Murder News: ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਤਰਖਾਣ ਵਾਲਾ ਵਿਖੇ ਡੇਰੇ ਦੇ ਸਾਧੂ ਦਾ ਖੂੰਡਾ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੱਈਏ ਕਿ ਪਿੰਡ ਤਰਖਾਣ ਵਾਲਾ ਵਿੱਚ ਸਥਿਤ ਡੇਰੇ ਵਿੱਚ ਸਾਧੂ ਦਾ ਪਿੰਡ ਦੇ ਹੀ ਡੇਰੇ ਵਿੱਚ ਰਹਿਣ ਵਾਲੇ ਸਖ਼ਸ਼ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਤੇ ਉਸ ਨੇ ਸਾਧੂ ਦਾ ਖੂੰਡਾ ਮਾਰਕੇ ਕਤਲ ਕਰ ਦਿੱਤਾ।


COMMERCIAL BREAK
SCROLL TO CONTINUE READING

ਜਾਣਕਾਰੀ ਅਨੁਸਾਰ ਪਿੰਡ ਤਰਖਾਣਵਾਲਾ ਵਿਖੇ ਬਣੇ ਚਾਂਦੀ ਨਾਥ ਡੇਰੇ ’ਚ ਪਿਛਲੇ ਦੋ ਮਹੀਨਿਆਂ ਤੋਂ ਰਹਿ ਰਹੇ ਇਕ ਸਾਧੂ ਤੋਤਾ ਨਾਥ ਦਾ ਉਸਦੇ ਨਾਲ ਰਹਿੰਦੇ ਸਾਥੀ ਸਾਧੂ ਗੌਰਵ ਗੋਗਾ ਵੱਲੋਂ ਮਾਮੂਲੀ ਝਗੜੇ ਨੂੰ ਲੈ ਕੇ ਖੂੰਡਾ ਮਾਰ ਕੇ ਕਤਲ ਕਰ ਦਿੱਤਾ ਗਿਆ। ਓਧਰ ਵਾਰਦਾਤ ਦਾ ਪਤਾ ਚੱਲਦਿਆ ਹੀ ਘਟਨਾ ਸਥਾਨ ’ਤੇ ਪੁੱਜੇ ਮਲੋਟ ਦੇ ਡੀਐਸਪੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਦੱਸਿਆ ਜਾ ਰਿਹਾ ਹੈ ਕਿ ਹਤਿਆਰਾ ਸਾਧੂ ਦੇ ਪਿੰਡ ਦਾ ਹੀ ਰਹਿਣ ਵਾਲਾ ਸੀ ਤੇ ਪਿਛਲੇ ਤਿੰਨ ਸਾਲਾਂ ਤੋਂ ਡੇਰੇ ਅੰਦਰ ਹੀ ਰਹਿ ਰਿਹਾ ਸੀ। ਬੀਤੀ ਸ਼ਾਮ ਨੂੰ ਖਾਣਾ ਖਾਣ ਤੋਂ ਬਾਅਦ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤੇ ਇਸ ਦੌਰਾਨ ਗੌਰਵ ਗੋਗਾ ਵੱਲੋਂ ਤੋਤਾ ਰਾਮ ਦੇ ਖੂੰਡਾ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।


ਇਹ ਵੀ ਪੜ੍ਹੋ : ਵੱਡੀ ਖ਼ਬਰ! ਗਿਆਨੀ ਰਘਬੀਰ ਸਿੰਘ ਬਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ


ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਲੁੱਟ-ਖੋਹ, ਫਾਇਰਿੰਗ ਤੇ ਕਤਲ ਦੀਆਂ ਵਾਰਦਾਤਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੁਲਜ਼ਮ ਬੇਖੌਫ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਪੁਲਿਸ ਵੱਲੋਂ ਕੀਤੇ ਜਾ ਰਹੇ ਯਚਨ ਨਾਕਾਫੀ ਸਾਬਿਤ ਹੋ ਰਹੇ ਹਨ।


ਇਹ ਵੀ ਪੜ੍ਹੋ : Punjab News: ਡਿਊਟੀ ਦੌਰਾਨ ਭਾਰਤੀ ਫੌਜ ਦਾ ਜਵਾਨ ਹੋਇਆ ਸ਼ਹੀਦ, ਇੱਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ


ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ