NIA Action:  ਦੇਸ਼ ਵਿੱਚ ਖਾਲਿਸਤਾਨੀ ਦਹਿਸ਼ਤੀ ਮੁਹਿੰਮ ਨੂੰ ਤੇਜ਼ ਕਰਦਿਆਂ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਬੁੱਧਵਾਰ ਨੂੰ ‘ਸੂਚੀਬੱਧ ਦਹਿਸ਼ਤਗਰਦਾਂ’ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਅਤੇ ਲਖਬੀਰ ਲੰਡਾ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 10-10 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਐਨਆਈਏ ਨੇ ਇਨ੍ਹਾਂ ਦਹਿਸ਼ਤਗਰਦਾਂ ਦੇ ਤਿੰਨ ਸਾਥੀਆਂ ਪਰਮਿੰਦਰ ਸਿੰਘ ਕੈਰਾ ਉਰਫ਼ ਪੱਟੂ, ਸਤਨਾਮ ਸਿੰਘ ਉਰਫ਼ ਸਤਬੀਰ ਸਿੰਘ ਉਰਫ਼ ਸੱਤਾ ਅਤੇ ਯਾਦਵਿੰਦਰ ਸਿੰਘ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

ਇਹ ਪੰਜ ਮੁਲਜ਼ਮ ਭਾਰਤ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਪੰਜਾਬ ਰਾਜ ਵਿੱਚ ਦਹਿਸ਼ਤ ਫੈਲਾਉਣ ਦੇ ਉਦੇਸ਼ ਨਾਲ BKI ਦੀਆਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਲੋੜੀਂਦੇ ਸਨ। ਜਾਂਚ ਏਜੰਸੀ ਨੇ ਇਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਸੀ। ਲੋੜੀਂਦੇ ਅੱਤਵਾਦੀਆਂ 'ਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ BKI ਲਈ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਕਾਰੋਬਾਰੀਆਂ ਤੋਂ ਫਿਰੌਤੀ ਰਾਹੀਂ ਫੰਡ ਇਕੱਠਾ ਕਰਨ ਤੋਂ ਇਲਾਵਾ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਅਤੇ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਦੋਸ਼ ਹੈ।


ਉਹ ਪੰਜਾਬ ਰਾਜ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਨਿਸ਼ਾਨਾ ਬਣਾਉਣ ਦੇ ਨਾਲ-ਨਾਲ ਟਾਰਗੇਟ ਕਿਲਿੰਗ ਨਾਲ ਸਬੰਧਤ ਮਾਮਲਿਆਂ ਵਿੱਚ ਵੀ ਲੋੜੀਂਦੇ ਹਨ। ਐਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਅੱਤਵਾਦੀ ਪੈਸੇ ਦਾ ਲਾਲਚ BKI ਲਈ ਨਵੇਂ ਮੈਂਬਰਾਂ ਦੀ ਭਰਤੀ ਕਰਨ ਵਿੱਚ ਲੱਗੇ ਹੋਏ ਹਨ। ਇਨ੍ਹਾਂ ਨੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਆਪਣੀਆਂ ਅੱਤਵਾਦੀ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਵੱਖ-ਵੱਖ ਦੇਸ਼ਾਂ ਵਿੱਚ ਆਪਣੇ ਕਾਰਕੁੰਨਾਂ ਦਾ ਇੱਕ ਨੈਟਵਰਕ ਵੀ ਸਥਾਪਿਤ ਕੀਤਾ ਹੈ। 


ਅੱਤਵਾਦੀ ਲਖਬੀਰ ਸਿੰਘ ਲੰਡਾ ਪੰਜਾਬ ਵਿੱਚ ਆਰਪੀਜੀ ਹਮਲੇ ਦਾ ਮਾਸਟਰਮਾਈਂਡ ਹੈ। ਇਸ ਤੋਂ ਪਹਿਲਾਂ NIA ਨੇ ਲਾਂਡਾ ਖਿਲਾਫ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦਾ ਰਹਿਣ ਵਾਲਾ ਲਖਬੀਰ ਇਸ ਸਮੇਂ ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਸ਼ਹਿਰ ਵਿੱਚ ਲੁਕਿਆ ਹੋਇਆ ਹੈ।


ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਪਾਕਿਸਤਾਨ ਸਥਿਤ 'ਸੂਚੀਬੱਧ ਵਿਅਕਤੀਗਤ ਅੱਤਵਾਦੀ' ਅਤੇ BKI ਦਾ ਮੈਂਬਰ ਹੈ। ਉਹ ਮੂਲ ਰੂਪ ਵਿੱਚ ਗੇਟ ਨੰਬਰ 5, ਸੱਚਖੰਡ, ਗੁਰਦੁਆਰਾ ਹਜ਼ੂਰ ਸਾਹਿਬ, ਜ਼ਿਲ੍ਹਾ ਨਾਂਦੇੜ, ਮਹਾਰਾਸ਼ਟਰ ਦਾ ਵਸਨੀਕ ਹੈ, ਜਿਸਦਾ ਪੱਕਾ ਪਤਾ ਪੰਜਾਬ ਵਿੱਚ ਜ਼ਿਲ੍ਹਾ ਤਰਨਤਾਰਨ ਹੈ। ਲੰਡਾ ਪਿੰਡ ਹਰੀਕੇ, ਜ਼ਿਲ੍ਹਾ ਤਰਨਤਾਰਨ ਦਾ ਵਸਨੀਕ ਹੈ, ਜਦਕਿ ਪਰਮਿੰਦਰ ਸਿੰਘ ਖਹਿਰਾ ਉਰਫ਼ ਪੱਟੂ ਬਘੇਲਵਾਲਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦਾ ਵਾਸੀ ਹੈ। ਸਤਨਾਮ ਸਿੰਘ ਉਰਫ਼ ਸਤਬੀਰ ਸਿੰਘ ਉਰਫ਼ ਸੱਤਾ ਨੌਸ਼ਹਿਰਾ ਵਾਸੀ ਨੌਸ਼ਹਿਰਾ ਪੰਨੂੰਆਂ, ਥਾਣਾ ਸਰਹਾਲੀ, ਤਰਨਤਾਰਨ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਯਾਦਵਿੰਦਰ ਸਿੰਘ ਉਰਫ਼ ਯਾਦਾ ਤਰਨਤਾਰਨ ਜ਼ਿਲ੍ਹੇ ਦੇ ਵਾਸੀ ਚੱਬਾ ਕਲਾਂ ਪਿੰਡ ਦਾ ਵਸਨੀਕ ਹੈ। 


ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ ਨੇ ਅੱਜ ਕੈਨੇਡਾ ਸਮੇਤ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਅਤੇ ਅੱਤਵਾਦੀਆਂ ਖਿਲਾਫ ਦੋ ਵੱਡੀਆਂ ਕਾਰਵਾਈਆਂ ਕੀਤੀਆਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਕੈਨੇਡਾ ਸਮੇਤ ਵਿਦੇਸ਼ਾਂ 'ਚ ਰਹਿੰਦੇ ਗੈਂਗਸਟਰਾਂ ਅਤੇ ਖਾਲਿਸਤਾਨੀਆਂ ਖਿਲਾਫ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਕੀਤੀ ਗਈ ਇਹ ਸਭ ਤੋਂ ਵੱਡੀ ਕਾਰਵਾਈ ਹੈ। ਇਸ ਤੋਂ ਪਹਿਲਾਂ 43 ਗੈਂਗਸਟਰਾਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਸੂਚਨਾ ਦੇਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।


ਇਹ ਵੀ ਪੜ੍ਹੋ : Canada News: 'ਕੈਨੇਡਾ ‘ਚ 25 ਸਤੰਬਰ ਨੂੰ ਭਾਰਤ ਦੇ ਖਿਲਾਫ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ‘ਚ ਹਿੰਸਾ ਹੋਣ ਦਾ ਡਰ'