Police Action News: ਪੁਲਿਸ ਨੇ ਮਲੋਟ ਦੇ ਨਸ਼ਾ ਤਕਸਰ ਦੀ ਪ੍ਰਾਪਰਟੀ ਨੂੰ ਕੀਤਾ ਸੀਲ, ਲਗਾਇਆ ਨੋਟਿਸ
Police Action News: ਪੁਲਿਸ ਨੇ ਮਲੋਟ ਦੇ ਨਸ਼ਾ ਤਕਸਰ ਦੀ 78 ਲੱਖ, 7 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਸੀਲ ਕਰ ਨੋਟਿਸ ਲਗਾਇਆ ਹੈ।
Police Action News: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਦੇ ਮਲੋਟ ਦੇ ਇੱਕ ਨਸ਼ਾ ਤਸਕਰ ਦਾ ਘਰ ਨੂੰ ਸੀਲ ਕੀਤਾ ਗਿਆ ਹੈ। ਇਹ ਕਾਰਵਾਈ ਡੀ.ਐਸ.ਪੀ ਮਲੋਟ ਦੀ ਨਿਗਰਾਨੀ ਹੇਠ ਇੰਸਪੈਕਟਰ ਥਾਣਾ ਸਿਟੀ ਮਲੋਟ ਵੱਲੋਂ ਕੀਤੀ ਗਈ। ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਪੁਰਸ਼ਾਂ ਤੇ ਟਿਕਾਣਿਆਂ ਉੱਤੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।
ਡੀ.ਐਸ.ਪੀ ਮਲੋਟ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕ੍ਰਿਸ਼ਨਾ ਰਾਣੀ ਪਤਨੀ ਦਰਸ਼ਨ ਉਰਫ਼ ਦਰਸ਼ਨ ਰਾਮ ਵਾਸੀ ਵਾਰਡ ਨੰਬਰ 16 ਮਲੋਟ ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 98 ਮਿਤੀ 01.07.23 ਅ/ਧ 22ਸੀ/61/85 NDPS ਐਕਟ ਥਾਣਾ ਸਿਟੀ ਮਲੋਟ ਦਰਜ ਹੈ। ਜਿਸ ਕੋਲੋ ਪੁਲਿਸ ਨੂੰ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ ਸਨ। ਕ੍ਰਿਸ਼ਨਾ ਰਾਣੀ ਪਤਨੀ ਦਰਸ਼ਨ ਉਰਫ਼ ਦਰਸ਼ਨ ਰਾਮ ਵੱਲੋਂ ਨਸ਼ਾ ਤਸਕਰੀ ਕਰ ਕੇ ਬਣਾਈ ਪ੍ਰਾਪਰਟੀ ਜੋ ਸਾਲ 2020 ਵਿੱਚ ਉਸ ਵੱਲੋਂ ਆਪਣੇ ਪੁੱਤਰਾਂ ਦੇ ਨਾਮ ਕੀਤੀ ਸੀ, ਜਿਸ ਪ੍ਰਾਪਰਟੀ ਕੁੱਲ ਕੀਮਤ 78 ਲੱਖ 7 ਹਜ਼ਾਰ ਰੁਪਏ ਬਣਦੀ ਹੈ। ਉਸ ਨੂੰ ਪੁਲਿਸ ਵੱਲੋਂ ਅਟੈਚਮੈਂਟ ਲਈ NDPS ਐਕਟ ਤਹਿਤ ਕੇਸ ਦਰਜ ਕਰ ਕੇ ਕੰਪੀਟੈਂਟ ਅਥਾਰਿਟੀ ਦਿੱਲੀ ਭੇਜਿਆ ਸੀ।
ਇਹ ਵੀ ਪੜ੍ਹੋ: Amritpal Singh News: ਹਾਈਕਰੋਟ ਨੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ
ਜਿਸ ਦੇ ਆਰਡਰ ਪ੍ਰਾਪਤ ਹੋਣ ਉੱਤੇ ਉਸ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਇਹ ਘਰ ਵੇਚ ਨਹੀਂ ਜਾ ਸਕੇਗਾ ਅਤੇ ਜਿਸ ਦਾ ਕੇਸ ਕੰਪੀਟੈਂਟ ਅਥਾਰਿਟੀ ਦਿੱਲੀ ਕੋਲ ਚੱਲੇਗਾ। ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਤੁਸੀਂ ਇਸ ਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ WhatsApp ਮੈਸੇਜ ਜਾਂ ਫ਼ੋਨ ਕਰ ਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: Ludhiana Crime news: ਲੁੱਟਾਂ-ਖੋਹਾਂ ਕਰਨ ਵਾਲੇ 2 ਲੁਟੇਰੇ ਪੁਲਿਸ ਨੇ ਕੀਤੇ ਕਾਬੂ