Ludhiana News:  ਸੇਵਾਮੁਕਤ ਜ਼ਿਲ੍ਹਾ ਅਟਾਰਨੀ ਆਪਣੀ ਪਤਨੀ ਨਾਲ ਗੁਰੂਦੇਵ ਨਗਰ ਸਥਿਤ ਆਪਣੇ ਘਰ ਵਿਚ ਇਕੱਲਾ ਰਹਿੰਦਾ ਸੀ, ਜਦਕਿ ਉਸ ਦਾ ਪੁੱਤਰ ਪਟਿਆਲਾ ਵਿਚ ਰਹਿੰਦਾ ਹੈ ਅਤੇ ਕਾਰੋਬਾਰ ਕਰਦਾ ਹੈ। ਬੁੱਧਵਾਰ ਦੁਪਹਿਰ ਨੂੰ ਪਤੀ-ਪਤਨੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਪਤੀ ਨੇ ਗੁੱਸੇ 'ਚ ਆ ਕੇ ਤੇਜ਼ਧਾਰ ਹਥਿਆਰ ਚੁੱਕ ਕੇ ਪਤਨੀ ਦੇ ਸਿਰ 'ਤੇ ਵਾਰ ਕਰ ਦਿੱਤਾ। ਇਸ ਕਾਰਨ ਉਸ ਦੀ ਮੌਕੇ ਉਪਰ ਹੀ ਮੌਤ ਹੋ ਗਈ ਹੈ।


COMMERCIAL BREAK
SCROLL TO CONTINUE READING

ਲੁਧਿਆਣਾ ਨੇੜੇ ਗੁਰੂਦੇਵ ਨਗਰ ਵਿੱਚ ਰਹਿਣ ਵਾਲੇ ਇੱਕ ਸੇਵਾਮੁਕਤ ਜ਼ਿਲ੍ਹਾ ਅਟਾਰਨੀ ਹਰਚਰਨ ਸਿੰਘ ਨੇ ਕਰਵਾ ਚੌਥ ਵਾਲੇ ਦਿਨ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪਤਨੀ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਬਜ਼ੁਰਗ ਨੇ ਖੁਦ ਇਸ ਦੀ ਸੂਚਨਾ ਪਟਿਆਲਾ ਰਹਿੰਦੇ ਆਪਣੇ ਬੇਟੇ ਨੂੰ ਦਿੱਤੀ।


ਸੂਚਨਾ ਮਿਲਣ ਤੋਂ ਬਾਅਦ ਬੇਟਾ ਤੁਰੰਤ ਘਰ ਪਹੁੰਚਿਆ ਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਜਾਂਚ ਤੋਂ ਬਾਅਦ ਬਜ਼ੁਰਗ ਔਰਤ ਮਨਜੀਤ ਕੌਰ (80) ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਹਰਚਰਨ ਸਿੰਘ (85) ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਰਚਰਨ ਸਿੰਘ ਆਪਣੀ ਪਤਨੀ ਮਨਜੀਤ ਕੌਰ ਨਾਲ ਗੁਰੂਦੇਵ ਨਗਰ ਸਥਿਤ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ, ਜਦਕਿ ਉਸ ਦਾ ਪੁੱਤਰ ਪਟਿਆਲਾ ਵਿਚ ਰਹਿੰਦਾ ਹੈ ਤੇ ਕਾਰੋਬਾਰ ਕਰਦਾ ਹੈ।


ਇਹ ਵੀ ਪੜ੍ਹੋ : Sunam Accident News: ਸੁਨਾਮ 'ਚ ਦਰਦਨਾਕ ਹਾਦਸੇ 'ਚ ਬੱਚੇ ਸਮੇਤ 6 ਦੀ ਮੌਤ; ਮਲੇਰਕੋਟਲਾ ਤੋਂ ਮੱਥਾ ਟੇਕ ਕੇ ਆ ਰਹੇ ਸਨ ਵਾਪਸ


ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੁਪਹਿਰ ਨੂੰ ਹਰਚਰਨ ਸਿੰਘ ਅਤੇ ਮਨਜੀਤ ਕੌਰ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਝਗੜਾ ਇੰਨਾ ਵੱਧ ਗਿਆ ਕਿ ਗੁੱਸੇ 'ਚ ਆ ਕੇ ਹਰਚਰਨ ਸਿੰਘ ਨੇ ਤੇਜ਼ਧਾਰ ਹਥਿਆਰ ਚੁੱਕ ਕੇ ਆਪਣੀ ਪਤਨੀ ਦੇ ਸਿਰ 'ਤੇ ਵਾਰ ਕਰ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਆਰੰਭ ਦਿੱਤੀ ਹੈ।


ਇਹ ਵੀ ਪੜ੍ਹੋ : Punjab News: ਪਤਨੀ ਦਾ ਵਰਤ ਖੁੱਲ੍ਹਵਾਉਣ ਲਈ ਕੋਠੇ 'ਤੇ ਚੜ੍ਹੇ ਪਤੀ ਦਾ ਪੈਰ ਫਿਸਲਣ ਕਾਰਨ ਮੌਤ


ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ