Sidhu Moosewala Murder case: ਸਿੱਧੂ ਮੂਸੇਵਾਲਾ ਕਤਲ ਕਾਂਡ ਤੇ ਬਿਸ਼ਨੋਈ ਗੈਂਗ ਦਾ ਯੂਪੀ ਕੁਨੈਕਸ਼ਨ, ਹੋਇਆ ਵੱਡਾ ਖੁਲਾਸਾ

Sidhu Moosewala Murder case Latest News: ਜ਼ੀ ਮੀਡਿਆ ਕੋਲ ਸਿੱਧੂ ਮੂਸੇਵਾਲਾ ਕਤਲ ਮਾਲੇ `ਚ ਸ਼ਾਮਿਲ ਸ਼ੂਟਰਾਂ ਦੀਆਂ ਕਤਲ ਕਾਂਡ ਤੋਂ ਕੁਝ ਦਿਨ ਪਹਿਲਾਂ ਦੀਆਂ ਤਸਵੀਰਾਂ ਮੌਜੂਦ ਹਨ।

1/3

Sidhu Moosewala news

Sidhu Moosewala Murder case, UP connection, latest news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਹੁਣ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਅਤੇ ਇਸ ਦੌਰਾਨ ਸਿੱਧੂ ਕਤਲ ਕਾਂਡ ਤੇ ਇਸ ਮਾਮਲੇ ਦੇ ਮੁੱਖ ਆਰੋਪੀ ਲਾਰੈਂਸ ਬਿਸ਼ਨੋਈ ਦੀ ਗੈਂਗ ਦੇ ਤਾਰ ਉੱਤਰ ਪ੍ਰਦੇਸ਼ ਨਾਲ ਜੁੜਦੇ ਹੋਏ ਦਿਖਾਈ ਦੇ ਰਹੇ ਹਨ। ਜੀ ਹਾਂ, ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਇੱਕ ਵੱਡਾ ਖੁਲਾਸਾ ਹੋਇਆ ਹੈ।  

ਇਹ ਤਸਵੀਰਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਕੁਝ ਦਿਨ ਪਹਿਲਾਂ ਦੀਆਂ ਹਨ। ਸਿੱਧੂ ਦੇ ਕਤਲ ਦੀ ਸਾਜਿਸ਼ ਰਚਣ ਵਾਲਾ ਅਤੇ ਹਾਲ ਹੀ 'ਚ ਅਜ਼ਰਬਾਈਜਾਨ ਤੋਂ ਡਿਪੋਰਟ ਹੋਇਆ ਸਚਿਨ ਥਾਪਨ ਤਸਵੀਰਾਂ 'ਚ ਨਜ਼ਰ ਆ ਰਿਹਾ ਹੈ।

ਸਚਿਨ ਦੇ ਨਾਲ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਰੇ ਸ਼ੂਟਰ ਵੀ ਮੌਜੂਦ ਹਨ ਜਿਨ੍ਹਾਂ ਵਿੱਚੋਂ ਕਈਆਂ ਨੇ ਸਿੱਧੂ 'ਤੇ ਗੋਲੀਆਂ ਚਲਾਈਆਂ। ਇਨ੍ਹਾਂ ਹੀ ਨਹੀਂ ਇਹ ਸ਼ੂਟਰ ਉੱਤਰ ਪ੍ਰਦੇਸ਼ ਦੇ ਅਯੋਧਿਆ ਅਤੇ ਲਖਨਊ ਵਿੱਚ ਘੁੰਮਦੇ ਹੋਏ ਦਿਖਾਈ ਦੇ ਰਹੇ ਹਨ।

2/3

Sidhu Moosewala news

ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਪਹਿਲਾਂ ਬਿਸ਼ਨੋਈ ਗੈਂਗ ਦਾ ਕੀ ਸੀ ਪਲਾਨ?  

ਮਿਲੀ ਜਾਣਕਾਰੀ ਦੇ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਪਹਿਲਾਂ ਬਿਸ਼ਨੋਈ ਗੈਂਗ ਨੇ ਉੱਤਰ ਪ੍ਰਦੇਸ਼ 'ਚ 'ਵੱਡਾ ਸਕੈਂਡਲ' ਕਰਨ ਦੀ ਸੁਪਾਰੀ ਦਿੱਤੀ ਸੀ। ਸੂਤਰਾਂ ਦੇ ਮੁਤਾਬਕ ਬਿਸ਼ਨੋਈ ਗੈਂਗ ਵੱਲੋਂ ਉੱਤਰ ਪ੍ਰਦੇਸ਼ ਦੇ ਕਿਸੇ ਵੱਡੇ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ ਪਰ ਇਹ ਯੋਜਨਾ ਅਸਫਲ ਰਹੀ ਸੀ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਅੰਜਾਮ ਦਿੱਤਾ ਗਿਆ।

ਤਸਵੀਰਾਂ ਵਿੱਚ ਤੁਸੀਂ ਵਿਦੇਸ਼ੀ ਹਥਿਆਰਾਂ ਦਾ ਭੰਡਾਰ ਦੇਖ ਸਕਦੇ ਹੋ। ਇਸ ਵਿੱਚ ਇੱਕ ਤੋਂ ਇੱਕ ਅਤਿ ਆਧੁਨਿਕ ਪਿਸਤੌਲਾਂ, ਜੋ ਪਾਕਿਸਤਾਨ ਤੋਂ ਵਿਸ਼ੇਸ਼ ਤੌਰ 'ਤੇ ਮੰਗਵਾਈਆਂ ਗਈਆਂ ਸਨ, ਦੇਖੀਆਂ ਜਾ ਸਕਦੀਆਂ ਹਨ। ਤਸਵੀਰਾਂ 'ਚ ਦਿਖਾਈ ਦੇ ਰਹੇ ਇਨ੍ਹਾਂ ਹਥਿਆਰਾਂ ਨਾਲ ਹੀ ਸਿੱਧੂ ਮੂਸੇਵਾਲਾ 'ਤੇ 100 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ ਸਨ। ਤਸਵੀਰ ਵਿੱਚ ਬਿਸ਼ਨੋਈ ਗੈਂਗ ਦੇ ਸ਼ੂਟਰ ਸਚਿਨ ਭਿਵਾਨੀ, ਕਪਿਲ ਪੰਡਿਤ ਹਥਿਆਰਾਂ ਸਮੇਤ ਨਜ਼ਰ ਆ ਰਹੇ ਹਨ।

3/3

Sidhu Moosewala news

ਅਯੋਧਿਆ ਵਿੱਚ ਸਥਾਨਕ ਨੇਤਾ ਦੇ ਫਾਰਮ ਹਾਊਸ 'ਤੇ ਕੀਤਾ ਗੋਲੀਬਾਰੀ ਦਾ ਅਭਿਆਸ

ਸੂਤਰਾਂ ਦਾ ਕਹਿਣਾ ਹੈ ਕਿ ਸ਼ੂਟਰ ਪਾਕਿਸਤਾਨ ਤੋਂ ਤਸਕਰੀ ਕੀਤੇ ਹਥਿਆਰ ਲੈ ਕੇ ਅਯੋਧਿਆ ਪਹੁੰਚੇ ਸਨ। ਹਥਿਆਰਾਂ ਨਾਲ ਲੈਸ ਬਿਸ਼ਨੋਈ ਗੈਂਗ ਦੇ ਸ਼ੂਟਰ ਕਈ ਦਿਨਾਂ ਤੱਕ ਅਯੋਧਿਆ ਵਿੱਚ ਰਹੇ ਅਤੇ ਅਯੋਧਿਆ ਵਿੱਚ ਇੱਕ ਸਥਾਨਕ ਨੇਤਾ ਵਿਕਾਸ ਸਿੰਘ ਦੇ ਫਾਰਮ ਹਾਊਸ 'ਤੇ ਕਈ ਦਿਨਾਂ ਤੱਕ ਗੋਲੀਬਾਰੀ ਦਾ ਅਭਿਆਸ ਕੀਤਾ।

ਸੂਤਰਾਂ ਦੇ ਮੁਤਾਬਕ ਸਚਿਨ ਬਿਸ਼ਨੋਈ, ਜੋ ਕਿ ਲਾਰੈਂਸ ਬਿਸ਼ਨੋਈ ਦਾ ਸਭ ਤੋਂ ਨਜ਼ਦੀਕੀ ਹੈ, ਗਰੁੱਪ ਦੇ ਬਾਕੀ ਮੈਂਬਰਾਂ ਨਾਲ ਅਯੋਧਿਆ ਤੇ ਲਖਨਊ ਦੇ ਵੱਖ-ਵੱਖ ਇਲਾਕਿਆਂ ਵਿੱਚ ਲੁਕਾ ਰਿਹਾ ਸੀ। ਜਾਂਚ ਏਜੰਸੀਆਂ ਨੇ ਹੁਣ ਉੱਤਰ ਪ੍ਰਦੇਸ਼ 'ਚ ਮੌਜੂਦ ਬਿਸ਼ਨੋਈ ਗੈਂਗ ਦੇ ਮਦਦਗਾਰਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।

(For more latest news apart from UP Connection in Sidhu Moosewala Murder case, stay tuned to Zee PHH)

ZEENEWS TRENDING STORIES

By continuing to use the site, you agree to the use of cookies. You can find out more by Tapping this link