NIA Raid News: ਰਾਸ਼ਟਰੀ ਜਾਂਚ ਏਜੰਸੀ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਈਂ ਛਾਪੇਮਾਰੀ ਜਾਰੀ ਹੈ। ਜਾਂਚ ਟੀਮ ਦੀ ਇੱਕ ਟੀਮ ਨੇ ਪੰਜਾਬੀ ਗਾਇਕ ਰਣਜੀਤ ਰਾਣਾ ਦੇ ਰਿਸ਼ਤੇਦਾਰ ਦੇ ਘਰ ਛਾਪੇਮਾਰੀ ਕੀਤੀ।
Trending Photos
NIA Raid News: ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਕੁਲਥਮ ਵਿੱਚ ਪੰਜਾਬੀ ਗਾਇਕ ਰਣਜੀਤ ਰਾਣਾ ਦੇ ਭਾਣਜੇ ਰਫੀਕ ਸ਼ਾਹ ਦੇ ਘਰ ਉਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਛਾਪੇਮਾਰੀ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਸਵੇਰੇ 6 ਵਜੇ ਦੇ ਕਰੀਬ ਰਫੀਕ ਸ਼ਾਹ ਦੇ ਘਰ ਪੁੱਜ ਗਈ ਸੀ। ਇਸ ਛਾਪੇਮਾਰੀ ਦੇ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਏ ਹਨ। ਫਿਲਹਾਲ ਐਨਆਈਏ ਦੀ ਛਾਪੇਮਾਰੀ ਜਾਰੀ ਹੈ।
ਕਾਬਿਲੇਗੌਰ ਹੈ ਕਿ ਮੰਗਲਵਾਰ ਤੜਕੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ 'ਚ ਕਈ ਥਾਵਾਂ 'ਤੇ (NIA Raid in Punjab) ਛਾਪੇਮਾਰੀ ਕੀਤੀ। ਪੰਜਾਬ 'ਚ ਮੋਗਾ ਦੇ ਅਧੀਨ ਆਉਂਦੇ ਧੂਰਕੋਟ (ਨਿਹਾਲ ਸਿੰਘ ਵਾਲਾ), ਹੁਸ਼ਿਆਰਪੁਰ ਦੇ ਪਿੰਡ ਡੱਲੇਵਾਲ ਅਤੇ ਜ਼ਿਲ੍ਹਾ ਜਲੰਧਰ ਅਧੀਨ ਪੈਂਦੇ ਪਿੰਡ ਦੌਲਪੁਰ (ਕਿਸ਼ਨਗੜ੍ਹ) 'ਚ ਵਿਦੇਸ਼ਾਂ 'ਚ ਬੈਠੇ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸਬੰਧਾਂ ਨੂੰ ਲੈ ਕੇ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ। NIA ਨੇ ਜਲੰਧਰ 'ਚ ਦੋ ਥਾਵਾਂ 'ਤੇ ਛਾਪੇਮਾਰੀ ਕੀਤੀ।
ਐਨਆਈਏ ਦੀ ਟੀਮ ਕਿਸ਼ਨਗੜ੍ਹ ਨੇੜੇ ਦੌਲਤਪੁਰ ਪਿੰਡ ਵਿੱਚ ਸਾਬਕਾ ਸਰਪੰਚ ਦੇ ਘਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਘਰ ਰਾਤ 3 ਵਜੇ NIA ਨੇ ਛਾਪਾ ਮਾਰਿਆ ਗਿਆ ਹੈ। ਮਲਕੀਤ ਸਿੰਘ ਦੌਲਤਪੁਰ ਅਕਾਲੀ ਦਲ ਦੇ ਆਗੂ ਹਨ। ਇਸ ਦੌਰਾਨ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਕਿਸੇ ਨੂੰ ਵੀ ਘਰੋਂ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab News: ਪੰਜਾਬ ਵਿੱਚ ਇਸ ਸਾਲ ਜੁਲਾਈ ਦੇ ਮਹੀਨੇ 'ਚ ਪਏ ਭਾਰੀ ਮੀਂਹ ਨੇ ਬਣਾਇਆ ਰਿਕਾਰਡ, 2000 ਤੋਂ ਬਾਅਦ...
ਇਸ ਦੇ ਨਾਲ ਹੀ ਐਨਆਈਏ ਨੇ ਪਿੰਡ ਡੱਲੇਵਾਲ ਦੇ ਲਵਸ਼ਿੰਦਰ ਸਿੰਘ ਦੇ ਘਰ ਵੀ ਛਾਪਾ ਮਾਰਿਆ। ਲਵਸ਼ਿੰਦਰ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ ਨਾਲ ਸਬੰਧਤ ਹੈ। NIA ਨੇ ਇੱਕ ਸ਼ੱਕੀ ਫੋਨ ਕਾਲ 'ਤੇ ਛਾਪਾ ਮਾਰਿਆ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਮਲੌਟ ਦੇ ਨਜ਼ਦੀਕ ਪਿੰਡ ਸਰਾਵਾਂ ਬੋਦਲਾ ਵਿਖੇ ਅੱਜ ਸਵੇਰ ਵੇਲੇ NIA ਨੇ (NIA Raid in Punjab) ਛਾਪੇਮਾਰੀ ਕੀਤੀ। ਕਰੀਬ ਢਾਈ ਘੰਟੇ ਚੱਲੀ ਰੇਡ ਤੋਂ ਬਾਅਦ ਜਾਂਚ ਕਰਨ ਤੋਂ ਬਾਅਦ ਸਤਨਾਮ ਸਿੰਘ ਦਾ ਮੋਬਾਈਲ ਨਾਲ ਲੈ ਗਏ ਆਏ 7 ਅਗਸਤ ਨੂੰ ਦਿੱਲੀ ਪਹੁੰਚਣ ਦਾ ਨੋਟਿਸ ਦੇ ਕੇ ਚੱਲੇ ਗਏ।
ਇਹ ਵੀ ਪੜ੍ਹੋ : Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ