Jalandhar Double Murder: ਜਲੰਧਰ ਜ਼ਿਲ੍ਹੇ ਦੇ ਪਤਾਰਾ 'ਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਅਮਰੀਕਾ ਵਿੱਚ ਬੈਠੇ ਪਤੀ ਨੇ ਆਪਣੀ ਪਤਨੀ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਵਾ ਦਿੱਤਾ।
Trending Photos
Jalandhar Double Murder: ਜਲੰਧਰ ਜ਼ਿਲ੍ਹੇ ਦੇ ਪਤਾਰਾ 'ਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਅਮਰੀਕਾ ਵਿੱਚ ਬੈਠੇ ਪਤੀ ਨੇ ਆਪਣੀ ਪਤਨੀ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਵਾ ਦਿੱਤਾ। ਕਾਤਲ ਨੇ ਨਾ ਸਿਰਫ਼ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਸਗੋਂ ਆਪਣੀ ਮਾਂ ਨੂੰ ਵੀ ਗੋਲੀ ਮਾਰਨ ਮਗਰੋਂ ਅੱਗ ਲਗਾ ਦਿੱਤੀ।
ਜਲੰਧਰ 'ਚ ਅੱਜ ਸਵੇਰੇ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅਮਰੀਕਾ 'ਚ ਬੈਠੇ ਇੱਕ ਸਖ਼ਸ਼ ਨੇ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦੇ ਹੋਏ ਆਪਣੀ ਪਤਨੀ ਦੀ ਸੁਪਾਰੀ ਦੇ ਕੇ ਕਤਲ ਦੀ ਸਾਜ਼ਿਸ਼ ਰਚੀ। ਪੁਲਿਸ ਨੇ ਦੱਸਿਆ ਕਿ ਮੋਟਰਸਾਈਕਲ ਉਤੇ ਸਵਾਰ ਦੋ ਲੋਕ ਅੱਜ ਸਵੇਰੇ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਨੇ ਇਨ੍ਹਾਂ ਉਪਰ ਗੋਲਆਂ ਮਾਰ ਕੇ ਕਤਲ ਕਰ ਦਿੱਤਾ। ਕਾਤਲਾਂ ਨੇ ਔਰਤ ਦੇ ਨਾਲ ਉਸ ਦੀ ਮਾਂ ਨੂੰ ਵੀ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਨਾਲ ਹੀ ਉਸ ਨੂੰ ਅੱਗ ਵਾ ਲਗਾ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਕਰ ਦਿੱਤੀ ਹੈ।
ਡੀਐਸਪੀ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਇਹ ਕਤਲ ਜਵਾਈ ਨੇ ਕਰਵਾਏ ਹਨ। ਇਸ ਦੇ ਨਾਲ ਹੀ ਜਲੰਧਰ ਦੇਹਾਤ ਦੇ ਐਸਐਸਪੀ, ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਅਤੇ ਸੀਆਈਏ ਦੀਆਂ ਟੀਮਾਂ ਜਾਂਚ ਲਈ ਮੌਕੇ ’ਤੇ ਪਹੁੰਚ ਗਈਆਂ ਸਨ। ਮ੍ਰਿਤਕਾਂ ਦੀ ਪਛਾਣ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਵਾਸੀ ਅਮਰ ਨਗਰ ਵਜੋਂ ਹੋਈ ਹੈ।
ਪੁਲਿਸ ਨੇ ਮ੍ਰਿਤਕ ਦੇ ਪਿਤਾ ਜਗਤਾਰ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਅਤੇ ਲਾਸ਼ ਦੇ ਟੁਕੜੇ-ਟੁਕੜੇ ਕਰਨ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਮੁਤਾਬਕ ਪ੍ਰੀਤੀ ਦਾ ਵਿਆਹ ਕਰੀਬ 4 ਸਾਲ ਪਹਿਲਾਂ ਹੋਇਆ ਸੀ। ਜਿਸ ਤੋਂ ਬਾਅਦ ਪ੍ਰੀਤੀ ਅਤੇ ਉਸਦੇ ਪਤੀ ਵਿਚਕਾਰ ਝਗੜਾ ਚੱਲ ਰਿਹਾ ਸੀ। ਦੋਵਾਂ ਦਾ ਇੱਕ ਬੱਚਾ ਵੀ ਹੈ। ਜਗਤਾਰ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਜਾਣ ਤੋਂ ਪਹਿਲਾਂ ਉਸ ਦੀ ਪਤਨੀ ਦੀ ਲਾਸ਼ ਨੂੰ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਵੀ ਕੀਤੀ।
ਉਸ ਨੇ ਇਹ ਵੀ ਦੋਸ਼ ਲਾਇਆ ਹੈ ਕਿ ਇਹ ਹਮਲਾ ਉਸ ਦੇ ਅਮਰੀਕਾ ਰਹਿੰਦੇ ਜਵਾਈ ਨੇ ਕੀਤਾ ਹੈ। ਜਿਸ ਕਾਰਨ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਫਿਲਹਾਲ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰੇ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਜਿਸ ਕਾਰਨ ਬਾਈਕ ਸਵਾਰ ਨੌਜਵਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਜਾਂਚ ਲਈ ਪਹੁੰਚੇ ਡੀਐੱਸਪੀ ਕੁੰਵਰ ਵਿਜੇ ਪ੍ਰਤਾਪ ਨੇ ਦੱਸਿਆ ਕਿ ਪਰਿਵਾਰ ਨੇ ਜਵਾਈ 'ਤੇ ਕਤਲ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਇਸ ਪਹਿਲੂ ਤੋਂ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਵਿੱਚ ਜਵਾਈ ਦੀ ਭੂਮਿਕਾ ਸ਼ੱਕੀ ਪਾਈ ਗਈ ਸੀ। ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਦੋਨਾਂ ਹਮਲਾਵਰਾਂ ਦੀ ਪਹਿਚਾਣ ਕਰ ਲਈ ਹੈ। ਘਟਨਾ ਤੋਂ ਬਾਅਦ ਮੁਲਜ਼ਮ ਪਿੰਡ ਛੱਡ ਕੇ ਪਤਾਰਾ ਪਹੁੰਚ ਗਿਆ ਅਤੇ ਉਥੋਂ ਹਾਈਵੇਅ ਰਾਹੀਂ ਫਰਾਰ ਹੋ ਗਿਆ। ਪੁਲਿਸ ਅਨੁਸਾਰ ਉਕਤ ਮੁਲਜ਼ਮ ਸਪਲੈਂਡਰ ਸਾਈਕਲ ’ਤੇ ਸਵਾਰ ਹੋ ਕੇ ਆਏ ਸਨ। ਮੁਲਜ਼ਮਾਂ ਵਿੱਚ ਇੱਕ ਪੱਗ ਵਾਲਾ ਨੌਜਵਾਨ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ : CM vs Governor: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਮੁੜ ਲਿਖੀ ਚਿੱਠੀ; ਕਈ ਸਵਾਲ ਕੀਤੇ ਖੜ੍ਹੇ