Mohali Bus Accident:  ਮੋਹਾਲੀ ਦੇ ਜ਼ੀਰਕਪੁਰ 'ਚ ਹਰਿਆਣਾ ਰੋਡਵੇਜ਼ ਦੀ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਜ਼ਖਮੀ ਹੋ ਗਿਆ। ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੱਪੜਾ ਲੈ ਕੇ ਅੰਬਾਲਾ ਨੂੰ ਜਾ ਰਹੇ ਸਨ। ਇਸ ਦੌਰਾਨ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।


COMMERCIAL BREAK
SCROLL TO CONTINUE READING

ਇੱਕ ਨੌਜਵਾਨ ਸਾਈਡ 'ਤੇ ਡਿੱਗ ਗਿਆ, ਜਦਕਿ ਦੂਜੇ ਦੀ ਬੱਸ ਹੇਠਾਂ ਆ ਗਿਆ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਫੁਰਕਾਨ ਵਾਸੀ ਮੁੱਲਾਂਪੁਰ ਵਜੋਂ ਹੋਈ ਹੈ ਤੇ ਜ਼ਖਮੀ ਦੀ ਪਛਾਣ ਉਸ ਦੇ ਭਰਾ ਮੁਹੰਮਦ ਸ਼ਾਦਾਬ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।


ਹਰਿਆਣਾ ਰੋਡਵੇਜ਼ ਦੀ ਇਹ ਬੱਸ ਫਰੀਦਾਬਾਦ ਡਿਪੂ ਦੀ ਦੱਸੀ ਜਾ ਰਹੀ ਹੈ।। ਬੱਸ ਚੰਡੀਗੜ੍ਹ ਤੋਂ ਅੰਬਾਲਾ ਵੱਲ ਜਾ ਰਹੀ ਸੀ। ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ 'ਤੇ ਲੰਮਾ ਜਾਮ ਲੱਗ ਗਿਆ। ਹਾਦਸੇ ਤੋਂ ਬਾਅਦ ਬੱਸ ਚਾਲਕ ਬੱਸ ਲੈ ਕੇ ਫ਼ਰਾਰ ਹੋ ਰਿਹਾ ਸੀ ਤਾਂ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਹਾਦਸੇ ਤੋਂ ਬਾਅਦ ਲੋਕਾਂ ਦੀ ਭੀੜ ਨੇ ਗਲਤ ਸਾਈਡ ਤੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਉਥੇ ਪਥਰਾਅ ਕੀਤਾ। ਲੋਕਾਂ ਨੇ ਦੋਸ਼ ਲਗਾਏ ਕਿ ਹਰਿਆਣਾ ਰੋਡਵੇਜ ਦੇ ਡਰਾਈਵਰ ਲਾਪਰਵਾਹੀ ਤੇ ਤੇਜ਼ ਰਫਤਾਰ ਨਾਲ ਡਰਾਈਵਿੰਗ ਕਰ ਰਿਹਾ ਸੀ। 


ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਪੁਲਿਸ ਨੇ ਹਰਿਆਣਾ ਰੋਡਵੇਜ਼ ਦੀ ਇਸ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਉਥੇ ਹੀ ਹਰਿਆਣਾ ਰੋਡਵੇਜ਼ ਦੀ ਇੱਕ ਹੋਰ ਬੱਸ ਗਲਤ ਸਾਈਡ ਤੋਂ ਆ ਰਹੀ ਸੀ। ਇਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਬੱਸ 'ਤੇ ਪਥਰਾਅ ਕੀਤਾ ਅਤੇ ਇਸ ਦੀ ਭੰਨਤੋੜ ਕੀਤੀ।


ਇਹ ਵੀ ਪੜ੍ਹੋ : Punjab Tourism Summit: ਪੰਜਾਬ 'ਚ ਹੋਣ ਜਾ ਰਿਹਾ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਆਮ ਲੋਕਾਂ ਲਈ ਰਹੇਗਾ ਖੁੱਲ੍ਹਾ


ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ। 27 ਮਈ ਨੂੰ ਜ਼ੀਰਕਪੁਰ ਵਿੱਚ ਹਰਿਆਣਾ ਰੋਡਵੇਜ਼ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਹ ਬੱਸ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ। ਇਸ ਵਿੱਚ ਕੁੱਲ 15 ਯਾਤਰੀ ਸ਼ਾਮਲ ਸਨ। ਇਨ੍ਹਾਂ 'ਚੋਂ 5 ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਇੱਕ ਸਕੂਟਰ ਸਵਾਰ ਨੂੰ ਬਚਾਉਣ ਕਾਰਨ ਵਾਪਰਿਆ।


ਇਹ ਵੀ ਪੜ੍ਹੋ : Punjab Farmers Protest: ਪੰਜਾਬ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਕੀ ਹਨ ਮੁੱਖ ਮੰਗਾਂ