤਾ ਗਿਆ। ਹਮਲਾਵਰ ਆਪਣੀ ਸਫਾਰੀ ਗੱਡੀ ਇੱਥੇ ਹੀ ਛੱਡ ਕੇ ਭੱਜ ਗਏ ਹਨ।


ਇਹ ਵੀ ਪੜ੍ਹੋ : Gurmeet Ram Rahim News: ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ FIR ਰੱਦ


ਇਸ ਗੁੰਡਾਗਰਦੀ ਦੇ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਕਾਦੀਆਂ ਦੇ ਐਸਐਚਓ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪਿੰਡ ਛੋਟਾ ਨੰਗਲ ਵਿੱਚ ਝਗੜਾ ਹੋਇਆ ਸੀ ਜਿਸ ਵਿੱਚ ਇੱਕ ਔਰਤ ਦੀ ਮੌਤ ਹੋਈ ਹੈ। ਹਮਲਾਵਰਾਂ ਦੀ ਸਫਾਰੀ ਨੂੰ ਅਸੀਂ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਤੇ ਲਾਸ਼ ਨੂੰ ਵੀ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਕਾਰਵਾਈ ਕੀਤੀ ਜਾਵੇਗੀ।


ਦੂਜੇ ਪਾਸੇ ਕਸਬਾ ਫਤਿਹਗੜ੍ਹ ਚੂੜੀਆਂ 'ਚ ਦਿਨ-ਦਿਹਾੜੇ ਕੁਝ ਅਣਪਛਾਤੇ ਨੌਜਵਾਨਾਂ ਨੇ 21 ਸਾਲਾ ਨੌਜਵਾਨ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਮਾਰਨ ਤੋਂ ਪਹਿਲਾਂ ਅਣਪਛਾਤਿਆ ਵੱਲੋਂ ਨੌਜਵਾਨ ਦੀ ਕੁੱਟਮਾਰ ਵੀ ਕੀਤੀ ਹੈ, ਜਿਸ ਦੀ ਸੀਸੀਟੀਵੀ ਸਾਹਮਣੇ ਆਈ ਹੈ। ਜ਼ਖਮੀ ਨੌਜਵਾਨ ਗੁਰਬੀਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ : Happy Children Day 2023: ਹਰ ਸਾਲ ਕਿਉਂ ਮਨਾਇਆ ਜਾਂਦਾ ਹੈ ਬਾਲ ਦਿਵਸ, ਜਾਣੋ ਇਸ ਦਿਨ ਦਾ ਇਤਿਹਾਸ ਅਤੇ ਮਹੱਤਵ


ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ