Patiala Cirme News: ਪਟਿਆਲਾ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਗਰੁੱਪ ਦੇ 3 ਬਦਮਾਸ਼ਾਂ ਨੂੰ ਕੀਤਾ ਕਾਬੂ
Patiala Cirme News: ਪਟਿਆਲਾ 2 ਦਿਨ ਪਹਿਲਾਂ ਨਵੇਂ ਬੱਸ ਸਟੈਂਡ `ਚ ਗੋਲੀਆਂ ਚਲਾਉਣ ਵਾਲਿਆਂ ਨੂੰ ਪਟਿਆਲਾ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।
Patiala Cirme News:(BALINDER SINGH): ਪਟਿਆਲਾ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਗਰੁੱਪ ਦੇ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੇ ਬੱਸ ਸਟੈਂਡ 2 ਦਿਨ ਪਹਿਲਾਂ ਨੌਜਵਾਨਾਂ ਨੇ 'ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਕੋਲੋਂ ਪੁਲਿਸ ਨੇ ਦੋ ਪਿਸਤੌਲ ਅਤੇ 6 ਕਾਰਤੂਸ ਬਰਾਮਦ ਹੋਏ ਹਨ।
ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਬਲਜਿੰਦਰ ਸਿੰਘ ਉਰਫ਼ ਬੱਲੀ ਵਾਸੀ ਅਲੀ ਸ਼ੇਰ ਕਲਾਂ ਜ਼ਿਲ੍ਹਾ ਮਾਨਸਾ, ਜਗਜੀਤ ਸਿੰਘ ਉਰਫ਼ ਵਿੱਕੀ ਵਾਸੀ ਭਰੂਰ ਸੁਨਾਮ ਜ਼ਿਲ੍ਹਾ ਸੰਗਰੂਰ ਅਤੇ ਸਰਬਜੀਤ ਸਿੰਘ ਉਰਫ਼ ਸਰਾਬੀ ਵਾਸੀ ਭੀਖੀ ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਬਲਜਿੰਦਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਨੇੜਿਓਂ ਜਦੋਂਕਿ ਸਰਬਜੀਤ ਅਤੇ ਜਗਜੀਤ ਸਿੰਘ ਨੂੰ ਭੀਖੀ ਮੇਨ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਹ ਮੁਲਜ਼ਮ ਬਠਿੰਡਾ ਦੇ ਰਹਿਣ ਵਾਲੇ ਗੈਂਗਸਟਰ ਅਰਸ਼ ਡੱਲਾ ਅਤੇ ਪਰਮਜੀਤ ਸਿੰਘ ਪੰਮਾ ਦੇ ਸੰਪਰਕ ਵਿੱਚ ਸਨ। ਇਹ ਸਾਰੇ ਮੁਲਜ਼ਮ 9 ਜਨਵਰੀ ਨੂੰ ਬੱਸ ਸਟੈਂਡ ’ਤੇ ਆਪਣੇ ਦੋਸਤਾਂ ਨੂੰ ਛੱਡਣ ਗਏ ਸਨ। ਜਿੱਥੇ ਇਨ੍ਹਾਂ ਦੋਸ਼ੀਆਂ ਦੀ ਬੱਸ ਸਟੈਂਡ 'ਤੇ ਖੜ੍ਹੇ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਦੋਸ਼ੀ ਫਾਇਰਿੰਗ ਕਰਕੇ ਫ਼ਰਾਰ ਹੋ ਗਏ |
ਇਹ ਵੀ ਦੇਖੋ: Hoshiarpur Video: ਸਿਹਤ ਵਿਭਾਗ ਦੇ ਦਬੰਗ ਅਫ਼ਸਰ ਨੇ ਰੇਹੜੀ 'ਤੇ ਮਾਰਿਆ ਛਾਪਾ, ਦੇਖੋ ਵੀਡੀਓ
ਉਨ੍ਹਾਂ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਐਸਪੀ ਡੀ ਹਰਬੀਰ ਅਟਵਾਲ, ਡੀਐਸਪੀ ਡੀ ਸੁੱਖ ਅੰਮ੍ਰਿਤ ਰੰਧਾਵਾ, ਡੀਐਸਪੀ ਜਸਵਿੰਦਰ ਟਿਵਾਣਾ ਦੀ ਨਿਗਰਾਨੀ ਹੇਠ ਥਾਣਾ ਅਰਬਨ ਅਸਟੇਟ ਦੇ ਇੰਚਾਰਜ ਅਮਨਦੀਪ ਸਿੰਘ ਅਤੇ ਸੀਆਈਏ ਸਟਾਫ਼ ਇੰਚਾਰਜ ਸ਼ਮਿੰਦਰ ਸਿੰਘ ਦੀ ਟੀਮ ਬਣਾਈ ਗਈ ਅਤੇ ਮੁਲਜ਼ਮ ਬਲਜਿੰਦਰ ਸਿੰਘ ਨੇ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਸੀ। ਏਐਸਪੀ ਨੇ ਦੱਸਿਆ ਕਿ ਪੁਲੀਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਦੀ ਪਛਾਣ ਕੀਤੀ ਸੀ, ਜਿਨ੍ਹਾਂ ਵਿੱਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ 2 ਹਾਲੇ ਵੀ ਲੋੜੀਂਦੇ ਹਨ।
ਇਹ ਵੀ ਪੜ੍ਹੋ: Punjab Roadways News: ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਫੈਸਲਾ ਜਲਦ- ਲਾਲਜੀਤ ਸਿੰਘ ਭੁੱਲਰ