ਪੰਜਾਬ ਦੀਆਂ ਜੇਲ੍ਹਾਂ ਜਾਂ ਮੋਬਾਈਲ ਦੁਕਾਨਾਂ ! ਇਸ ਜੇਲ੍ਹ 'ਚੋਂ ਮੁੜ ਮਿਲੇ ਮੋਬਾਈਲ
Advertisement
Article Detail0/zeephh/zeephh712568

ਪੰਜਾਬ ਦੀਆਂ ਜੇਲ੍ਹਾਂ ਜਾਂ ਮੋਬਾਈਲ ਦੁਕਾਨਾਂ ! ਇਸ ਜੇਲ੍ਹ 'ਚੋਂ ਮੁੜ ਮਿਲੇ ਮੋਬਾਈਲ

 2 ਹਵਾਲਾਤੀਆਂ ਕੋਲੋਂ 2 ਮੋਬਾਈਲ ਤੇ 1 ਕੋਲੋਂ ਸਿਮ ਸਮੇਤ ਮੋਬਾਈਲ ਫੋਨ ਬਰਾਮਦ ਕੀਤਾ ਗਿਆ

2 ਹਵਾਲਾਤੀਆਂ ਕੋਲੋਂ 2 ਮੋਬਾਈਲ ਤੇ 1 ਕੋਲੋਂ ਸਿਮ ਸਮੇਤ ਮੋਬਾਈਲ ਫੋਨ ਬਰਾਮਦ ਕੀਤਾ ਗਿਆ

ਪਟਿਆਲਾ: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੰਝ ਜਪ ਰਿਹਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਮੋਬਾਈਲ ਫੋਨਾਂ ਦੀਆਂ ਦੁਕਾਨਾਂ ਬਣ ਗਈਆਂ ਹਨ। ਤਾਜ਼ਾ ਮਾਮਲਾ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿਥੇ ਕੇਂਦਰੀ ਜੇਲ੍ਹ ਵਿੱਚੋਂ ਪੁਲਿਸ ਪ੍ਰਸ਼ਾਸਨ ਨੇ 3 ਹਵਾਲਾਤੀਆਂ ਤੋਂ 3 ਮੋਬਾਈਲ ਫੋਨ, ਇੱਕ ਸਿਮ  ਬਰਾਮਦ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਅਧਿਕਾਰੀਆਂ ਨੇ ਹਵਾਲਾਤੀਆਂ ਦੀਆਂ ਬੈਰਕਾਂ 'ਚ ਜਾ ਕੇ ਉਹਨਾਂ ਦੀ ਤਲਾਸ਼ੀ ਲਈ ਤਾਂ 2 ਹਵਾਲਾਤੀਆਂ ਕੋਲੋਂ 2 ਮੋਬਾਈਲ ਤੇ 1 ਕੋਲੋਂ ਸਿਮ ਸਮੇਤ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਫਿਲਹਾਲ ਪੁਲਿਸ ਨੇ ਇਹਨਾਂ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੀ ਕਹਿਣਾ ਹੈ ਪੁਲਿਸ ਦਾ ?

ਉਧਰ ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਤ੍ਰਿਪੜੀ ਦੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਮੁਲਾਜ਼ਮਾਂ ਨੇ ਸਾਨੂੰ ਲਿਖਤੀ ਰੂਪ 'ਚ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਸੀ, ਜਿਸ ਦੌਰਾਨ ਤਿੰਨਾਂ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਵੀ ਜੇਲ੍ਹ 'ਚੋਂ ਬ੍ਰਾਮਦ ਹੋ ਚੁੱਕੇ ਨੇ ਫੋਨ

ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਕਿ ਪਟਿਆਲਾ ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫੋਨ ਬਰਾਮਦ ਹੋਏ ਹੋਣ, ਇਸ ਤੋਂ ਪਹਿਲਾਂ ਵੀ ਕੈਦੀਆਂ ਕੋਲੋਂ ਕਈ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਤੇ ਸੂਬਾ ਸਰਕਾਰ 'ਤੇ ਕਈ ਸਵਾਲੀਆਂ ਨਿਸ਼ਾਨ ਖੜੇ ਹੋ ਰਹੇ ਹਨ, ਇੰਝ ਲੱਗ ਰਿਹਾ ਹੈ ਕਿ ਪੰਜਾਬ ਪੁਲਿਸ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।

 

 

Trending news