Amritsar News: ਪਾਕਿਸਤਾਨ ਤੋਂ ਡਰੋਨ ਰਾਹੀਂ ਹੀਰੋਇਨ ਮੰਗਵਾਉਣ ਵਾਲੇ ਦੋ ਨਸ਼ਾ ਤਸਕਰ ਕਾਬੂ
Amritsar News: ਨਸ਼ਾ ਤਸਕਰ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ ਸਨ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ।
Amritsar News: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਖਬਿਰ ਦੀ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਪੁਲਿਸ ਮੁਤਾਬਿਕ ਨਾਕੇਬੰਦੀ ਦੌਰਾਨ ਇਨ੍ਹਾਂ ਵਿਅਕਤੀ ਨੂੰ ਰੁਕਣ ਲਈ ਇਸ਼ਾਰਾ ਕੀਤਾ ਗਿਆ ਤਾਂ ਇਹ ਮੌਕੇ ਤੋ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ ਜਿਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਹੈਰੋਇਨ ਬਰਾਮਦ ਕੀਤੀ। ਇਹ ਤਸਕਰ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ ਸਨ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ।
ਡੀਐਸਪੀ ਸੁਖਜਿੰਦਰ ਸਿੰਘ ਥਾਪਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਇੱਕ ਗੱਡੀ 'ਤੇ ਸਵਾਰ ਹੋ ਕੇ ਹੈਰੋਇਨ ਲੈ ਕੇ ਆ ਰਹੇ ਹਨ। ਜਦੋਂ ਸਾਡੀ ਪੁਲਿਸ ਟੀਮ ਵੱਲੋਂ ਨਾਕਾਬੰਦੀ ਕੀਤੀ ਗਈ ਤਾਂ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੇ ਚਲਦੇ ਪਿੱਛਾ ਕਰਦੇ ਹੋਏ ਅਸੀਂ ਇਹਨਾਂ ਨੂੰ ਕਾਬੂ ਕਰ ਲਿਆ ਜਦੋਂ ਅਸੀਂ ਇਹਨਾਂ ਦੀ ਤਲਾਸ਼ੀ ਲਈ ਤਾਂ ਅੱਧਾ-ਅੱਧਾ ਕਿਲੋ ਦੇ ਦੋ ਪੈਕਟ ਜਿਹੜੇ ਹੀਰੋਇਨ ਦੇ ਬਰਾਮਦ ਹੋਏ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕੋਲੋ 60 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਹ ਨਸ਼ਾ ਤਸਕਰ ਪਾਕਿਸਤਾਨ ਤੋਂ ਡਰੋਨ ਦੇ ਰਾਹੀਂ ਭਾਰਤ ਵਿੱਚ ਹੀਰੋਇਨ ਮੰਗਵਾਉਂਦੇ ਸਨ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਕਾਬੂ ਕਰਕੇ ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Internet Ban: ਇੰਟਰਨੈਟ ਬੰਦ ਹੋਣ ਕਾਰਨ ਵਪਾਰੀ ਵਰਗ ਅਤੇ ਵਿਦਿਆਰਥੀ ਪ੍ਰੇਸ਼ਾਨ
ਉਨ੍ਹਾਂ ਕਿਹਾ ਕਿ ਰਿਮਾਂਡ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਹ ਕਿੱਥੋਂ ਹੀਰੋਇਨ ਲੈ ਕੇ ਆਉਂਦੇ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਦੇ ਸਨ। ਇਸ ਗੱਲ ਦੀ ਜਾਂਚ ਵੀ ਕੀਤੀ ਜਾਏਗੀ ਕਿ ਇਨ੍ਹਾਂ ਵਿਅਕਤੀਆਂ 'ਤੇ ਹੋਰ ਕਿਹੜੇ-ਕਿਹੜੇ ਮਾਮਲੇ ਦਰਜ ਹਨ ਜਾਂ ਨਹੀਂ ਇਸ ਬਾਰੇ ਵੀ ਪਤਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ: Fazilka Chicken News: ਚਿਕਨ ਦੇ ਪੈਸੇ ਦੇਣ ਨੂੰ ਲੈ ਕੇ ਹੋਇਆ ਵਿਵਾਦ, 10 ਰੁਪਏ ਪਿੱਛੇ ਪਿਆ ਰੌਲਾ