Tarn Taran News: ਤਰਨਤਾਰਨ ਦੇ ਪਿੰਡ ਭੈਲ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ। ਇੱਕ ਪ੍ਰੋਗਰਾਮ ਦੌਰਾਨ ਡੀਜੇ ਉਪਰ ਭੰਗੜਾ ਪਾਉਂਦੇ ਸਮੇਂ ਪਿੰਡ ਦੇ ਕੁਝ ਨੌਜਵਾਨਾਂ ਦਾ ਆਪਸ ਵਿੱਚ ਝਗੜਾ ਹੋਇਆ ਸੀ। ਇਸ ਤੋਂ ਬਾਅਦ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੋ ਘਾਟ ਉਤਾਰ ਦਿੱਤਾ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕੇਸ ਦਰਜ ਕਰ ਲਿਆ ਹੈ।


COMMERCIAL BREAK
SCROLL TO CONTINUE READING

ਸ਼ੁੱਕਰਵਾਰ ਦੇਰ ਰਾਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪ੍ਰੋਗਰਾਮ 'ਚ ਡੀਜੇ 'ਤੇ ਵੱਜਦੇ ਪੰਜਾਬੀ ਗੀਤਾਂ ਨੂੰ ਰੋਕਣ ਨੂੰ ਲੈ ਕੇ ਲੜਾਈ ਸ਼ੁਰੂ ਹੋਈ ਸੀ। ਜਿਸ 'ਚ ਲੜਾਈ ਰੋਕਣ ਆਏ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਵਿੱਚ ਉਸਦੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਪਿੰਡ ਭੈਲ ਦੇ ਗੁਰਜੀਤ ਸਿੰਘ ਨੇ ਪ੍ਰੋਗਰਾਮ ਕਰਵਾਇਆ ਸੀ। ਬੇਟੀ ਦੇ ਜਨਮ ਦੀ ਖੁਸ਼ੀ 'ਚ ਉਨ੍ਹਾਂ ਦੇ ਘਰ 'ਚ ਸਮਾਗਮ ਕਰਵਾਇਆ ਗਿਆ ਸੀ। ਜਿਸ ਵਿੱਚ ਪਿੰਡ ਦੇ ਕੁਝ ਲੋਕਾਂ ਨੂੰ ਵੀ ਬੁਲਾਇਆ ਗਿਆ। ਇਸ ਦੌਰਾਨ ਡੀਜੇ 'ਤੇ ਚੱਲ ਰਹੇ ਪੰਜਾਬੀ ਗੀਤ ਨੂੰ ਇੱਕ ਨੌਜਵਾਨ ਨੇ ਰੋਕ ਲਿਆ। ਗਾਣਾ ਬੰਦ ਹੋਣ ਕਾਰਨ ਲੜਾਈ ਸ਼ੁਰੂ ਹੋ ਗਈ। ਲੜਾਈ ਨੂੰ ਰੋਕਣ ਲਈ ਗੁਰਜੀਤ ਸਿੰਘ ਦਾ ਗੁਆਂਢੀ ਸ਼ਮਸ਼ੇਰ ਸਿੰਘ ਸ਼ੇਰਾ ਅੱਗੇ ਆਇਆ ਤੇ ਸਾਰਿਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਨ ਲੱਗਾ।


ਇਹ ਵੀ ਪੜ੍ਹੋ : Jalandhar Farmers Protest Update: ਕਿਸਾਨਾਂ ਤੇ ਮਾਨ ਵਿਚਾਲੇ ਮੀਟਿੰਗ ਖ਼ਤਮ, ਸੜਕਾਂ ਖੋਲ੍ਹਣ ਦਾ ਕੀਤਾ ਵਾਅਦਾ, ਰੇਲਵੇ ਟ੍ਰੈਕ ਕੀਤੇ ਖਾਲੀ


ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ
ਇਸ ਦੌਰਾਨ ਪਿੰਡ ਦੇ ਕੁਝ ਲੋਕਾਂ ਨੇ ਸ਼ਮਸ਼ੇਰ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਸ਼ਮਸ਼ੇਰ ਸਿੰਘ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਮੌਕੇ 'ਤੇ ਪਹੁੰਚੇ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ : Ludhiana Ladowal Toll Price: ਲੋਕਾਂ ਲਈ ਵੱਡਾ ਝਟਕਾ- ਲਾਡੋਵਾਲ ਟੋਲ ਪਲਾਜ਼ਾ ਦੀਆਂ ਕੀਮਤਾਂ 'ਚ ਮੁੜ ਤੋਂ ਹੋਇਆ ਇਜਾਫਾ