Goindwal Jail: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਗੋਇੰਦਵਾਲ ਜੇਲ੍ਹ ਵਿੱਚ ਬੰਦ ਗੈਂਗਸਟਰ ਅਰਸ਼ਦ ਖ਼ਾਨ ਤੋਂ ਮੋਬਾਈਲ ਬਰਾਮਦ ਹੋਇਆ ਹੈ।
Trending Photos
Goindwal Jail: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਨਾਮਜ਼ਦ ਗੋਇੰਦਵਾਲ ਜੇਲ੍ਹ ਵਿੱਚ ਬੰਦ ਗੈਂਗਸਟਰ ਅਰਸ਼ਦ ਖ਼ਾਨ ਤੋਂ ਮੋਬਾਈਲ ਬਰਾਮਦ ਹੋਇਆ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਅਰਸ਼ਦ ਖ਼ਾਨ ਤੋਂ ਮੋਬਾਈਲ ਬਰਾਮਦ ਹੋ ਚੁੱਕੇ ਹਨ। ਕੁਝ ਮਹੀਨੇ ਪਹਿਲਾ ਜੇਲ੍ਹ ਵਿੱਚ ਹੋਈ ਖ਼ੂਨੀ ਗੈਂਗਵਾਰ ਵਿੱਚ ਵੀ ਅਰਸ਼ਦ ਖ਼ਾਨ ਸ਼ਾਮਿਲ ਸੀ ਅਤੇ ਇਸ ਗੈਂਗਵਾਰ ਵਿੱਚ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਫਿਲਹਾਲ ਅਰਸ਼ਦ ਖ਼ਾਨ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਅਗਸਤ 2022 ਵਿੱਚ ਮੂਸੇਵਾਲਾ ਕਤਲ ਕਾਂਡ ਦੀਆਂ ਤਾਰਾਂ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਨਾਲ ਵੀ ਜੁੜ ਗਈਆਂ ਸਨ। ਪੰਜਾਬ ਦੇ ਮਾਨਸਾ ਥਾਣੇ ਦੀ ਪੁਲਿਸ ਇਸ ਮਾਮਲੇ ਨੂੰ ਲੈ ਕੇ ਚੁਰੂ ਪਹੁੰਚੀ ਸੀ। ਪੰਜਾਬ ਪੁਲਿਸ ਨੇ ਹਿਸਟਰੀ ਸ਼ੀਟਰ ਅਰਸ਼ਦ ਖਾਨ ਨੂੰ ਚੁਰੂ ਸੈਂਟਰਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਗ੍ਰਿਫਤਾਰ ਕਰਕੇ ਪੰਜਾਬ ਲਿਆਂਦਾ ਸੀ। ਇਹ ਕਾਰਵਾਈ ਥਾਣਾ ਮਾਨਸਾ ਦੇ ਸੀਆਈ ਜੋਗਿੰਦਰਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਸੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਅਰਸ਼ਦ ਦੀ ਭੂਮਿਕਾ ਨੂੰ ਸ਼ੱਕੀ ਮੰਨੀ ਗਈ ਸੀ। ਅਰਸ਼ਦ ਹਿਸਟਰੀ ਸ਼ੂਟਰ ਹੈ। ਉਸ ਖਿਲਾਫ਼ ਦਰਜਨ ਦੇ ਕਰੀਬ ਕੇਸ ਦਰਜ ਹਨ।
ਇਹ ਵੀ ਪੜ੍ਹੋ : India Canada Relations: ਕੈਨੇਡੀਅਨ ਰੱਖਿਆ ਮੰਤਰੀ ਦਾ ਵੱਡਾ ਬਿਆਨ- ਭਾਰਤ ਨਾਲ ਸਬੰਧ ਸਾਡੇ ਲਈ 'ਮਹੱਤਵਪੂਰਨ'
ਕਾਬਿਲਗੌਰ ਹੈ ਕਿ ਮਾਰਚ ਮਹੀਨੇ ਵਿੱਚ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਸਿੱਧੂ ਮੂਸੇ ਵਾਲਾ ਕਤਲ ਕਾਂਡ ’ਚ ਨਾਮਜ਼ਦ ਗੈਂਗਸਟਰਾਂ ਦੀ ਆਪਸ ’ਚ ਹੋਈ ਗੈਂਗਵਾਰ ਦੌਰਾਨ ਮਨਦੀਪ ਸਿੰਘ ਉਰਫ਼ ਤੂਫ਼ਾਨ ਤੇ ਮਨਮੋਹਨ ਸਿੰਘ ਉਰਫ਼ ਮੋਹਨਾ ਦੀ ਮੌਤ ਹੋ ਗਈ ਸੀ। ਜਦਕਿ ਕਿ ਕੇਸ਼ਵ ਕੁਮਾਰ ਪੁੱਤਰ ਲਾਲ ਚੰਦ ਤੇ ਅਰਸ਼ਦ ਖ਼ਾਨ ਪੁੱਤਰ ਰਜਾਕ ਖ਼ਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿੱਚ ਰੈਫ਼ਰ ਕਰ ਦਿੱਤਾ ਗਿਆ। ਸਿਰ ’ਚ ਸੱਟ ਜ਼ਿਆਦਾ ਲੱਗਣ ਕਾਰਨ ਦੋਵਾਂ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਲਈ ਲਿਜਾਇਆ ਗਿਆ, ਡਾਕਟਰਾਂ ਨੇ ਦੋਵਾਂ ਦੀ ਸਥਿਤੀ ਨੂੰ ਵੇਖਦੇ ਹੋਏ ਵਾਪਸ ਤਰਨਤਾਰਨ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ : Kulhad Pizza Couple Video: ਕੁਲੜ ਪੀਜ਼ਾ ਜੋੜੇ ਦੇ ਹੱਕ 'ਚ ਆਏ WWE ਪਲੇਅਰ ਵਿੱਕੀ ਥਾਮਸ, ਵੀਡੀਓ ਨੂੰ ਸ਼ੇਅਰ ਨਾ ਕਰਨ ਦੀ ਕੀਤੀ ਅਪੀਲ