Sukhjinder Randhawa News: ਨਰਵੀਰ ਗਿੱਲ ਨੇ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੈਵੀਰ 'ਤੇ ਕੁੱਟਮਾਰ ਦੇ ਲਗਾਏ ਦੋਸ਼
Advertisement
Article Detail0/zeephh/zeephh1839544

Sukhjinder Randhawa News: ਨਰਵੀਰ ਗਿੱਲ ਨੇ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੈਵੀਰ 'ਤੇ ਕੁੱਟਮਾਰ ਦੇ ਲਗਾਏ ਦੋਸ਼

Sukhjinder Randhawa News: ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਲਾਅ ਦੇ ਵਿਦਿਆਰਥੀ ਨੇ ਉਦੈਵੀਰ ਉਪਰ ਗੰਭੀਰ ਦੋਸ਼ ਲਗਾਏ ਹਨ।

Sukhjinder Randhawa News: ਨਰਵੀਰ ਗਿੱਲ ਨੇ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੈਵੀਰ 'ਤੇ ਕੁੱਟਮਾਰ ਦੇ ਲਗਾਏ ਦੋਸ਼

Sukhjinder Randhawa News: ਲਾਅ ਦੇ ਵਿਦਿਆਰਥੀ ਨਰਵੀਰ ਸਿੰਘ ਗਿੱਲ ਵੱਲੋਂ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਉਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਗਏ। ਨਰਵੀਰ ਸਿੰਘ ਗਿੱਲ ਨੇ ਦੋਸ਼ ਲਗਾਏ ਕਿ ਬੀਤੀ ਰਾਤ ਚੰਡੀਗੜ੍ਹ ਦੇ ਸੈਕਟਰ 17 ਵਿੱਚ ਉਦੈਵੀਰ ਸਿੰਘ ਰੰਧਾਵਾ ਵੱਲੋਂ ਆਪਣੇ ਸਾਥੀਆਂ ਸਮੇਤ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਗਈ। ਉਸ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਸੈਕਟਰ-17 ਵਿੱਚ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਸ ਨੇ ਦੱਸਿਆ ਕਿ ਬੰਦੂਕ ਦੇ ਜ਼ੋਰ ਉਤੇ ਗੱਡੀ ਵਿੱਚ ਬਿਠਾ ਕੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ।

ਰੌਲਾ ਵਧਣ ਤੋਂ ਬਾਅਦ ਪੁਲਿਸ ਨੇ ਦੋਵੇਂ ਧਿਰਾਂ ਨੂੰ ਪੁਲਿਸ ਸਟੇਸ਼ਨ ਬੁਲਾ ਲਿਆ ਸੀ। ਇਸ ਮਗਰੋਂ ਪੁਲਿਸ ਨੇ ਨਰਵੀਰ ਸਿੰਘ ਦੀ ਮੈਡੀਕਲ ਰਿਪੋਰਟ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ। ਪੀੜਤ ਦੇ ਸਿਰ 'ਤੇ ਸੱਟ ਲੱਗੀ ਹੈ। ਰੌਲਾ ਪਾਉਣ 'ਤੇ ਮੁਲਜ਼ਮ ਉਸ ਨੂੰ ਸੈਕਟਰ-17 ਥਾਣੇ ਲੈ ਗਏ। ਉਥੇ ਪੁਲਿਸ ਨੇ ਪਹਿਲਾਂ ਪੀੜਤ ਦਾ ਇਲਾਜ ਕਰਵਾਇਆ, ਫਿਰ ਉਸ ਨੂੰ ਥਾਣੇ 'ਚ ਬਿਠਾ ਲਿਆ। ਪੁੱਛਗਿੱਛ ਤੋਂ ਬਾਅਦ ਦੇਰ ਰਾਤ ਉਹ ਵਾਪਸ ਆਇਆ।

ਪੀੜਤ ਵਿਦਿਆਰਥੀ ਨਰਵੀਰ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਯੂਨੀਵਰਸਿਟੀ ਵਿੱਚ ਲਾਅ ਕਰ ਰਿਹਾ ਹੈ। ਬੁੱਧਵਾਰ ਦੇਰ ਸ਼ਾਮ ਸੈਕਟਰ-17 'ਚ ਖਾਣਾ ਖਾਣ ਆਇਆ ਸੀ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪੁੱਤਰ ਉਦੈਵੀਰ ਸਿੰਘ ਕੁਝ ਗੰਨਮੈਨਾਂ ਨਾਲ ਉਥੇ ਪਹੁੰਚ ਗਿਆ। ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : Sikhs in Pakistan: ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਸਿੱਖ ਪਰਿਵਾਰਾਂ ਨੂੰ ਮਿਲ ਰਹੀਆਂ ਧਮਕੀਆਂ!

ਨਰਵੀਰ ਅਨੁਸਾਰ ਮੁਲਜ਼ਮਾਂ ਨੇ ਉਸ ਨੂੰ ਬੰਦੂਕ ਦੇ ਜ਼ੋਰ 'ਤੇ ਕਾਰ 'ਚ ਬਿਠਾ ਲਿਆ। ਕਾਰ 'ਚ ਬੈਠ ਕੇ ਲੋਕਾਂ ਨੂੰ ਦੇਖ ਕੇ ਉਸ ਨੇ ਰੌਲਾ ਪਾਇਆ ਤਾਂ ਦੋਸ਼ੀ ਉਸ ਨੂੰ ਸੈਕਟਰ-17 ਥਾਣੇ ਲੈ ਗਏ। ਇਸ ਲੜਾਈ ਦੌਰਾਨ ਸਿਰ ਵਿੱਚ ਸੱਟ ਵੀ ਲੱਗੀ। ਚਰਚਾ ਇਹ ਵੀ ਹੈ ਕਿ ਨਰਵੀਰ ਤੇ ਉਦੈਵੀਰ ਰੰਧਾਵਾ ਵਿੱਚ ਪੁਰਾਣੀ ਰੰਜ਼ਿਸ਼ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਚੱਲ਼ ਰਹੀ ਹੈ ਪਰ ਅੱਜ ਤੱਕ ਦੁਸ਼ਮਣੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 

ਇਹ ਵੀ ਪੜ੍ਹੋ : Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਤੋਂ 7 ਮੋਬਾਇਲ, 3 ਚਾਰਜਰ ਅਤੇ 23 ਜਰਦੇ ਦੀਆਂ ਪੁੜੀਆਂ ਬਰਾਮਦ

Trending news