High Security in Anandpur Sahib: ਖ਼ਾਲਸਾ ਸਾਜਨਾ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਚੱਪੇ-ਚੱਪੇ `ਤੇ ਪੁਲਿਸ ਤਾਇਨਾਤ
High Security in Anandpur Sahib: ਵਿਸਾਖੀ ਦੇ ਤਿਉਹਾਰ ਉਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹੈ। ਪੁਲਿਸ ਵੱਲੋਂ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
High Security in Anandpur Sahib: ਖ਼ਾਲਸਾ ਪੰਥ ਦੇ ਪ੍ਰਗਟ ਦਿਹਾੜੇ ਨੂੰ ਲੈ ਕੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ ਪਾਏ ਜਾਣਗੇ। ਅਖੰਡ ਪਾਠ ਸਾਹਿਬ ਦੇ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕੀਤੀ ਗਈ। ਹਾਲਾਕਿ ਵਿਸਾਖੀ ਦਾ ਦਿਹਾੜਾ ਕੱਲ੍ਹ ਮਨਾਇਆ ਜਾਣਾ ਹੈ ਪਰ ਅੱਜ ਵੀ ਵੱਡੀ ਤਾਦਾਦ ਵਿੱਚ ਸੰਗਤ ਤਖ਼ਤ ਸਾਹਿਬ ਨਤਮਸਤਕ ਹੋਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਖ਼ਾਲਸਾ ਪੰਥ ਦਾ ਜਨਮ ਦਿਹਾੜਾ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੂਰੇ ਜਾਹੋ-ਜਲਾਲ ਅਤੇ ਸ਼ਾਨੋ-ਸ਼ੌਕਤ ਮਨਾਇਆ ਜਾਵੇਗਾ।
ਖਾਲਸਾ ਸਾਜਨਾ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਠਹਿਰ ਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਪ੍ਰਸ਼ਾਸਨ ਵੱਲੋਂ ਸੰਗਤ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ 52 ਡਿਊਟੀ ਮੈਜਿਸਟ੍ਰੇਟ ਤੇ 52 ਹੀ ਡੀਐਸਪੀ ਤਾਇਨਾਤ ਕੀਤੇ ਗਏ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਪੁਖਤਾ ਕੀਤੇ ਗਏ ਹਨ।
ਇਥੋਂ ਤੱਕ ਕਿ ਐਬੂਲੈਂਸ ਨੂੰ ਚੈਕ ਕਰਕੇ ਅੱਗੇ ਤੋਰਿਆ ਜਾ ਰਿਹਾ ਹੈ। ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਦੌਰਾਨ ਜਿੱਥੇ ਤਿੰਨ ਦਿਨ ਅੰਮ੍ਰਿਤ ਸੰਚਾਰ ਹੋਵੇਗਾ ਉੱਥੇ ਹੀ ਤਖ਼ਤ ਸਾਹਿਬ ਵਿਖੇ ਤਿੰਨ ਦਿਨ ਲਗਾਤਾਰ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਖ-ਵੱਖ ਥਾਈਂ ਪੁਲਿਸ ਤਾਇਨਾਤ ਕੀਤੀ ਹੈ। ਪੁਲਿਸ ਦੇ ਆਲਾ ਅਧਿਕਾਰੀ ਬਾਜ਼ ਅੱਖ ਰੱਖ ਰਹੇ ਹਨ।
ਇਹ ਵੀ ਪੜ੍ਹੋ : Jalandhar Lok Sabha bypoll election 2023: ਭਾਜਪਾ ਨੇ ਜਲੰਧਰ ਜਿਮਨੀ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਕੁਮਾਰ ਦੀ ਰਿਪੋਰਟ