ਭਾਰਤ ਸ਼ਰਮਾ/ਲੁਧਿਆਣਾ : ਵੇਟ ਲਿਫਟਿੰਗ ਅਤੇ ਪਾਵਰ ਲਿਫਟਿੰਗ ਦੀ ਨੈਸ਼ਨਲ ਖਿਡਾਰਨ ਨੇ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਇਕ ਸਬ ਇੰਸਪੈਕਟਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਲਾਏ ਹਨ। ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੰਦਿਆਂ ਪੀੜਤ ਔਰਤ ਨੇ ਦੱਸਿਆ ਕਿ ਸਬ ਇੰਸਪੈਕਟਰ ਨੇ ਪਹਿਲੋਂ ਉਸ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਦੀ ਆਬਰੂ ਲੁੱਟੀ। ਫਿਰ ਗੁਪਤ ਢੰਗ ਨਾਲ ਬਣਾਈ ਗਈ ਵੀਡੀਓ ਦਿਖਾ ਕੇ ਉਸ ਨੂੰ ਬਲੈਕਮੇਲ ਕੀਤਾ ਤੇ ਸ਼ਹਿਰ ਦੀਆਂ ਅਲੱਗ ਅਲੱਗ ਥਾਵਾਂ 'ਤੇ ਸੱਦ ਕੇ 12 ਵਾਰ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ । 


COMMERCIAL BREAK
SCROLL TO CONTINUE READING

ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਨੇ ਸਬ ਇੰਸਪੈਕਟਰ ਤੇ ਉਸ ਦਾ ਕਥਿਤ ਤੌਰ ਤੇ ਸਰੀਰਕ ਸੋਸ਼ਣ ਕਰਨ ਦੇ ਇਲਜ਼ਾਮ ਲਗਾਏ, ਇਸ ਪੂਰੇ ਮਾਮਲੇ ਨੂੰ ਲੈ ਕੇ ਜਦੋਂ ਮਹਿਲਾ ਨੇ ਮੀਡੀਆ ਨਾਲ ਗੱਲਬਾਤ ਕੀਤੀ ਤਾਂ ਉਹ ਫੁੱਟ ਫੁੱਟ ਕੇ ਰੋਣ ਲੱਗੀ ਅਤੇ ਆਪਣੀ ਦਰਦ ਬਿਆਨ ਕਰਦਿਆਂ ਉਨ੍ਹਾਂ ਇਲਜ਼ਾਮ ਲਗਾਇਆ ਕਿ ਉਹ ਸਪੋਰਟਸ ਭਾਰਤੀ ਖਿਡਾਰਨ ਰਹੀ ਹੈ ਅਤੇ ਮੁਲਜ਼ਮ ਨੇ ਉਸ ਨੂੰ ਸਪੋਰਟਸ ਕੋਟੇ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਹੈ ਅਤੇ ਨਾਲ ਉਸ ਨੂੰ ਬਲੈਕਮੇਲ ਵੀ ਕੀਤਾ। 


ਆਪਣੀ ਸ਼ਿਕਾਇਤ ਲੈ ਕੇ ਪਹੁੰਚੀ ਪੀੜਤ ਮਹਿਲਾ ਨੇ ਦੱਸਿਆ ਕਿ ਉਸ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਬ ਇੰਸਪੈਕਟਰ ਨੇ ਉਸ ਨੂੰ ਕਿਸੇ ਹੋਟਲ ਵਿੱਚ ਸੱਦਿਆ ਅਤੇ ਫਿਰ ਉੱਥੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਇਸ ਤੋਂ ਬਾਅਦ ਵੀ ਉਹ ਉਸ ਨੂੰ ਲਗਾਤਾਰ ਬਲੈਕਮੇਲ ਕਰਦਾ ਰਿਹਾ ਅਤੇ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ। ਉਨ੍ਹਾਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਲੈ ਕੇ ਘਬਰਾਉਂਦੀ ਰਹੀ ਕਿਉਂਕਿ ਉਸ ਨੂੰ ਨੌਕਰੀ ਦੀ ਲੋੜ ਸੀ  ਅਤੇ ਮੁਲਜ਼ਮ ਪੁਲੀਸ ਸਬ ਇੰਸਪੈਕਟਰ ਨੇ ਉਸ ਨੂੰ ਸਪੋਰਟਸ ਕੋਟੇ ਵਿੱਚ ਨੌਕਰੀ ਦੇਣ ਦਾ ਝਾਂਸਾ ਦਿੱਤਾ ਅਤੇ ਲਗਾਤਾਰ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ ਪੀਡ਼ਤਾ ਨੇ ਕਿਹਾ ਕਿ ਉਸ ਨੇ ਇਨਸਾਫ ਚਾਹੀਦਾ ਹੈ ਅਤੇ ਮੁਲਜ਼ਮ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਅਪਰਾਧ ਕਰਨ ਵਾਲਾ ਖ਼ੁਦ ਇੱਕ ਪੁਲੀਸ ਮੁਲਾਜ਼ਮ ਹੈ ਇਸ ਕਰਕੇ ਉਸਦਾ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦੇਣ ਲਈ ਅੱਜ ਪਹੁੰਚੀ ਹੈ, ਜਦਕਿ ਦੂਜੇ ਪਾਸੇ ਜਦੋਂ ਸਬ ਇੰਸਪੈਕਟਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫੋਨ ਤੇ ਕਿਹਾ ਕਿ ਉਹ ਕੁਝ ਦੇਰ ਬਾਅਦ ਹੀ ਮੀਡੀਆ ਨਾਲ ਗੱਲਬਾਤ ਕਰੇਗਾ ਉਨ੍ਹਾਂ ਕਿਹਾ ਕਿ ਜੋ ਆਰੋਪ ਉਨ੍ਹਾਂ ਤੇ ਲਗਾਏ ਨੇ ਉਹ ਸਭ ਝੂਠੇ ਨੇ ਏਸ ਕਰਕੇ ਜਲਦ ਹੀ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ।


WATCH LIVE TV