Patiala News: ਪਟਿਆਲਾ ਪੁਲਿਸ ਨੇ ਹਥਿਆਰਾਂ ਸਮੇਤ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ
Advertisement
Article Detail0/zeephh/zeephh2038911

Patiala News: ਪਟਿਆਲਾ ਪੁਲਿਸ ਨੇ ਹਥਿਆਰਾਂ ਸਮੇਤ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ

Patiala News: ਪੁੁਲਿਸ ਮੁਤਾਬਿਕ ਦੋਵੇ ਗੈਂਗਸਟਰ ਲਾਰੈਂਸ਼ ਬਿਸ਼ਨੋਈ ਗੈਂਗ ਦਾ ਮੈਂਬਰ ਹਨ। ਜਿਨ੍ਹਾਂ ਦੀ ਪਛਾਣ ਸੰਦੀਪ ਸਿੰਘ ਸਿੱਪਾ ਪਿੰਡ ਸਿਉਣਾ ਜ਼ਿਲ੍ਹਾ ਪਟਿਆਲਾ ਅਤੇ ਬੇਅੰਤ ਸਿੰਘ ਉਰਫ ਨੂਰ ਵਾਸੀ ਰਣਸੀਂਹ ਖੁਰਦ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਹਨ।

Patiala News: ਪਟਿਆਲਾ ਪੁਲਿਸ ਨੇ ਹਥਿਆਰਾਂ ਸਮੇਤ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ

Patiala news:(BALINDER SINGH): ਪਟਿਆਲਾ ਪੁਲਿਸ ਨੇ ਹਥਿਆਰਾਂ ਸਮੇਤ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਇਹ ਗੈਂਗਸਟਰ ਜੱਗਾ ਧੂਰਕੋਟ ਦੇ ਲਈ ਕੰਮ ਕਰਦੇ ਸਨ। ਜੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਰੱਖਦੇ ਹਨ। ਗੈਂਗਸਟਰਾਂ ਦੀ ਪਛਾਣ ਸੰਦੀਪ ਸਿੰਘ ਅਤੇ ਨੂਰ ਵਜੋਂ ਹੋਈ ਹੈ। ਇਨ੍ਹਾਂ ਨੂੰ ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਅਤੇ ਸਿਵਲ ਲਾਈਨ ਦੇ ਐੱਸਐੱਚਓ ਦੀਆਂ ਟੀਮਾਂ ਨੇ ਕਾਬੂ ਕੀਤਾ।

ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਹ ਦੋਵੇ ਗੈਂਗਸਟਰ ਲਾਰੈਂਸ਼ ਬਿਸ਼ਨੋਈ ਗੈਂਗ ਦਾ ਮੈਂਬਰ ਹਨ। ਜਿਨ੍ਹਾਂ ਦੀ ਪਛਾਣ ਸੰਦੀਪ ਸਿੰਘ ਸਿੱਪਾ ਪਿੰਡ ਸਿਉਣਾ ਜ਼ਿਲ੍ਹਾ ਪਟਿਆਲਾ ਅਤੇ ਬੇਅੰਤ ਸਿੰਘ ਉਰਫ ਨੂਰ ਵਾਸੀ ਰਣਸੀਂਹ ਖੁਰਦ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਗੈਗਸਟਰਾਂ ਵਿੱਚ ਇੱਕ ਨੇ ਕੁੱਝ ਮਹੀਨੇ ਪਹਿਲਾਂ ਮੋਗਾ ਦੇ ਪਿੰਡ ਧੂੜਕੋਟ ਰਣਸੀਂਹ ਵਿੱਚ ਕਬੱਡੀ ਖਿਡਾਰੀ ਉੱਤੇ ਗੋਲੀਆਂ ਚਲਾਈਆਂ ਸਨ।

ਇਹ ਵੀ ਪੜ੍ਹੋ: Ropar News: ਸਮੂਹਿਕ ਜਬਰ ਜਨਾਹ ਪੀੜਤ ਲੜਕੀ ਨੇ ਕੀਤੀ ਖ਼ੁਦਕੁਸ਼ੀ, ਪੁਲਿਸ ਮੁਲਜ਼ਮਾਂ ਨੂੰ ਫੜ੍ਹਨ 'ਚ ਨਾਕਾਮ

ਇਸ ਦੇ ਨਾਲ SSP ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਵਿੱਚ ਵੀ ਇਹ ਕਿਸੇ ਕਤਲ ਦੀ ਘਟਨਾ ਨੂੰ ਅੰਜ਼ਾਮ ਦੇਣ ਲਈ ਆਏ ਸਨ, ਜਿਨ੍ਹਾਂ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਇਨ੍ਹਾਂ ਤੋਂ 315 ਬੋਰ ਦੇ 3 ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਮੌਕੇ ਐੱਸਪੀ ਸਿਟੀ ਸਰਫ਼ਰਾਜ਼ ਆਲਮ ਤੇ ਐੱਸਪੀ ਡੀ ਹਰਬੀਰ ਅਟਵਾਲ ਤੇ ਡੀਐੱਸਪੀ ਸੁਖ ਅੰਮ੍ਰਿਤ ਰੰਧਾਵਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: Shri Anandpur Sahib: ਸ਼੍ਰੀ ਅਨੰਦਪੁਰ ਸਾਹਿਬ 'ਚ ਰੋਸ਼ਨੀਆਂ ਨਾਲ ਸਰਾਬੋਰ ਹੋਇਆ 81 ਫੁੱਟ ਉੱਚਾ ਖੰਡਾ

Trending news