ਮਜੀਠਾ: ਰਾਮਦਵਾਲੀ 'ਚ ਨੌਜਵਾਨ ਦਾ ਪਿੰਡ ਦੇ ਹੀ ਨੌਜਵਾਨਾਂ ਨੇ ਕੀਤਾ ਬੇਰਹਿਮੀ ਨਾਲ ਕਤਲ

ਹਲਕਾ ਮਜੀਠਾ ਦੇ ਪਿੰਡ ਰਾਮਦਵਾਲੀ ਵਿੱਚ ਦਿਨ ਦਿਹਾੜੇ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। 

ਮਜੀਠਾ: ਰਾਮਦਵਾਲੀ 'ਚ ਨੌਜਵਾਨ ਦਾ ਪਿੰਡ ਦੇ ਹੀ ਨੌਜਵਾਨਾਂ ਨੇ ਕੀਤਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ: ਹਲਕਾ ਮਜੀਠਾ ਦੇ ਪਿੰਡ ਰਾਮਦਵਾਲੀ ਵਿੱਚ ਦਿਨ ਦਿਹਾੜੇ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਆਪਸੀ ਰੰਜਿਸ਼ ਨੂੰ ਲੈ ਕੇ ਕੀਤਾ ਗਿਆ ਹੈ, ਕਿਉਂਕਿ ਉਨ੍ਹਾਂ ਦਾ ਪਹਿਲਾ ਵੀ ਕੋਰਟ ਵਿੱਚ ਝਗੜੇ ਨੂੰ ਲੈ ਕੇ ਕੇਸ ਚੱਲ ਰਿਹਾ ਸੀ, ਮ੍ਰਿਤਕ ਬਲਜਿੰਦਰ  ਦੀ ਮਾਂ ਨੇ ਦੱਸਿਆ ਕਿ ਪਿੰਡ ਦੇ ਹੀ ਦੋ ਨੌਜਵਾਨ ਹੱਥਾਂ ਵਿੱਚ ਹਥਿਆਰ ਲੈ ਕੇ ਲਲਕਾਰੇ ਮਾਰਦੇ ਹੋਏ, ਉਨ੍ਹਾਂ ਦੇ ਘਰ ਆ ਕਹਿਣ  ਲੱਗੇ, ਅਸੀਂ ਤੁਹਾਡੇ ਬਲਜਿੰਦਰ ਨੂੰ ਵੱਢ ਦਿੱਤਾ ਹੈ ਤੁਸੀਂ ਜਾ ਕੇ ਚੁੱਕ ਲਿਆਓ। 

ਦੂਜੇ ਪਾਸੇ ਮੌਕੇ 'ਤੇ ਪਹੁੰਚੇ ਸਬ ਇੰਸਪੈਕਟਰ ਹਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਕਤਲ ਤੇਜ਼ਧਾਰ ਹਥਿਆਰਾਂ ਦੇ ਨਾਲ ਪਿੰਡ ਦੇ ਬਾਹਰ ਵਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਨੌਜਵਾਨਾਂ ਦੇ ਵੱਲੋਂ ਮੋਟਰਸਾਈਕਲ ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇਨ੍ਹਾਂ ਦਾ ਆਪਸ ਵਿਚ ਇੱਕ ਕੇਸ ਚੱਲ ਰਿਹਾ ਸੀ, ਜਿਸ ਦਾ ਸ਼ਾਇਦ ਪਿੰਡ ਪੱਧਰ ਤੇ ਰਾਜੀਨਾਂਵਾ ਵੀ ਹੋ ਚੁੱਕਾ ਸੀ।  ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀ ਵੀ ਇਸ ਹੀ ਪਿੰਡ ਦੇ ਹੀ ਰਹਿਣ ਵਾਲੇ ਹਨ ਜਲਦੀ ਹੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਜਾਵੇਗਾ।

WATCH LIVE TV